Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 10, 2026

ਜਨਮਦਿਨ ਦੀ ਪਾਰਟੀ ‘ਚ ਹੋਈ ਲੜਾਈ ਨੇ ਧਾਰਿਆ ਖ਼ੂਨੀ ਰੂਪ, ਚਾਕੂ ਮਾਰ ਕੇ ਦੋਸਤ ਨੇ ਕੀਤਾ ਦੋਸਤ ਦਾ ਕਤਲ

ਜਗਰਾਉਂ : ਜਗਰਾਉਂ ਦੇ ਪਿੰਡ ਹਾਂਸ ਕਲਾਂ ਵਿਖੇ ਬੀਤੀ ਰਾਤ ਜਨਮਦਿਨ ਪਾਰਟੀ ‘ਚ ਮਾਮੂਲੀ ਜਿਹੀ ਗੱਲ ਨੂੰ ਲੈ ਕੇ ਭਿੜੇ ਦੋਸਤਾਂ ‘ਚ ਚੱਲੇ ਚਾਕੂ ਦੌਰਾਨ ਇਕ ਦੀ ਮੌਤ ਹੋ ਗਈ ਜਦਕਿ ਤਿੰਨ ਜ਼ਖ਼ਮੀ ਹੋ ਗਏ।

ਜਾਣਕਾਰੀ ਅਨੁਸਾਰ ਹਰਪ੍ਰੀਤ ਸਿੰਘ ਵਾਸੀ ਹਾਂਸ ਕਲਾਂ ਦਾ ਕੱਲ੍ਹ ਜਨਮਦਿਨ ਸੀ ਜਿਸ ਨੂੰ ਲੈ ਕੇ ਹਰਪ੍ਰੀਤ ਵੱਲੋਂ ਰਾਤ ਨੂੰ ਪਿੰਡ ਪਾਰਟੀ ਰੱਖੀ ਗਈ। ਪਾਰਟੀ ਵਿੱਚ ਉਸ ਦੇ ਕਰੀਬ ਅੱਧੀ ਦਰਜਨ ਦੋਸਤ ਵੀ ਪਾਰਟੀ ਦੇ ਜਸ਼ਨ ‘ਚ ਸ਼ਾਮਲ ਹੋਏ। ਇਸ ਦੌਰਾਨ ਹਰਪ੍ਰੀਤ ਨੂੰ ਗਿਫਟ ‘ਚ ਦੂਸਰੇ ਦੋਸਤ ਵੱਲੋਂ ਮੋਬਾਇਲ ਦੇਣ ਦੀ ਗੱਲ ਸ਼ੁਰੂ ਹੋਈ ਤਾਂ ਇਸ ਨੂੰ ਲੈ ਕੇ ਤਕਰਾਰ ਹੋ ਗਈ। ਦੇਖਦੇ ਹੀ ਦੇਖਦੇ ਜਨਮ ਦਿਨ ਪਾਰਟੀ ਦਾ ਜਸ਼ਨ ਮਨਾ ਰਹੇ ਦੋਸਤ ਹੱਥੋਪਾਈ ਹੋ ਗਏ। ਇਸ ਦੌਰਾਨ ਇਕ ਦੋਸਤ ਵੱਲੋਂ ਚਾਕੂ ਕੱਢ ਕੇ ਰਣਦੀਪ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਪੁਡ਼ੈਣ ਦੇ ਮਾਰ ਦਿੱਤਾ ਜਿਸ ਨਾਲ ਰਣਦੀਪ ਸਿੰਘ ਦੀ ਮੌਤ ਹੋ ਗਈ, ਜਦਕਿ ਰਮਿੰਦਰਜੀਤ ਸਿੰਘ ਪੁੱਤਰ ਗੁਰਮੀਤ ਸਿੰਘ, ਲਖਵੀਰ ਸਿੰਘ ਤੇ ਹਰਪ੍ਰੀਤ ਸਿੰਘ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਜਗਰਾਉਂ ਸਿਵਲ ਹਸਪਤਾਲ ਭਰਤੀ ਕਰਵਾਇਆ ਗਿਆ ਜਿੱਥੇ ਲਖਵੀਰ ਸਿੰਘ ਦੀ ਹਾਲਤ ਗੰਭੀਰ ਦੇਖਦਿਆਂ ਉਸ ਨੂੰ ਫਰੀਦਕੋਟ ਲਈ ਰੈਫ਼ਰ ਕਰ ਦਿੱਤਾ ਗਿਆ।

Vinkmag ad
Share Our Daily Posts

News Desk

Read Previous

ਸੜਕਾਂ ’ਤੇ ਪਹੁੰਚਿਆ ਸਿੱਧੂ-ਚੰਨੀ ਵਿਵਾਦ, ਸਰਕਾਰੀ ਹੋਰਡਿੰਗ ਦੇ ਸਲੋਗਨਾਂ ਤੋਂ ਹਟਾਇਆ ਗਿਆ ਸੀਐੱਮ ਚੰਨੀ ਦਾ ਨਾਂ

Read Next

ਟਰੇਨ ਹੇਠ ਅਉਣ ਕਾਰਨ ਬਜੁਰਗ ਵਿਅਕਤੀ ਦੀ ਮੌਤ, ਮਾਨਸਿਕ ਤੌਰ ‘ਤੇ ਸੀ ਪਰੇਸ਼ਾਨੀ