Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 10, 2026

ਚੋਰਾਂ ਨੇ ਭੱਠੇ ਤੋਂ ਸਕੂਟਰੀ ਕੀਤੀ ਚੋਰੀ

ਨਵਾਂਸ਼ਹਿਰ : ਪਿੰਡ ਪੱਲੀਆਂ ਕਲਾਂ ਦੇ ਇਕ ਭੱਠੇ ਤੋਂ ਸਕੂਟਰੀ ਚੋਰੀ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਵਲੋਂ ਥਾਣਾ ਰਾਹੋਂ ਵਿਖੇ ਮਾਮਲਾ ਦਰਜ ਕਰ ਕੇ ਚੋਰਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ। ਵਾਰਦਾਤ ਸਬੰਧੀ ਪੁਲਿਸ ਨੂੰ ਦਿੱਤੇ ਬਿਆਨ ਵਿਚ ਮਹਿੰਦਰ ਪਾਲ ਪੁੱਤਰ ਜੋਗਿੰਦਰ ਪਾਲ ਵਾਸੀ ਪਿੰਡ ਕੋਟ ਰਾਂਝਾ ਥਾਣਾ ਰਾਹੋਂ ਨੇ ਦੱਸਿਆ ਕਿ ਉਹ ਪਿੰਡ ਪੱਲੀਆਂ ਕਲਾਂ ਵਿਖੇ ਇਕ ਭੱਠੇ ‘ਤੇ ਕੰਮ ਕਰਦਾ ਹੈ। ਬੀਤੀ 12 ਅਕਤੂਬਰ 2021 ਨੂੰ ਉਹ ਰੋਜ਼ਾਨਾ ਦੀ ਤਰਾਂ੍ਹ ਆਪਣੀ ਸਕੂਟਰੀ ਮਾਰਕਾ ਜੂਪੀਟਰ ਨੰਬਰ ਪੀਬੀ 32-ਏਏ -0728 ‘ਤੇ ਸਵਾਰ ਹੋ ਕੇ ਭੱਠੇ ‘ਤੇ ਗਿਆ ਅਤੇ ਸਕੂਟਰੀ ਖੜ੍ਹੀ ਕਰ ਕੇ ਆਪਣੇ ਕੰਮ ਲੱਗ ਗਿਆ। ਜਦੋਂ ਸ਼ਾਮ ਨੂੰ ਕਰੀਬ 06:00 ਕੁ ਵਜੇ ਉਹ ਘਰ ਜਾਣ ਲੱਗਾ ਤਾਂ ਦੇਖਿਆ ਕਿ ਸਕੂਟਰੀ ਉੱਥੇ ਨਹੀਂ ਸੀ, ਨੂੰ ਕੋਈ ਵਿਅਕਤੀ ਚੋਰੀ ਕਰ ਕੇ ਲੈ ਗਿਆ ਸੀ। ਉਸ ਨੇ ਆਪਣੇ ਪੱਧਰ ‘ਤੇ ਸਕੂਟਰੀ ਦੀ ਹਰ ਥਾਂ ਭਾਲ ਕੀਤੀ ਪਰ ਉਸ ਦਾ ਕਿਤੇ ਵੀ ਕੋਈ ਸੁਰਾਗ ਨਹੀਂ ਮਿਲਿਆ। ਮੁੱਦਈ ਮਹਿੰਦਰ ਪਾਲ ਉਕਤ ਵਲੋਂ ਦਿੱਤੇ ਗਏ ਬਿਆਨ ‘ਤੇ ਐੱਸਆਈ ਸੁਰਿੰਦਰ ਸਿੰਘ ਵਲੋਂ ਅਣਪਛਾਤੇ ਚੋਰਾਂ ਦੇ ਖਿਲਾਫ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਚੋਰਾਂ ਦੀ ਭਾਲ ਕੀਤੀ ਜਾ ਰਹੀ ਹੈ। ਮਾਮਲਾ ਜ਼ੇਰੇ ਤਫਤੀਸ਼ ਹੈ।

Vinkmag ad
Share Our Daily Posts

News Desk

Read Previous

ਮੋਟਰਸਾਈਕਲ ਸਵਾਰ ਬਜ਼ੁਰਗ ਕੋਲੋਂ ਪੈਸੇ ਖੋਹ ਕੇ ਹੋਏ ਫਰਾਰ

Read Next

ਪੰਜਾਬ ਦੇ ਅਦਾਕਾਰ ਸੋਨੂੰ ਸੂਦ ਦੇ ਘਰ ਹਲਚਲ ਵਧੀ, ਇੰਟੈਲੀਜੈਂਸ ਤੇ ਪੁਲਿਸ ਦੇ ਅਧਿਕਾਰੀ ਅੰਦਰ ਮੌਜੂਦ