ਅੰਮਿ੍ਤਸਰ : ਪੰਜਾਬ ਵਿਧਾਨ ਸਭਾ ਵਿਚ ਪਹਿਲੀ ਵਾਰ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹਰ ਮੁੱਦੇ ਤੇ ਧੂੰਆਂ ਧਾਰ ਬਹਿਸ ਕੀਤੀ ਅਤੇ ਵਿਰੋਧੀਆਂ ਦੀ ਬੋਲਤੀ ਬੰਦ ਕੀਤੀ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਜੀ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ ਦੇ ਵਿਧਾਇਕ ਧੜਾ ਧੜ ਕਾਂਗਰਸ ਵਿਚ ਸ਼ਾਮਲ ਹੋ ਰਹੇ ਹਨ। ਉਕਤ ਵਿਚਾਰਾਂ ਦਾ ਪ੍ਰਗਟਾਵਾ ਜਿਲ੍ਹਾ ਕਾਂਗਰਸ ਕਮੇਟੀ ਅੰਮਿ੍ਤਸਰ ਦਿਹਾਤੀ ਦੇ ਮੀਤ ਪ੍ਰਧਾਨ ਅਮਨਦੀਪ ਸਿੰਘ ਕੱਕੜ ਨੇ ਕੀਤਾ। ਉਨਾਂ੍ਹ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਮੁੱਖ ਮੰਤਰੀ ਬਣਦਿਆਂ ਹੀ ਥੋੜੇ ਸਮੇਂ ਵਿਚ ਹੀ ਅਜਿਹੇ ਕੰਮ ਕਰ ਦਿੱਤੇ ਹਨ ਕਿ ਪੰਜਾਬ ਦੀ ਜਨਤਾ ਬਾਗੋਬਾਗ ਅਤੇ ਪੂਰੀ ਤਰਾਂ੍ਹ ਸੰਤੁਸ਼ਟ ਹੋ ਗਈ ਹੈ। ਕੱਕੜ ਨੇ ਕਿਹਾ ਕਿ ਪੰਜਾਬ ਦੀ ਸਮੁੱਚੀ ਕੈਬਨਿਟ ਨੇ ਪੰਜਾਬੀਆਂ ਲਈ ਕੰਮ ਕੀਤੇ ਹਨ। ਉਨਾਂ੍ਹ ਕਿਹਾ ਕਿ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਮੁੱਖ ਮੰਤਰੀ ਚੰਨੀ ਨੇ ਬੀਐਸਐਫ ਦੇ ਮੁੱਦੇ ਉੱਤੇ ਅਤੇ ਤਿੰਨ ਕਾਲੇ ਕਾਨੂੰਨਾਂ ਤੇ ਬਹਿਸ ਦਾ ਜਵਾਬ ਦਿੰਦਿਆਂ ਏਨੀਆਂ ਸੱਚੀਆਂ ਗੱਲਾਂ ਸੁਣਾਈਆਂ ਕਿ ਅਕਾਲੀ ਦਲ ਬਾਦਲ ਦੇ ਵਿਧਾਇਕਾਂ ਨੂੰ ਬੋਲਣ ਜੋਗੇ ਨਹੀਂ ਛੱਡਿਆ। ਨਸ਼ੇ ਦੇ ਮੁੱਦੇ ਤੇ ਬਿਕਰਮਜੀਤ ਸਿੰਘ ਮਜੀਠੀਆ ਨੂੰ ਲਲਕਾਰਿਆ ਜਿਸ ਨਾਲ ਕਾਂਗਰਸੀ ਆਗੂਆਂ ਅਤੇ ਵਰਕਰਾਂ ਵਿਚ ਨਵਾਂ ਜੋਸ਼ ਭਰਿਆ ਗਿਆ। ਰਾਜਾਂ ਦੇ ਵੱਧ ਅਧਿਕਾਰਾਂ ਤੇ ਵੀ ਅਕਾਲੀਆਂ ਨੂੰ ਖਰੀਆਂ ਖਰੀਆਂ ਸੁਣਾਈਆਂ ਗਈਆਂ। ਕੱਕੜ ਨੇ ਕਿਹਾ ਕਿ ਅਕਾਲੀ ਦਲ ਬਾਦਲ ਦੇ ਆਗੂਆਂ ਵਿੱਚ ਸੱਚਾਈ ਸੁਣਨ ਦਾ ਮਾਦਾ ਨਹੀਂ ਇਸ ਲਈ ਉਹ ਵਿਧਾਨ ਸਭਾ ਵਿੱਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਵਿਰੋਧ ਕਰਦਿਆਂ ਬਾਹਰ ਆ ਗਏ। ਕੱਕੜ ਨੇ ਕਿਹਾ ਕਿ ਵਿਧਾਨ ਸਭਾ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਕਿ ਵਿਰੋਧੀ ਧਿਰ ਦੇ ਵਿਧਾਇਕ ਮੁੱਖ ਮੰਤਰੀ ਦੀਆਂ ਗੱਲਾਂ ਅਤੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਕਾਂਗਰਸ ਵੱਲ ਆਏ ਹੋਣ। ਕੱਕੜ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵਿਰੋਧੀਆਂ ਕੋਲੋਂ ਸਾਰੇ ਮੁੱਦੇ ਖੋਹ ਲਏ ਹਨ। ਉਨਾਂ੍ਹ ਕਿਹਾ ਕਿ ਹੁਣ ਪੰਜਾਬ ਦੇ ਬੱਚੇ- ਦੇ ਮੂੰਹ ਤੇ ਇਹ ਹੀ ਨਾਅਰੇ ਹਨ ਕਿ, ਘਰ – ਘਰ ਚੱਲੀ ਗੱਲ, ਚੰਨੀ ਕਰਦਾ ਮਸਲੇ ਹੱਲ ਅਤੇ 2022 ਚੰਨੀ ਦੀ ਸਰਕਾਰ ਆਈ।
