ਮਾਨਸਾ : ਥਾਣਾ ਜੋਗਾ ਪੁਲਿਸ ਨੇ ਇਕ ਵਿਅਕਤੀ ਨੂੰ ਨਾਜਾਇਜ਼ ਸ਼ਰਾਬ ਤੇ ਲਾਹਣ ਬਰਾਮਦ ਕਰਕੇ ਇਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਜਾਂਚ ਅਧਿਕਾਰੀ ਏਐੱਸਆਈ ਪਾਲ ਸਿੰਘ ਨੇ ਦੱਸਿਆ ਕਿ ਮੁਲਜ਼ਮ ਬੂਟਾ ਸਿੰਘ ਵਾਸੀ ਰੱਲਾ ਨੂੰ ਕਾਬੂ ਕਰਕੇ 40 ਕਿੱਲੋ ਲਾਹਣ ਅਤੇ 9 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਇਸ ਮਾਮਲੇ ‘ਚ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।
