Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 21, 2026

ਤਰਨਤਾਰਨ ਰੋਡ ’ਤੇ ਕਾਰ ਪਾਰਕ ਕਰਨ ਦੇ ਵਿਵਾਦ ਨੂੰ ਲੈ ਕੇ ਚੱਲੀਆਂ ਗੋਲੀਆਂ, 15 ਲੋਕਾਂ ’ਤੇ ਕੇਸ ਦਰਜ

ਜੇਐਨਐਨ, ਅੰਮ੍ਰਿਤਸਰ : ਬੀ ਡਿਵੀਜ਼ਨ ਥਾਣੇ ਅਧੀਨ ਪੈਂਦੇ ਤਰਨਤਾਰਨ ਰੋਡ ’ਤੇ ਸਥਿਤ ਗੰਦੇ ਨਾਲੇ ਕੋਲ ਕਾਰ ਲਾਉਣ ਨੂੰ ਲੈ ਕੇ ਹੋਏ ਵਿਵਾਦ ’ਚ ਦੋ ਪੱਖਾਂ ਵਿਚ ਗੋਲੀਆਂ ਚੱਲ ਪਈਆਂ। ਝਗਡ਼ੇ ਵਿਚ ਕਿਸੇ ਨੁਕਸਾਨ ਦੀ ਖਬਰ ਨਹੀਂ ਹੈ। ਮੌਕੇ ’ਤੇ ਮੌਜੂਦ ਲੋਕਾਂ ਨੇ ਤੁੰਰਤ ਘਟਨਾ ਬਾਰੇ ਪੁਲਿਸ ਦੇ ਕੰਟਰੋਲ ਰੂਮ ਜਾਣਕਾਰੀ ਦਿੱਤੀ। ਕੁਝ ਹੀ ਦੇਰ ਵਿਚ ਉਥੇ ਹੈਡ ਕਾਂਸਟੇਬਲ ਪਵਨ ਕੁਮਾਰ ਅਤੇ ਏਐਸਆਈ ਵਿੱਕਾ ਕੁਮਾਰ ਪਹੁੰਚ ਗਏ। ਜਾਂਚ ਤੋਂ ਬਾਅਦ ਪੁਲਿਸ ਨੇ ਗੋਲੀਆਂ ਚਲਾਉਣ ਦੇ ਦੋਸ਼ ਵਿਚ ਲਗਪਗ 15 ਦੋਸ਼ੀਆਂ ਖਿਲਾਫ਼ ਕੇਸ ਦਰਜ ਕਰ ਲਿਆ ਹੈ।

ਸ਼ਿਕਾਇਤਕਰਤਾ ਹੈੱਡ ਕਾਂਸਟੇਬਲ ਪਵਨ ਕੁਮਾਰ ਦੇ ਬਿਆਨਾਂ ‘ਤੇ ਥਾਣਾ ਬੀ ਡਵੀਜ਼ਨ ਦੀ ਪੁਲਸ ਨੇ ਜਸਰਾਜ ਸਿੰਘ, ਹਰਜੀਤ ਸਿੰਘ, ਪੀਟਰ, ਸੰਜੂ, ਸੁਲਤਾਨਵਿੰਡ ਰੋਡ ਦੇ ਰਹਿਣ ਵਾਲੇ 6 ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਇਸੇ ਤਰ੍ਹਾਂ ਦੂਜੇ ਪਾਸੇ ਬਾਬਾ ਦੀਪ ਸਿੰਘ ਕਲੋਨੀ ਵਾਸੀ ਸਾਹਿਲ ਪ੍ਰੀਤ ਸਿੰਘ, ਸਾਹਿਬ ਪ੍ਰੀਤ ਸਿੰਘ, ਗੰਗਾ, ਸਿਮਰ ਅਤੇ ਪੰਜ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਮੌਕੇ ’ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਮੁਲਜ਼ਮਾਂ ਵਿਚਕਾਰ ਕਾਰ ਪਾਰਕਿੰਗ ਨੂੰ ਲੈ ਕੇ ਪਹਿਲਾਂ ਵੀ ਝਗੜਾ ਹੋਇਆ ਸੀ। ਫਿਰ ਦੋਵੇਂ ਧਿਰਾਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਜਦੋਂ ਪੁਲਿਸ ਮੌਕੇ ’ਤੇ ਪੁੱਜੀ ਤਾਂ ਦੋਵੇਂ ਧਿਰਾਂ ਦੇ ਸਾਰੇ ਮੁਲਜ਼ਮ ਫ਼ਰਾਰ ਹੋ ਚੁੱਕੇ ਸਨ। ਪੁਲਸ ਨੇ ਜਾਂਚ ਤੋਂ ਬਾਅਦ ਉਕਤ ਦੋਸ਼ੀਆਂ ਖਿਲਾਫ ਕਾਰਵਾਈ ਕੀਤੀ ਹੈ।

Vinkmag ad
Share Our Daily Posts

News Desk

Read Previous

ਬਠਿੰਡਾ ‘ਚ ਵੱਖ-ਵੱਖ ਸੜਕ ਹਾਦਸਿਆਂ ’ਚ ਇਕ ਦੀ ਮੌਤ, ਦੋ ਜ਼ਖ਼ਮੀ

Read Next

ਪੰਜਾਬ ‘ਚ ਸਵੇਰੇ ਤੇ ਰਾਤ ਨੂੰ ਕੰਬਾਉਣ ਵਾਲੀ ਠੰਢ, ਆਉਣ ਵਾਲੇ ਦਿਨਾਂ ‘ਚ ਤਾਪਮਾਨ 8 ਡਿਗਰੀ ਸੈਲਸੀਅਸ ਹੋਣ ਦੀ ਸੰਭਾਵਨਾ