Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 10, 2026

ਘਰੋਂ ਬਾਹਰ ਬੁਲਾ ਕੇ ਚਲਾਈ ਗੋਲੀ, ਵਾਲ ਵਾਲ ਬਚਿਆ ਨੌਜਵਾਨ, ਮਾਮਲਾ ਦਰਜ

ਝਬਾਲ : ਪਿੰਡ ਕੋਟ ਧਰਮਚੰਦ ਕਲਾਂ ਵਿਖੇ ਝਗੜੇ ਦੀ ਰੰਜਿਸ਼ ਦੇ ਤਹਿਤ ਇਕ ਨੌਜਵਾਨ ਨੂੰ ਘਰੋਂ ਬਾਹਰ ਬੁਲਾ ਕੇ ਕਥਿਤ ਤੌਰ ’ਤੇ ਗੋਲੀ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਹਾਲਾਂਕਿ ਮੁਲਜ਼ਮ ਵੱਲੋਂ ਚਲਾਈ ਗਈ ਗੋਲੀ ਤੋਂ ਉਕਤ ਨੌਜਵਾਨ ਮੁਸ਼ਕਲ ਨਾਲ ਬਚਿਆ। ਥਾਣਾ ਝਬਾਲ ਦੀ ਪੁਲਿਸ ਨੇ ਕੇਸ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਸੁਖਦੇਵ ਸਿੰਘ ਪੁੱਤਰ ਇੰਦਰ ਸਿੰਘ ਵਾਸੀ ਕੰਟ ਧਰਮਚੰਦ ਕਲਾਂ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਉਸਦੇ ਦੇ ਲੜਕੇ ਮਨਜੀਤ ਸਿੰਘ ਦਾ ਗੁਰਪ੍ਰੀਤ ਸਿੰਘ ਪੁੱਤਰ ਤਰਸੇਮ ਸਿੰਘ ਨਾਲ ਝਗੜਾ ਹੋਇਆ ਸੀ। ਜਿਸਦੇ ਤਹਿਤ ਗੁਰਪ੍ਰੀਤ ਸਿੰਘ ਨੇ ਸਵੇਰੇ ਕਰੀਬ ਸਾਢੇ 9 ਵਜੇ ਉਸਦੇ ਲੜਕੇ ਨੂੰ ਅਵਾਜ਼ ਦੇ ਕੇ ਘਰ ਦੇ ਬਾਹਰ ਬੁਲਾਇਆ ਅਤੇ ਜਦੋਂ ਉਹ ਦਰਵਾਜ਼ੇ ਅੱਗੇ ਆਇਆ ਤਾਂ ਗੁਰਪ੍ਰੀਤ ਸਿੰਘ ਨੇ ਪਿਸਟਲ ਨਾਲ ਸਿੱਧੀ ਗੋਲੀ ਮਨਜੀਤ ਸਿੰਘ ਵੱਲ ਚਲਾ ਦਿੱਤੀ। ਮਨਜੀਤ ਸਿੰਘ ਹੇਠਾਂ ਬੈਠ ਗਿਆ ਅਤੇ ਗੋਲੀ ਕੰਧ ਵਿਚ ਜਾ ਲੱਗੀ। ਮਾਮਲੇ ਦੀ ਜਾਂਚ ਕਰ ਰਹੀ ਮਹਿਲਾ ਸਬ ਇੰਸਪੈਕਟਰ ਸੋਨੇ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ ਨੂੰ ਜਾਨਲੇਵਾ ਹਮਲਾ ਕਰਨ ਅਤੇ ਅਸਲ੍ਹਾ ਐਕਟ ਦੀਆਂ ਧਾਰਾਵਾਂ ਤਹਿਤ ਨਾਮਜਦ ਕਰ ਲਿਆ ਗਿਆ ਹੈ। ਜਿਸਦੀ ਗ੍ਰਿਫ਼ਤਾਰੀ ਲਈ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

Vinkmag ad
Share Our Daily Posts

News Desk

Read Previous

ਨਰਸਿੰਗ ਸਟਾਫ ਦੀ ਹੜਤਾਲ, ਹਸਪਤਾਲ ਦੇ ਬੈੱਡ ਖ਼ਾਲੀ

Read Next

ਪੰਜਾਬ ‘ਚ ਆਪਣੇ ਹੀ ਵਿਧਾਇਕਾਂ ਦਾ AAP ਤੋਂ ਉੱਠਿਆ ਭਰੋਸਾ,ਸਾਢੇ ਚਾਰ ਸਾਲਾਂ ‘ਚ 20 ਤੋਂ ਘੱਟ ਕੇ ਰਹਿ ਗਏ 11 ਵਿਧਾਇਕ