Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 10, 2026

ਜਲੰਧਰ ‘ਚ ਹੜਤਾਲ ‘ਤੇ ਬੈਠੀਆਂ ਨਰਸਾਂ ਨੇ ਸੰਸਦ ਮੈਂਬਰ ਚੌਧਰੀ ਨੂੰ ਸੌਂਪਿਆ ਮੰਗ ਪੱਤਰ, ਗ੍ਰੇਡ ਪੇਅ ਬਣਾਉਣ ਤੇ ਨਰਸਿੰਗ ਅਫ਼ਸਰ ਅਹੁਦਾ ਦੇਣ ਦੀ ਮੰਗ

ਜੇਐੱਨਐੱਨ, ਜਲੰਧਰ : ਬੁੱਧਵਾਰ ਨੂੰ ਧਰਨੇ ‘ਤੇ ਬੈਠੀਆਂ ਸਟਾਫ ਨਰਸਾਂ ਨੇ ਆਪਣੀਆਂ ਲਟਕਦੀਆਂ ਮੰਗਾਂ ਨੂੰ ਲੈ ਕੇ ਸਿਵਲ ਹਸਪਤਾਲ ‘ਚ ਡੇਂਗੂ ਵਾਰਡ ਦਾ ਮੁਆਇਨਾ ਕਰਨ ਪਹੁੰਚੇ ਸੰਸਦ ਮੈਂਬਰ ਸੰਤੋਖ ਚੌਧਰੀ ਨੂੰ ਮੰਗ ਪੱਤਰ ਸੌਂਪਿਆ। ਨਰਸਾਂ ਦਾ ਕਹਿਣਾ ਹੈ ਕਿ ਸਰਕਾਰ ਨੇ ਪੇਅ-ਕਮਿਸ਼ਨ ਦਾ ਪੇਅ ਗਰੇਡ ਲਾਗੂ ਨਹੀਂ ਕੀਤਾ। ਨਾ ਹੀ ਨਰਸਾਂ ਦੇ ਕਿਸੇ ਅਧਿਕਾਰੀ ਦਾ ਅਹੁਦਾ ਦਿੱਤਾ ਗਿਆ ਹੈ। ਇਸ ਦੇ ਵਿਰੋਧ ਵਿਚ ਉਨ੍ਹਾਂ ਵੱਲੋਂ ਅੱਜ ਇੱਥੇ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਐਮਪੀ ਚੌਧਰੀ ਨੇ ਹੜਤਾਲੀ ਨਰਸਾਂ ਦੀਆਂ ਮੰਗਾਂ ਨੂੰ ਧਿਆਨ ਨਾਲ ਸੁਣਨ ਤੋਂ ਬਾਅਦ ਕਿਹਾ ਕਿ ਉਹ ਉਨ੍ਹਾਂ ਦੀਆਂ ਮੰਗਾਂ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅੱਗੇ ਰੱਖਣਗੇ। ਉਨ੍ਹਾਂ ਨੇ ਮੰਗ ਕੀਤੀ।

ਦੱਸ ਦੇਈਏ ਕਿ ਸਿਵਲ ਹਸਪਤਾਲ ਦੀਆਂ 120 ਦੇ ਕਰੀਬ ਨਰਸਾਂ ਮੰਗਾਂ ਨੂੰ ਲੈ ਕੇ ਤਿੰਨ ਦਿਨਾਂ ਤੋਂ ਹੜਤਾਲ ‘ਤੇ ਹਨ। ਉਨ੍ਹਾਂ ਬੁੱਧਵਾਰ ਨੂੰ ਵੀ ਸਿਵਲ ਹਸਪਤਾਲ ਕੰਪਲੈਕਸ ਵਿਚ ਧਰਨਾ ਦਿੱਤਾ। ਉਨ੍ਹਾਂ ਨੇ ਗਰੇਡ ਪੇਅ ਵਧਾ ਕੇ 4600 ਰੁਪਏ ਕਰਨ, ਨਰਸਾਂ ਨੂੰ ਨਰਸਿੰਗ ਅਫਸਰ ਦਾ ਅਹੁਦਾ ਦੇਣ, ਆਰਜ਼ੀ ਮੁਲਾਜ਼ਮਾਂ ਨੂੰ ਪੱਕੇ ਕਰਨ ਤੇ ਭੱਤੇ ਵਿਚ ਵਾਧਾ ਕਰਨ ਦੀਆਂ ਮੰਗਾਂ ਉਠਾਈਆਂ ਹਨ।

ਦੂਜੇ ਪਾਸੇ ਅੱਜ ਲਗਾਤਾਰ ਤੀਜੇ ਦਿਨ ਵੀ ਨਰਸਾਂ ਦੀ ਹੜਤਾਲ ਕਾਰਨ ਸਿਵਲ ਹਸਪਤਾਲ ਵਿਚ ਦਾਖ਼ਲ ਮਰੀਜ਼ਾਂ ਦਾ ਬੁਰਾ ਹਾਲ ਹੈ। ਬੱਚਿਆਂ ਦੇ ਨਿੱਕੂ ਵਾਰਡ ਵਿਚ ਨਰਸਾਂ ਨਾ ਹੋਣ ਕਾਰਨ ਪੂਰਾ ਵਾਰਡ ਖਾਲੀ ਹੋ ਗਿਆ ਹੈ। ਸੋਮਵਾਰ ਤਕ ਇੱਥੇ ਦਸ ਦੇ ਕਰੀਬ ਬੱਚੇ ਦਾਖਲ ਸਨ ਪਰ ਨਰਸਿੰਗ ਸੇਵਾਵਾਂ ਨਾ ਮਿਲਣ ਕਾਰਨ ਉਨ੍ਹਾਂ ਨੂੰ ਹੋਰ ਹਸਪਤਾਲਾਂ ਵਿਚ ਸ਼ਿਫਟ ਕਰ ਦਿੱਤਾ ਗਿਆ। ਐਮਰਜੈਂਸੀ ਵਿਚ ਵੀ ਇਕ ਹੀ ਨਰਸ ਵੱਲੋਂ ਕੰਮ ਕੀਤਾ ਜਾ ਰਿਹਾ ਹੈ। ਆਮ ਤੌਰ ‘ਤੇ ਸਿਵਲ ਹਸਪਤਾਲ ਦੀ ਐਮਰਜੈਂਸੀ ‘ਚ ਰੋਜ਼ਾਨਾ 100 ਦੇ ਕਰੀਬ ਕੇਸ ਆਉਂਦੇ ਹਨ ਪਰ ਨਰਸਾਂ ਦੀ ਹੜਤਾਲ ਕਾਰਨ ਸਮੱਸਿਆ ਹੋਰ ਵਧ ਗਈ ਹੈ।

Vinkmag ad
Share Our Daily Posts

News Desk

Read Previous

ਜਨਰਲ ਸਟੋਰ ਨੂੰ ਨਿਸ਼ਾਨਾ ਬਣਾ ਚੋਰਾਂ ਉਡਾਏ 25 ਹਜ਼ਾਰ ਦੇ ਹਾਰ

Read Next

ਪਤੀ ਦੀ ਮੌਤ ਤੋਂ ਬਾਅਦ ਲਿਵ ਇਨ ਰਿਲੇਸ਼ਨਸ਼ਿਪ ‘ਚ ਰਹਿਣ ਵਾਲੀ ਔਰਤ ‘ਤੇ ਪਤਨੀ ਨੇ ਕੀਤਾ ਹਮਲਾ, ਘਰੋਂ ਕੱਢਿਆ ਬਾਹਰ ਤੇ ਫਿਰ…