Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 10, 2026

ਏਟੀਐੱਮ ਕੈਬਿਨ ‘ਚੋਂ ਬਾਹਰ ਨਿਕਲ ਰਹੇ ਨੌਜਵਾਨ ਨੂੰ ਗੋਲ਼ੀ ਮਾਰ ਕੇ ਲੁੱਟਣ ਦੀ ਕੋਸ਼ਿਸ਼, ਮੁਲਜ਼ਮ ਗ੍ਰਿਫ਼ਤਾਰ

ਲੁਧਿਆਣਾ : ਸ਼ਨਿੱਚਰਵਾਰ ਸ਼ਾਮ ਨੂੰ ਕੈਲਾਸ਼ ਚੌਕ ਵ ਇਲਾਕੇ ਵਿਚ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਦੋ ਬਦਮਾਸ਼ਾਂ ਨੇ ਨੌਜਵਾਨ ਦੇ ਪੱਟ ਵਿੱਚ ਗੋਲ਼ੀ ਮਾਰ ਕੇ ਉਸ ਕੋਲੋਂ ਨਕਦੀ ਲੁੱਟਣ ਦੀ ਕੋਸ਼ਿਸ਼ ਕੀਤੀ। ਬਦਮਾਸ਼ਾਂ ਨੇ ਵਾਰਦਾਤ ਨੂੰ ਉਸ ਵੇਲੇ ਅੰਜਾਮ ਦਿੱਤਾ ਜਦੋਂ ਬੈਂਕ ਮੁਲਾਜ਼ਮ ਐਕਸਿਸ ਬੈਂਕ ਦੇ ਏਟੀਐੱਮ ਕੈਬਿਨ ‘ਚੋਂ ਨਕਦੀ ਕਢਵਾ ਕੇ ਬਾਹਰ ਨਿਕਲ ਰਿਹਾ ਸੀ। ਇਸ ਮਾਮਲੇ ਵਿਚ ਪੁਲਿਸ ਨੇ ਲੋਕਾਂ ਦੀ ਮੱਦਦ ਨਾਲ ਮੌਕੇ ‘ਤੇ ਮੁਲਜ਼ਮ ਅਸ਼ਵਨੀ ਕੁਮਾਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ ,ਜਦਕਿ ਉਸਦਾ ਸਾਥੀ ਗੌਰਵ ਫ਼ਰਾਰ ਹੋ ਗਿਆ।

ਜਾਣਕਾਰੀ ਮੁਤਾਬਕ ਬੈਂਕ ਮੁਲਾਜ਼ਮ ਸੰਦੀਪ ਕੁਮਾਰ ਸ਼ਨਿੱਚਰਵਾਰ ਸ਼ਾਮ ਨੂੰ ਕੈਲਾਸ਼ ਚੌਕ ਵਿੱਚ ਪੈਂਦੇ ਐਕਸਿਸ ਬੈਂਕ ਦੇ ਏਟੀਐਮ ਕੈਬਿਨ ਚੋਂ ਨਕਦੀ ਕਢਵਾਉਣ ਲਈ ਗਿਆ ਸੀ। ਸੰਦੀਪ ਜਿਸ ਤਰ੍ਹਾਂ ਹੀ ਕੈਬਿਨ ਚੋਂ ਬਾਹਰ ਆਇਆ ਦੋਵਾਂ ਬਦਮਾਸ਼ਾਂ ਨੇ ਉਸ ਨੂੰ ਲੁੱਟਣ ਦੀ ਕੋਸ਼ਿਸ਼ ਕੀਤੀ। ਸੰਦੀਪ ਨੇ ਬਦਮਾਸ਼ਾਂ ਦਾ ਵਿਰੋਧ ਕੀਤਾ ਅਤੇ ਉਨ੍ਹਾਂ ਚੋਂ ਇਕ ਨੇ ਦੇਸੀ ਪਿਸਤੌਲ ਨਾਲ ਗੋਲ਼ੀ ਚਲਾ ਦਿੱਤੀ।ਗੋਲੀ ਸੰਦੀਪ ਕੁਮਾਰ ਦੇ ਪੱਟ ਵਿਚ ਲੱਗੀ ਅਤੇ ਉਹ ਲਹੂ ਲੁਹਾਣ ਹੋ ਕੇ ਜ਼ਮੀਨ ਤੇ ਡਿੱਗ ਪਿਆ।

ਇੰਜ ਆਇਆ ਮੁਲਜ਼ਮ ਕਾਬੂ

ਗੋਲੀ ਦੀ ਆਵਾਜ਼ ਸੁਣ ਕੇ ਸਾਹਮਣੀ ਦੁਕਾਨ ਵਿੱਚ ਤੈਨਾਤ ਸੁਰੱਖਿਆ ਮੁਲਾਜ਼ਮ ਤੁਰੰਤ ਹਰਕਤ ਵਿੱਚ ਆ ਗਿਆ। ਉਸ ਨੇ ਦੁਕਾਨ ਦਾ ਹੂਟਰ ਵਜਾਇਆ ਅਤੇ ਰੌਲਾ ਪਾ ਕੇ ਹੋਰ ਲੋਕਾਂ ਨੂੰ ਬੁਲਾ ਲਿਆ। ਮੌਕੇ ‘ਤੇ ਮੌਜੂਦ ਹੋਰ ਸੁਰੱਖਿਆ ਮੁਲਾਜ਼ਮ ਅਤੇ ਆਲੇ ਦੁਆਲੇ ਦੇ ਲੋਕ ਬਦਮਾਸ਼ਾਂ ਵੱਲ ਨੱਸ ਪਏ। ਲੋਕਾਂ ਨੇ ਇੱਕ ਮੁਲਜ਼ਮ ਨੂੰ ਮੌਕੇ ਤੋਂ ਹੀ ਕਾਬੂ ਕਰ ਲਿਆ ਜਦਕਿ ਉਸਦਾ ਸਾਥੀ ਫ਼ਰਾਰ ਹੋ ਗਿਆ ।

ਚੌਕੀ ਤੋਂ ਚੰਦ ਕਦਮਾਂ ਦੀ ਦੂਰੀ ਤੇ ਹੈ ਏਟੀਐੱਮ ਕੈਬਿਨ 

ਕਾਬਲੇਗੌਰ ਹੈ ਕਿ ਲੁਧਿਆਣਾ ਵਿੱਚ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਲੁਟੇਰੇ ਇਸ ਕਦਰ ਬੇਖ਼ੌਫ਼ ਹੋ ਚੁੱਕੇ ਹਨ ਕਿ ਉਹ ਪੁਲਿਸ ਚੌਕੀਆਂ ਦੇ ਲਾਗੇ ਹੀ ਵਾਰਦਾਤਾਂ ਨੂੰ ਅੰਜਾਮ ਦੇਣ ਲੱਗ ਪਏ ਹਨ। ਇਸ ਵਾਰਦਾਤ ਵਾਲੀ ਥਾਂ ਦੇ ਕੁਝ ਕਦਮਾਂ ਦੀ ਦੂਰੀ ਤੇ ਹੀ ਪੁਲਿਸ ਚੌਕੀ ਹੈ।

ਉਧਰ ਸੂਤਰਾਂ ਦਾ ਇਹ ਵੀ ਕਹਿਣਾ ਹੈ ਕਿ ਪੁਲਿਸ ਨੇ ਦੂਸਰੇ ਮੁਲਜ਼ਮ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ। ਇਸ ਮਾਮਲੇ ਵਿਚ ਸਹਾਇਕ ਕਮਿਸ਼ਨਰ ਹਰੀਸ਼ ਬਹਿਲ ਦਾ ਕਹਿਣਾ ਹੈ ਕਿ ਪੁਲਿਸ ਸਾਰੇ ਮਾਮਲੇ ਦੀ ਪੜਤਾਲ ਵਿੱਚ ਜੁਟ ਗਈ ਹੈ।

ਲੁਟੇਰੇ ਦੇ ਪੈਰ ਵਿੱਚ ਵੀ ਲੱਗੀ ਗੋਲ਼ੀ

ਮੌਕੇ ਤੇ ਮੌਜੂਦ ਲੋਕਾਂ ਨੇ ਗੋਲੀ ਚੱਲਣ ਤੋਂ ਬਾਅਦ ਲੁਟੇਰੇ ਨੂੰ ਦਬੋਚ ਲਿਆ। ਆਪਣੇ ਆਪ ਨੂੰ ਬਚਾਉਣ ਲਈ ਮੁਲਜ਼ਮ ਅਸ਼ਵਨੀ ਕੁਮਾਰ ਨੇ ਗੋਲੀ ਚਲਾ ਦਿੱਤੀ ਜੋ ਕਿ ਉਸੇ ਦੇ ਪੈਰ ਵਿੱਚ ਲੱਗ ਗਈ। ਪੁਲਿਸ ਮੁਲਜ਼ਮ ਨੂੰ ਇਲਾਜ ਲਈ ਹਸਪਤਾਲ ਲੈ ਗਈ ਹੈ

ਵਾਰਦਾਤ ਨਾਕਾਮ ਬਣਾਉਣ ਵਾਲੇ ਲੋਕਾਂ ਨੂੰ ਕੀਤਾ ਜਾਵੇਗਾ ਸਨਮਾਨਤ

ਪੁਲਿਸ ਦੇ ਉੱਚ ਅਧਿਕਾਰੀਆਂ ਦੇ ਮੁਤਾਬਕ ਇਸ ਵਾਰਦਾਤ ਨੂੰ ਨਾਕਾਮ ਕਰਨ ਵਾਲੇ ਲੋਕਾਂ ਨੂੰ ਜਲਦ ਹੀ ਸਨਮਾਨਿਤ ਕੀਤਾ ਜਾਵੇਗਾ।

Vinkmag ad
Share Our Daily Posts

News Desk

Read Previous

ਮੁਲਜ਼ਮ ਕੋਲੋਂ 1200 ਨਸ਼ੀਲੀਆਂ ਗੋਲ਼ੀਆਂ ਬਰਾਮਦ

Read Next

ਪੰਜਾਬੀ ਨੌਜਵਾਨ ਦੀ ਅਮਰੀਕਾ ’ਚ ਸੜਕ ਹਾਦਸੇ ਦੌਰਾਨ ਮੌਤ, ਪਿੰਡ ਬਲੀਏਵਾਲ ‘ਚ ਸੋਗ ਦੀ ਲਹਿਰ