Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 10, 2026

Love Marriage ਦਾ ਦੁਖਦਾਈ ਅੰਤ, ਵਿਆਹ ਤੋਂ ਛੇ ਮਹੀਨੇ ਬਾਅਦ ਹੀ ਸਿਰ ’ਚ ਬੇਸਬੈਟ ਮਾਰ ਕੇ ਪਤਨੀ ਦਾ ਕਤਲ

ਬਰਨਾਲਾ : ਮੰਗਲਵਾਰ ਦੇਰ ਸ਼ਾਮ ਬਰਨਾਲਾ ਦੇ ਸੇਖਾ ਰੋਡ ਦੀ ਗਲੀ ਨੰਬਰ 5 ਦੇ ਬਾਸ਼ਿੰਦੇ ਨੀਸ਼ਾ ਰਾਣੀ ਪੁੱਤਰੀ ਤਰਸੇਮ ਲਾਲ ਤੇ ਹਰਵੀਰ ਸਿੰਘ ਉਰਫ਼ ਹਨੀ ਬੁੱਗ ਪੁੱਤਰ ਕਮਲਜੀਤ ਸਿੰਘ ਨੇ ਲਵ ਮੈਰਿਜ ਕਰਵਾਉਣ ਤੋਂ 6 ਮਹੀਨੇ ਬਾਅਦ ਹੀ ਸ਼ੱਕ ਦੇ ਆਧਾਰ ’ਤੇ ਪਤੀ ਨੇ ਬੇਸਬੈਟ ਪਤਨੀ ਦੇ ਸਿਰ ’ਚ ਮਾਰ ਕੇ ਕਤਲ ਕਰ ਦਿੱਤਾ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਸਿਟੀ 2 ਦੀ ਪੁਲਿਸ ਮੌਕੇ ’ਤੇ ਪਹੁੰਚ ਗਈ। ਮਿ੍ਤਕਾ ਦੇ ਪਿਤਾ ਰਾਜੇਸ਼ ਕੁਮਾਰ ਵਾਸੀ ਬਰਨਾਲਾ ਨੇ ਕਿਹਾ ਕਿ ਕੁੱਝ ਸਮਾਂ ਪਹਿਲਾਂ ਉਸ ਦੀ ਲੜਕੀ ਨਿਸ਼ਾ ਨੇ ਹਨੀ ਬੁੱਗ ਵਾਸੀ ਗਲੀ ਨੰਬਰ 5 ਨਾਲ ਵਿਆਹ ਕਰਵਾ ਲਿਆ ਸੀ। ਵਿਆਹ ਤੋਂ ਬਾਅਦ ਉਸ ਦੇ ਪਤੀ ਨੇ ਉਸ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ।

ਦੇਰ ਸ਼ਾਮ ਨਿਸ਼ਾ ਦੀ ਮੌਤ ਹੋਣ ਦੇ ਬਾਰੇ, ਉਸ ਨੂੰ ਪਤਾ ਲੱਗਿਆ। ਜਦੋਂ ਮੌਕੇ ’ਤੇ ਜਾ ਕੇ ਦੇਖਿਆ ਤਾਂ ਨਿਸ਼ਾ ਦੇ ਸਰੀਰ ’ਤੇ ਕੁੱਟਮਾਰ ਦੇ ਨਿਸ਼ਾਨ ਸਨ। ਉਨ੍ਹਾ ਕਿਹਾ ਕਿ ਘਟਨਾ ਦੀ ਸੂਚਨਾ ਪੁਲਿਸ ਨੂੰ ਦੇ ਦਿੱਤੀ ਹੈ।

ਰਾਜੇਸ਼ ਕੁਮਾਰ ਨੇ ਪੁਲਿਸ ਤੋਂ ਮੰਗ ਕੀਤੀ ਕਿ ਨਿਸ਼ਾ ਦੀ ਹੱਤਿਆ ਕਰਨ ਵਾਲੇ ਦੋਸ਼ੀਆਂ ਦੇ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਮਾਮਲੇ ਦੇ ਤਫ਼ਤੀਸ਼ੀ ਅਧਿਕਾਰੀ ਤੇ ਥਾਣਾ ਸਿਟੀ 2 ਦੇ ਐੱਸਐੱਚਓ ਜਗਦੇਵ ਸਿੰਘ ਨੇ ਨਿਸ਼ਾ ਦੀ ਮੌਤ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਪੁਲਿਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਰਨਾਲਾ ਦੀ ਮੌਰਚਰੀ ’ਚ ਰੱਖਵਾ ਦਿੱਤਾ ਹੈ। ਮਿ੍ਤਕਾ ਦੇ ਮਾਪਿਆਂ ਦੇ ਬਿਆਨ ਤੇ ਪੋਸਟਮਾਰਟਮ ਰਿਪੋਰਟ ਦੇ ਆਧਾਰ ’ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Vinkmag ad
Share Our Daily Posts

News Desk

Read Previous

ਹੁਣ ਨਵਜੋਤ ਸਿੰਘ ਸਿੱਧੂ ਦੀ ਪਤਨੀ ਨੇ ਪੰਜਾਬ ਸਰਕਾਰ ’ਤੇ ਚੁੱਕੇ ਸਵਾਲ, ਮਜੀਠੀਆ ਬਾਰੇ ਵੀ ਆਖੀ ਇਹ ਗੱਲ

Read Next

ਜਨਰਲ ਸਟੋਰ ਨੂੰ ਨਿਸ਼ਾਨਾ ਬਣਾ ਚੋਰਾਂ ਉਡਾਏ 25 ਹਜ਼ਾਰ ਦੇ ਹਾਰ