ਜਲੰਧਰ : ਅੱਜ ਪੰਜਾਬ ਦੇ 11 ਰੈਵੀਨਿਊ ਅਫ਼ਸਰਾਂ ਦੇ ਤਬਾਦਲੇ ਕੀਤੇ ਗਏ। ਇਸ ਤੋਂ ਇਲਾਵਾ ਜਲੰਧਰ ‘ਚ ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ ਨੇ ਸੋਮਵਾਰ ਨੂੰ ਕਈ ਥਾਣਿਆਂ ਦੇ ਇੰਚਾਰਜਾਂ ਸਮੇਤ ਪੁਲਿਸ ਮੁਲਾਜ਼ਮਾਂ ਦੇ ਵੱਡੇ ਪੱਧਰ ’ਤੇ ਤਬਾਦਲੇ ਕੀਤੇ। ਕੁੱਲ ਮਿਲਾ ਕੇ 144 ਪੁਲਿਸ ਮੁਲਾਜ਼ਮਾਂ ਨੂੰ ਇੱਥੋਂ ਬਦਲ ਦਿੱਤਾ ਗਿਆ ਹੈ। ਇੰਸਪੈਕਟਰ ਸੁਖਬੀਰ ਸਿੰਘ ਨੂੰ ਥਾਣਾ ਡਿਵੀਜ਼ਨ ਨੰਬਰ 1 ਦੇ ਥਾਣੇ ਦਾ ਐਸਐਚਓ ਲਗਾਇਆ ਗਿਆ ਹੈ। ਹੁਣ ਤਕ ਉਹ ਪੁਲਿਸ ਲਾਈਨ ‘ਚ ਤਾਇਨਾਤ ਸਨ। ਗੁਰਵਿੰਦਰ ਜੀਤ ਸਿੰਘ ਨੂੰ ਐੱਸਐੱਚਓ ਪੁਲਿਸ ਸਟੇਸ਼ਨ ਡਵੀਜ਼ਨ ਨੰਬਰ 5 ਤਾਇਨਾਤ ਕੀਤਾ ਗਿਆ ਹੈ। ਇਨ੍ਹਾਂ ਤੋਂ ਇਲਾਵਾ ਇੰਸਪੈਕਟਰ ਨਵਦੀਪ ਸਿੰਘ ਨੂੰ ਰਾਮਾ ਮੰਡੀ ਪੁਲਿਸ ਸਟੇਸ਼ਨ ਦਾ ਐੱਸਐੱਚਓ ਬਣਾਇਆ ਗਿਆ ਹੈ। ਦੇਖੋ ਪੂਰੀ ਲਿਸਟ ….



