Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 10, 2026

ਮਾਮਲਾ ਲਵ ਮੈਰਿਜ ਤੋਂ 6 ਮਹੀਨੇ ਬਾਅਦ ਕੀਤੇ ਪਤਨੀ ਦੇ ਕਤਲ ਦਾ ; ਮ੍ਰਿਤਕ ਦੇ ਪਰਿਵਾਰ ਨੇ ਲਾਸ਼ ਥਾਣੇ ਸਾਹਮਣੇ ਚੌਕ ’ਚ ਰੱਖ ਕੇ ਕੀਤਾ ਪ੍ਰਦਰਸ਼ਨ

ਬਰਨਾਲਾ : ਕਰੀਬ 6 ਮਹੀਨੇ ਪਹਿਲਾਂ ਸੇਖਾ ਰੋਡ ਦੀ ਗਲੀ ਨੰਬਰ 5 ਦੀ ਨਿਸ਼ਾ ਰਾਣੀ ਪੁੱਤਰੀ ਤਰਸੇਮ ਸਿੰਘ ਨੇ ਹਰਵੀਰ ਸਿੰਘ ਉਰਫ਼ ਹਨੀ ਬੁੱਗ ਪੁੱਤਰ ਕਮਲਜੀਤ ਸਿੰਘ ਨਾਲ ਲਵ ਮੈਰਿਜ ਕਰਵਾ ਕੇ ਘਰ ਵਸਾਇਆ ਸੀ, ਪਰ ਮੰਗਲਵਾਰ ਦੇਰ ਰਾਤ ਪਤੀ ਵੱਲੋਂ ਪਤਨੀ ਦੇ ਸਿਰ ’ਚ ਬੇਸਬਾਲ ਮਾਰ ਕੇ ਕਤਲ ਕਰਨ ਦੇ ਮਾਮਲੇ ’ਚ ਭਾਵੇਂ ਬਰਨਾਲਾ ਪੁਲਸ ਨੇ ਕਤਲ ਦਾ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਸੀ। ਪਰ ਬੁੱਧਵਾਰ ਦੇਰ ਸ਼ਾਮ ਮ੍ਰਿਤਕ ਦੀ ਲਾਸ਼ ਦਾ ਪੋਸਟਮਾਰਟਮ ਕਰਵਾਉਣ ਉਪਰੰਤ ਪਰਿਵਾਰਿਕ ਮੈਂਬਰਾਂ ਨੇ ਸਸਕਾਰ ਨਾ ਕਰਦਿਆਂ ਥਾਣਾ ਸਿਟੀ 1 ਸਾਹਮਣੇ ਸ਼ਹੀਦ ਭਗਤ ਚੌਂਕ ’ਚ ਲਾਸ਼ ਰੱਖਕੇ ਜਿੱਥੇ ਬਰਨਾਲਾ ਪੁਲਸ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ, ਉਥੇ ਹੀ ਉਨ੍ਹਾਂ ਕਰੀਬ ਛੇ ਮਹੀਨੇ ਪਹਿਲਾਂ ਉਨ੍ਹਾਂ ਦੀ ਲੜਕੀ ਨੂੰ ਵਰਗਲਾ ਕੇ ਲਿਜਾਣ ਵਾਲੇ ਕਾਤਲ ਨੌਜਵਾਨ ਖ਼ਿਲਾਫ਼ ਕੀਤੀ ਕਾਰਵਾਈ ਦੀ ਮੰਗ ਤਹਿਤ ਲੜਕੀ ਦੇ ਕਤਲ ਹੋਣ ਉਪਰੰਤ ਪਰਿਵਾਰਕ ਮੈਂਬਰਾਂ ਨੇ ਉਸ ਸਮੇਂ ਦੇ ਜਾਂਚ ਅਧਿਕਾਰੀ ਖ਼ਿਲਾਫ਼ ਵੀ ਕਾਰਵਾਈ ਦੀ ਮੰਗ ਰੱਖੀ ਹੈ। ਪੀਡ਼ਤ ਪਰਿਵਾਰ ਨਾਲ ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਇੰਚਾਰਜ ਕੁਲਵੰਤ ਸਿੰਘ ਕੀਤੂ ਤੇ ਯੋਜਨਾ ਬੋਰਡ ਦੇ ਸਾਬਕਾ ਚੇਅਰਮੈਨ ਰੁਪਿੰਦਰ ਸਿੰਘ ਸੰਧੂ ਤੋਂ ਇਲਾਵਾ ਵੱਖ ਵੱਖ ਜਥੇਬੰਦੀਆਂ ਤੇ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਪੀਡ਼ਤ ਪਰਿਵਾਰ ਦਾ ਸਾਥ ਦਿੰਦਿਆਂ ਪੁਲਿਸ ਤੋਂ ਇਨਸਾਫ਼ ਦੀ ਮੰਗ ਰੱਖੀ। ਇਸ ਮੌਕੇ ਮ੍ਰਿਤਕ ਲੜਕੀ ਦੇ ਪਰਿਵਾਰਿਕ ਮੈਂਬਰ ਚਾਚਾ ਪਰਦੀਪ ਸਿੰਘ, ਪਿਤਾ ਤਰਸੇਮ ਸਿੰਘ ਉਰਫ਼ ਰਜੇਸ਼, ਚਾਚੀ ਰਜਨੀ ਤੇ ਜੋਤੀ, ਭੂਆ ਆਦਿ ਹਾਜ਼ਰ ਸਨ।

– ਇਹ ਹੋਇਆ ਮਾਮਲਾ

ਮੰਗਲਵਾਰ ਦੇਰ ਸ਼ਾਮ ਬਰਨਾਲਾ ਦੇ ਸੇਖਾ ਰੋਡ ਦੀ ਗਲੀ ਨੰਬਰ 5 ਦੇ ਵਸਿੰਦੇ ਨੀਸ਼ਾ ਰਾਣੀ ਪੁੱਤਰੀ ਤਰਸੇਮ ਸਿੰਘ ਉਰਫ਼ ਰਾਜ਼ੇਸ਼ ਕੁਮਾਰ ਤੇ ਹਰਵੀਰ ਸਿੰਘ ਉਰਫ਼ ਹਨੀ ਬੁੱਗ ਪੁੱਤਰ ਕਮਲਜੀਤ ਸਿੰਘ ਨੇ ਲਵ ਮੈਰਿਜ ਕਰਵਾਉਣ ਤੋਂ 6 ਮਹੀਨੇ ਬਾਅਦ ਹੀ ਸ਼ੱਕ ਦੇ ਅਧਾਰ ’ਤੇ ਪਤੀ ਨੇ ਬੇਸਬਾਲ ਪਤਨੀ ਦੇ ਸਿਰ ’ਚ ਮਾਰ ਕੇ ਕਤਲ ਕਰ ਦਿੱਤਾ ਸੀ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਸਿਟੀ 2 ਦੀ ਪੁਲਿਸ ਮੌਕੇ ’ਤੇ ਪਹੁੰਚ ਗਈ। ਮਿ੍ਤਕਾ ਦੇ ਪਿਤਾ ਰਾਜੇਸ ਕੁਮਾਰ ਵਾਸੀ ਬਰਨਾਲਾ ਨੇ ਕਿਹਾ ਕਿ ਕੁੱਝ ਸਮਾਂ ਪਹਿਲਾਂ ਉਸ ਦੀ ਲੜਕੀ ਨਿਸ਼ਾ ਨੇ ਹਨੀ ਬੁੱਗ ਵਾਸੀ ਗਲੀ ਨੰਬਰ 5 ਨਾਲ ਪ੍ਰੇਮ ਵਿਆਹ ਕਰਵਾ ਲਿਆ ਸੀ। ਵਿਆਹ ਤੋਂ ਬਾਅਦ ਹੀ ਉਸ ਦੇ ਪਤੀ ਨੇ ਉਸ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ ਸੀ। ਦੇਰ ਸ਼ਾਮ ਨਿਸ਼ਾ ਦੀ ਮੌਤ ਹੋਣ ਦੇ ਬਾਰੇ, ਉਸ ਨੂੰ ਪਤਾ ਲੱਗਿਆ। ਜਦੋਂ ਮੌਕੇ ’ਤੇ ਜਾ ਕੇ ਦੇਖਿਆ ਤਾਂ ਨਿਸ਼ਾ ਦੇ ਸ਼ਰੀਰ ’ਤੇ ਕੁੱਟਮਾਰ ਦੇ ਨਿਸ਼ਾਨ ਸਨ। ਉਨ੍ਹਾ ਕਿਹਾ ਕਿ ਘਟਨਾ ਦੀ ਸੂਚਨਾ ਪੁਲਿਸ ਨੂੰ ਦੇ ਦਿੱਤੀ ਹੈ। ਰਾਜੇਸ਼ ਕੁਮਾਰ ਨੇ ਪੁਲਿਸ ਤੋਂ ਮੰਗ ਕੀਤੀ ਕਿ ਨਿਸ਼ਾ ਦੀ ਹੱਤਿਆ ਕਰਨ ਵਾਲੇ ਦੋਸ਼ੀਆਂ ਦੇ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਮਾਮਲੇ ਦੇ ਤਫ਼ਤੀਸੀ ਅਧਿਕਾਰੀ ਤੇ ਥਾਣਾ ਸਿਟੀ 2 ਦੇ ਐਸਐਚਓ ਜਗਦੇਵ ਸਿੰਘ ਨੇ ਨਿਸ਼ਾ ਦੀ ਮੌਤ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਪੁਲਿਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਰਨਾਲਾ ਦੀ ਮੌਰਚਰੀ ’ਚ ਰੱਖਵਾ ਦਿੱਤਾ ਸੀ। ਮ੍ਰਿਤਕਾ ਦੇ ਮਾਪਿਆਂ ਦੇ ਬਿਆਨ ਤੇ ਪੋਸਟਮਾਰਟਮ ਰਿਪੋਰਟ ਦੇ ਅਧਾਰ ’ਤੇ ਕਾਨੂੰਨੀ ਕਾਰਵਾਈ ਹੋਈ।

ਲੜਕੇ ਤੇ ਉਸਦੀ ਮਾਤਾ ਖ਼ਿਲਾਫ਼ ਕੀਤਾ ਮਾਮਲਾ ਦਰਜ : ਥਾਣਾ ਮੁਖੀ

ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ 2 ਦੇ ਮੁਖੀ ਜਗਦੇਵ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਮ੍ਰਿਤਕ ਲੜਕੀ ਦੇ ਪਿਤਾ ਤਰਸੇਮ ਸਿੰਘ ਉਰਫ਼ ਰਾਜੇਸ਼ ਕੁਮਾਰ ਵਾਸੀ ਬਰਨਾਲਾ ਦੇ ਬਿਆਨਾਂ ਦੇ ਆਧਾਰ ’ਤੇ ਹਰਵੀਰ ਸਿੰਘ ਉਰਫ਼ ਹਨੀ ਬੁੱਗ ਤੇ ਉਸਦੀ ਮਾਤਾ ਪਰਮਿੰਦਰ ਕੌਰ ਵਾਸੀ ਗਲੀ ਨੰਬਰ 5, ਸੇਖਾ ਰੋਡ, ਬਰਨਾਲਾ ਖ਼ਿਲਾਫ਼ ਧਾਰਾ 302, 34 ਹਿੰ.ਦੰ. ਤਹਿਤ ਮਾਮਲਾ ਦਰਜ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਤੇ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ।

Vinkmag ad
Share Our Daily Posts

News Desk

Read Previous

ਹਥਿਆਰਬੰਦ ਲੁਟੇਰਿਆਂ ਦੇ ਗਿਰੋਹ ਨੇ ਧਾਰਮਿਕ ਡੇਰੇ ‘ਤੇ ਕੀਤੀ ਲੁੱਟਮਾਰ, ਡੇਰਾ ਸੰਚਾਲਕ ਨੂੰ ਬੰਨ ਕੇ ਵਾਰਦਾਤ ਨੂੰ ਦਿੱਤਾ ਅੰਜਾਮ

Read Next

ਸਾਵਧਾਨ ! ਔਰਤਾਂ ਨੂੰ ਛੇੜਿਆ ਤਾਂ ਲੱਗੇਗਾ ਕਰੰਟ ਦਾ ਝਟਕਾ,ਐੱਨਆਈਟੀ ਜਲੰਧਰ ਦੀ ਮਹਿਲਾ ਰਿਸਰਚ ਟੀਮ ਨੇ ਬਣਾਈ ਸੇਫਟੀ ਡਿਵਾਈਸ