Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 10, 2026

ਖੇਤ ’ਚ ਲਾਂਘੇ ਨੂੰ ਲੈ ਕੇ ਦੋ ਧਿਰਾਂ ’ਚ ਖੂਨੀ ਝੜਪ ਦੌਰਾਨ ਬਜ਼ੁਰਗ ਦਾ ਕਤਲ, ਲੜਕੀ ਗੰਭੀਰ ਜ਼ਖ਼ਮੀ

ਪਟਿਆਲਾ: ਇਥੋਂ ਦੀ ਪੁਲਿਸ ਚੌਕੀ ਰਾਮ ਨਗਰ ਅਧੀਨ ਪੈਂਦੇ ਪਿੰਡ ਬੀਬੀਪੁਰ ਵਿਖੇ ਦੋ ਧਿਰਾਂ ’ਚ ਰਾਹ ਦੇ ਲਾਂਘੇ ਨੂੰ ਲੈ ਕੇ ਖੂਨੀ ਝੜਪ ਹੋ ਗਈ, ਜਿਸ ’ਚ ਇਕ ਬਜ਼ੁਰਗ ਵਿਅਕਤੀ ਦੀ ਮੌਤ ਹੋ ਗਈ ਜਦੋਂਕਿ ਉਸ ਦੀ ਲੜਕੀ ਗੰਭੀਰ ਜ਼ਖ਼ਮੀਂ ਹੋ ਗਈ ਹੈ। ਪੁਲਿਸ ਨੇ ਮ੍ਰਿਤਕ ਵਿਅਕਤੀ ਦੀ ਪਛਾਣ ਹਰਚੰਦ ਸਿੰਘ (70) ਵਾਸੀ ਪਿੰਡ ਬੀਬੀਪੁਰ ਤੇ ਜ਼ਖ਼ਮੀਂ ਔਰਤ ਦੀ ਪਛਾਣ ਗੁਰਮੀਤ ਕੌਰ ਵਜੋਂ ਕਰਵਾਈ ਹੈ। ਪੁਲਿਸ ਨੇ ਹਸਪਤਾਲ ’ਚ ਜ਼ੇਰੇ ਇਲਾਜ ਗੁਰਮੀਤ ਕੌਰ ਦੇ ਬਿਆਨਾਂ ਦੇ ਆਧਾਰ ’ਤੇ ਹਰਦੀਪ ਸਿੰਘ ਤੇ ਕੁਲਦੀਪ ਸਿੰਘ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰ ਲਿਆ ਹੈ। ਪੁਲਿਸ ਵੱਲੋਂ ਮੁਲਜ਼ਮਾਂ ਨੂੰ ਕਾਬੂ ਕਰਨ ਲਈ ਅਗਲੇਰੀ ਕਰਵਾਈ ਆਰੰਭ ਦਿੱਤੀ ਹੈ।

ਪੋਸਟਮਾਰਟਮ ਕਰਾਉਣ ਲਈ ਪੁੱਜੇ ਮ੍ਰਿਤਕ ਦੇ ਦੋਹਤੇ ਹਰਜੀਤ ਸਿੰਘ ਨੇ ਦੱਸਿਆ ਕਿ ਉਸ ਦੇ ਨਾਨਾ ਦੇ ਘਰ ਨੂੰ ਜਾਣ ਵਾਲੀ ਸੜਕ ’ਤੇ ਮੁਲਜ਼ਮਾਂ ਦਾ ਖੇਤ ਹੈ। ਮੁਲਜ਼ਮ ਹਮੇਸ਼ਾ ਹੀ ਉਸ ਦੇ ਘਰ ਨੂੰ ਜਾਣ ਵਾਲਾ ਲਾਂਘਾ ਬੰਦ ਕਰ ਦਿੰਦੇ ਸਨ। ਬੁੱਧਵਾਰ ਦੀ ਸਵੇਰ 8 ਵਜੇ ਵੀ ਉਕਤ ਮੁਲਜ਼ਮਾਂ ਵੱਲੋਂ ਲਾਂਘਾ ਬੰਦ ਕਰ ਦਿੱਤਾ ਗਿਆ। ਜਦੋਂ ਉਸ ਦੇ ਨਾਨਾ ਨੇ ਲਾਂਘਾ ਬੰਦ ਦੇਖਿਆ ਤਾਂ ਉਹ ਮੁਲਜ਼ਮਾਂ ਨੂੰ ਲਾਂਘਾ ਖੋਲ੍ਹਣ ਦੀ ਮੰਗ ਲਈ ਗਏ ਤਾਂ ਉਨ੍ਹਾਂ ਨੇ ਗਾਲਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ ਤੇ ਡਾਂਗਾ ਨਾਲ ਹਮਲਾ ਕਰ ਦਿੱਤਾ। ਹਮਲੇ ’ਚ ਉਸ ਦੇ ਨਾਨਾ ਦੇ ਸਿਰ ’ਤੇ ਸੱਟ ਲੱਗਣ ਕਾਰਨ ਉਹ ਖੂਨ ਨਾਲ ਲਥਪਥ ਹੋ ਗਿਆ।

ਜਦੋਂ ਉਸ ਦੇ ਨਾਨਾ ਨੂੰ ਬਚਾਉਣ ਲਈ ਉਸਦੀ ਪੁੱਤਰੀ ਗੁਰਮੀਤ ਕੌਰ ਆਈ ਤਾਂ ਉਸ ਨੂੰ ਵੀ ਜ਼ਖ਼ਮੀ ਕਰ ਦਿੱਤਾ। ਇਸ ਉਪਰੰਤ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਏ। ਇਸ ਤੋਂ ਬਾਅਦ ਜਦੋਂ ਪਰਿਵਾਰਕ ਮੈਂਬਰ ਉਸ ਦੇ ਨਾਨਾ ਨੂੰ ਸਰਕਾਰੀ ਰਜਿੰਦਰਾ ਹਸਪਤਾਲ ਵਿਖੇ ਲੈ ਕੇ ਪੁੱਜੇ ਤਾਂ ਡਾਕਟਰਾਂ ਨੇ ਮੁੱਢਲੀ ਜਾਂਚ ਵਿਚ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ।

Vinkmag ad
Share Our Daily Posts

News Desk

Read Previous

ਪਿਸਤੌਲ ਵਿਖਾ ਕੇ ਲੁੱਟੀ ਕਾਰ, ਮਾਮਲਾ ਦਰਜ

Read Next

ਹੁਣ ਨਵਜੋਤ ਸਿੰਘ ਸਿੱਧੂ ਦੀ ਪਤਨੀ ਨੇ ਪੰਜਾਬ ਸਰਕਾਰ ’ਤੇ ਚੁੱਕੇ ਸਵਾਲ, ਮਜੀਠੀਆ ਬਾਰੇ ਵੀ ਆਖੀ ਇਹ ਗੱਲ