ਕੁਹਾੜਾ : ਲੁਧਿਆਣਾ ਜ਼ਿਲ੍ਹੇ ਨਾਲ ਸਬੰਧਿਤ ਸੀਨੀਅਰ ਕਾਂਗਰਸੀ ਆਗੂ ਗੁਰਪ੍ਰੀਤ ਬਲੀਏਵਾਲ ਨੂੰ ਉਸ ਵੇਲੇ ਗਹਿਰਾ ਸਦਮਾ ਪੁੱਜਾ ਜਦੋਂ ਉਨ੍ਹਾਂ ਦੇ ਚਾਚੇ ਗੁਰਦੀਪ ਸਿੰਘ ਗਿੱਲ ਦੇ ਅਮਰੀਕਾ ’ਚ ਰਹਿ ਰਹੇ ਸਪੁੱਤਰ ਪ੍ਰਿਤਪਾਲ ਸਿੰਘ ਗਿੱਲ ਬਲੀਏਵਾਲ ਦੀ ਅਮਰੀਕਾ ਦੇ ਸ਼ਹਿਰ ਐਰੀਜ਼ੋਨਾ ’ਚ ਸੜਕ ਹਾਦਸੇ ਦੌਰਾਨ ਦਰਦਨਾਕ ਮੌਤ ਹੋ ਗਈ। ਪ੍ਰਿਤਪਾਲ ਸਿੰਘ ਬਲੀਏਵਾਲ ਪਿਛਲੇ ਚੌਦਾਂ ਸਾਲਾਂ ਤੋਂ ਅਮਰੀਕਾ ਦੇ ਸ਼ਹਿਰ ਕੈਲੇਫੋਰਨੀਆ ’ਚ ਰਹਿ ਰਿਹਾ ਸੀ ਤੇ ਟਰਾਂਸਪੋਰਟ ਦੇ ਕੰਮ ਨਾਲ ਜੁੜੇ ਹੋਏ ਸਨ। ਪਿੰਡ ਬਲੀਏਵਾਲ ਦੇ ਗਿੱਲ ਪਰਿਵਾਰ ਦੇ ਇਸ ਹੋਣਹਾਰ ਨੌਜਵਾਨ ਸਪੁੱਤਰ ਦੇ ਅਚਾਨਕ ਚਲੇ ਜਾਣ ਨਾਲ ਪਰਿਵਾਰ ਨੂੰ ਵੱਡਾ ਘਾਟਾ ਪਿਆ ਹੈ।
