Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 13, 2026

ਬੈਰੀਕੇਡ ਟੱਪ ਕੇ ਮੰਤਰੀ ਦੀ ਘਰ ’ਚ ਵਡ਼ੇ ਪੀਟੀਆਈ ਅਧਿਆਪਕ, ਐੱਸਐੱਚਓ ਲਾਈਨ ਹਾਜ਼ਰ

ਜਲੰਧਰ : ਸਿੱਖਿਆ ਮੰਤਰੀ ਪਰਗਟ ਸਿੰਘ ਦੇ ਘਰ ਅੱਗੇ ਰੋਸ ਪ੍ਰਦਰਸ਼ਨ ਕਰਨ ਲਈ ਪੁੱਜੇ ਪੀਟੀਆਈ ਬੇਰੁਜ਼ਗਾਰ ਅਧਿਆਪਕਾਂ ’ਚ ਇੰਨਾ ਜ਼ਿਆਦਾ ਰੋਸ ਸੀ ਕਿ ਉਹ ਬੈਰੀਕੇਡ ਟੱਪ ਕੇ ਮੰਤਰੀ ਦੇ ਘਰ ਅੰਦਰ ਦਾਖ਼ਲ ਹੋ ਗਏ। ਇਸ ਤੋਂ ਪਹਿਲਾਂ ਧਰਨਾਕਾਰੀ ਬੇਰੁਜ਼ਗਾਰ ਅਧਿਆਪਕਾਂ ਤੇ ਪੁਲਿਸ ਵਿਚਾਲੇ ਧੱਕਾਮੁੱਕੀ ਵੀ ਹੋਈ। ਧਰਨਾਕਾਰੀਆਂ ਦੇ ਮੰਤਰੀ ਦੇ ਘਰ ਅੰਦਰ ਦਾਖ਼ਲ ਹੋਣ ’ਚ ਪੁਲਿਸ ਦੀ ਨਾਕਾਮੀ ਹੋਣ ਕਰਕੇ ਪੁਲਿਸ ਕਮਿਸ਼ਨਰ ਨੇ ਥਾਣਾ 7 ਦੇ ਨਵੇਂ ਥਾਣਾ ਮੁਖੀ ਰਵਿੰਦਰ ਕੁਮਾਰ ਨੂੰ ਲਾਈਨ ਹਾਜ਼ਰ ਕਰ ਦਿੱਤਾ। ਵਰਨਣਯੋਗ ਹੈ ਕਿ ਸੋਮਵਾਰ ਬਾਅਦ ਦੁਪਹਿਰ ਨਵੀਂ ਬੇਰੁਜ਼ਗਾਰ ਪੀਟੀਆਈ ਅਧਿਆਪਕ ਯੂਨੀਅਨ ਪੰਜਾਬ ਦੇ ਮੈਂਬਰ ਸ਼ਹਿਰ ਅੰਦਰ ਰੋਸ ਮਾਰਚ ਕਰਦਿਆਂ ਸਿੱਖਿਆ ਮੰਤਰੀ ਪਰਗਟ ਸਿੰਘ ਦੇ ਮਿੱਠਾਪੁਰ ਸਥਿਤ ਘਰ ਦੇ ਬਾਹਰ ਧਰਨਾ ਦੇਣ ਲਈ ਪੁੱਜੇ ਸਨ। ਉਥੇ ਮੌਜੂਦ ਪੁਲਿਸ ਨੇ ਪੀਟੀਆਈ ਅਧਿਆਪਕਾਂ ਨੂੰ ਧਰਨਾ ਚੁੱਕਣ ਲਈ ਸਮਝਾਉਣ ਦੀ ਕੋਸ਼ਿਸ਼ ਕੀਤੀ ਪਰ ਉਹ ਘਰ ਦੇ ਬਾਹਰ ਧਰਨਾ ਲਾ ਕੇ ਬੈਠ ਗਏ। ਇਸ ਦੌਰਾਨ ਧਰਨਾਕਾਰੀਆਂ ਤੇ ਪੁਲਿਸ ਵਿਚਾਲੇ ਖਿੱਚ-ਧੂਹ ਵੀ ਹੋਈ। ਇਸ ਉਪਰੰਤ ਧਰਨਾਕਾਰੀ ਇੰਨੇ ਜ਼ਿਆਦਾ ਰੋਹ ’ਚ ਆ ਗਏ ਕਿ ਉਹ ਉਥੇ ਲਾਏ ਗਏ ਬੈਰੀਕੇਡ ਟੱਪ ਕੇ ਮੰਤਰੀ ਦੇ ਘਰ ’ਚ ਵਡ਼ ਗਏ। ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਬੇਰੁਜ਼ਗਾਰ ਪੀਟੀਆਈ ਯੂਨੀਅਨ ਦੇ ਸੂਬਾ ਪ੍ਰਧਾਨ ਅਮਨਦੀਪ ਕੰਬੋਜ ਨੇ ਦੱਸਿਆ ਕਿ 2006 ਤੋਂ ਬਾਅਦ ਕੋਈ ਵੀ ਪੀਟੀਆਈ ਅਧਿਆਪਕ ਭਰਤੀ ਨਹੀਂ ਕੀਤਾ ਗਿਆ ਇਸ ਲਈ ਬੇਰੁਜ਼ਗਾਰ ਅਧਿਆਪਕ ਪ੍ਰਾਇਮਾਰੀ ਸਕੂਲਾਂ ਵਿਚ ਨਵੀਆਂ 5000 ਪੋਸਟਾਂ ਦੀ ਮੰਗ ਨੂੰ ਲੈ ਕੇ ਲੰਬੇ ਸਮੇਂ ਤੋਂ ਸੰਘਰਸ਼ ਰਹੇ ਹਨ, ਪਰ ਅਜੇ ਤਕ ਪੰਜਾਬ ਸਰਕਾਰ ਵੱਲੋਂ ਕੋਈ ਸਾਰ ਨਹੀਂ ਲਈ ਗਈ। ਉਨ੍ਹਾਂ ਕਿਹਾ ਕਿ ਜਦੋਂ ਤਕ ਸਾਨੂੰ ਰੁਜ਼ਗਾਰ ਨਹੀਂ ਮਿਲ ਜਾਂਦਾ ਉਦੋਂ ਤਕ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕਰਦੇ ਰਹਾਂਗੇ। ਇਸ ਮੌਕੇ ਮੀਤ ਪ੍ਰਧਾਨ ਗੋਬਿੰਦ ਸਿੰਘ, ਜਰਨਲ ਸਕੱਤਰ ਵਰਿੰਦਰ ਸਿੰਘ, ਗੁਰਵਿੰਦਰ ਸਿੰਘ, ਖਜ਼ਾਨਚੀ ਦਵਿੰਦਰ ਕੁਮਾਰ ਬਹਾਦਰ ਸਿੰਘ, ਗੁਰਮੀਤ ਸਿੰਘ, ਭਾਰਤ ਭੂਸ਼ਣ, ਅਮਨਦੀਪ ਕੌਰ, ਰਿੰਪੀ, ਪ੍ਰਿਅੰਕਾ, ਮੰਜੂ, ਮਮਤਾ, ਸ਼ਰਨ, ਹੰਸ ਰਾਜ, ਸੰਦੀਪ ਕੁਮਾਰ, ਸ਼ਮਸ਼ੇਰ ਸਿੰਘ ਤੇ ਹੋਰ ਹਾਜ਼ਰ ਸਨ।

17 ਨੂੰ ਮੀਟਿੰਗ ਲਈ ਬੁਲਾਇਆ ਚੰਡੀਗਡ਼੍ਹ

ਪੀਟੀਆਈ ਅਧਿਆਪਕਾਂ ਦੇ ਧਰਨੇ ਤੇ ਘਰ ਅੰਦਰ ਦਾਖ਼ਲ ਹੋਣ ਦੀ ਘਟਨਾ ਤੋਂ ਬਾਅਦ ਸਿੱਖਿਆ ਮੰਤਰੀ ਨੇ ਉਨ੍ਹਾਂ ਨੂੰ ਚੰਡੀਗਡ਼੍ਹ ਵਿਖੇ ਮੀਟਿੰਗ ਲਈ 17 ਨਵੰਬਰ ਨੂੰ ਬੁਲਾਇਆ ਹੈ। ਇਸ ਸਬੰਧੀ ਜਾਣਕਾਰੀ ਯੂਨੀਅਨ ਪ੍ਰਧਾਨ ਅਮਨਦੀਪ ਕੰਬੋਜ ਨੇ ਦੱਸਿਆ ਕਿ ਸਿੱਖਿਆ ਮੰਤਰੀ ਪਰਗਟ ਸਿੰਘ ਦੀ ਪੀਏ ਮਨਵੀਰ ਸਿੰਘ ਨੇ ਚੰਡੀਗਡ਼੍ਹ ਫੋਨ ਕਰ ਕੇ ਉਨ੍ਹਾਂ ਨੂੰ 17 ਨਵੰਬਰ ਨੂੰ ਮੀਟਿੰਗ ਲਈ ਉਥੇ ਜਾਣ ਦਾ ਸਮਾਂ ਦਿੱਤਾ ਹੈ। ਅਗਲੀ ਰਣਨੀਤੀ ਮੀਟਿੰਗ ਤੋਂ ਬਾਅਦ ਹੀ ਉਲੀਕੀ ਜਾਵੇਗੀ।

ਘਰ ਦੇ ਅੰਦਰ ਦਾਖ਼ਲ ਹੋਣਾ ਠੀਕ ਨਹੀਂ : ਪਰਗਟ ਸਿੰਘ

ਪੀਟੀਆਈ ਅਧਿਆਪਕਾਂ ਵੱਲੋਂ ਉਨ੍ਹਾਂ ਦੀ ਨਿੱਜੀ ਰਿਹਾਇਸ਼ ਵਿਚ ਦਾਖ਼ਲ ਹੋਣ ’ਤੇ ਪਰਗਟ ਸਿੰਘ ਨੇ ਨੇ ਕਿਹਾ ਕਿ ਇਹ ਢੰਗ ਠੀਕ ਨਹੀਂ ਹੈ ਕਿਉਂਕਿ ਅਧਿਆਪਕ ਯੂਨੀਅਨ ਉਨ੍ਹਾਂ ਦੀ ਰਿਹਾਇਸ਼ ਵਿਚ ਉਸ ਸਮੇਂ ਦਾਖ਼ਲ ਹੋਈ ਜਦੋਂ ਉਨ੍ਹਾਂ ਦੀਆਂ ਲੰਬਿਤ ਸਮੱਸਿਆਵਾਂ ਨੂੰ ਹੱਲ ਕਰਨ ਦੇ ਤਰੀਕਿਆਂ ਤੇ ਸਾਧਨਾਂ ਬਾਰੇ ਵਿਚਾਰ ਕਰਨ ’ਚ ਰੁੱਝੇ ਹੋਏ ਸੀ। ਇਨ੍ਹਾਂ ਅੰਦੋਲਨਕਾਰੀ ਅਧਿਆਪਕਾਂ ਨੂੰ ਪਹਿਲਾਂ ਵੀ ਕਈ ਵਾਰ ਮਿਲ ਚੁੱਕੇ ਹਨ ਅਤੇ ਵਿਭਾਗ ਨੂੰ ਹਦਾਇਤ ਕੀਤੀ ਹੈ ਕਿ ਉਹ ਉਨ੍ਹਾਂ ਦੀਆਂ ਜਾਇਜ਼ ਮੰਗਾਂ ਬਾਰੇ ਹਮਦਰਦੀ ਨਾਲ ਵਿਚਾਰ ਕਰੇ ਪਰ ਫਿਰ ਵੀ ਅਧਿਆਪਕਾਂ ਦਾ ਇਹ ਗ਼ੈਰ-ਜ਼ਿੰਮੇਵਾਰਾਨਾ ਵਤੀਰਾ ਜਿਸ ਕਾਰਨ ਨਾ ਸਿਰਫ਼ ਉਨ੍ਹਾਂ ਦੇ ਬਜ਼ੁਰਗ ਤੇ ਬਿਮਾਰ ਮਾਪਿਆਂ ਨੂੰ ਸਗੋਂ ਇਲਾਕੇ ਦੇ ਕਈ ਲੋਕਾਂ ਨੂੰ ਵੀ ਵੱਡੀ ਅਸੁਵਿਧਾ ਦਾ ਸਾਹਮਣਾ ਕਰਨਾ ਪਿਆ ਹੈ ਜੋ ਕਿ ਬਹੁਤ ਹੀ ਮੰਦਭਾਗੀ ਗੱਲ ਹੈ। ਪਰਗਟ ਸਿੰਘ ਨੇ ਕਿਹਾ ਕਿ ਉਹ ਅਧਿਆਪਕਾਂ ਵੱਲੋਂ ਕੀਤੇ ਇਸ ਅਣਮਨੁੱਖੀ ਕੰਮ ਦੀ ਨਿੰਦਾ ਕਰਦੇ ਹਨ ਤੇ ਉਨ੍ਹਾਂ ਨੂੰ ਭਵਿੱਖ ਵਿਚ ਅਜਿਹਾ ਨਾ ਕਰਨ ਦੀ ਅਪੀਲ ਕਰਦੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਧਰਨਾਕਾਰੀਆਂ ਦੇ ਉਨ੍ਹਾਂ ਦੇ ਘਰ ਅੰਦਰ ਦਾਖ਼ਲ ਹੋਣ ਨੂੰ ਪੁਲਿਸ ਦੀ ਨਾਕਾਮੀ ਦੱਸਿਆ।

ਜੇਕਰ ਕਿਸੇ ਦੀ ਲਾਪਰਵਾਹੀ ਸਾਹਮਣੇ ਆਈ ਤਾਂ ਕਾਰਵਾਈ ਹੋਵੇਗੀ : ਜੁਆਇੰਟ ਸੀਪੀ

ਸ਼ਹਿਰ ਦੇ ਜੁਆਇੰਟ ਪੁਲਿਸ ਕਮਿਸ਼ਨਰ ਨੇ ਕਿਹਾ ਕਿ ਮੰਤਰੀ ਪਰਗਟ ਸਿੰਘ ਦੇ ਘਰ ਜੋ ਕੁਝ ਹੋਇਆ ਉਹ ਗ਼ਲਤ ਸੀ। ਪੁਲਿਸ ਦੀ ਡਿਊਟੀ ਲੱਗੀ ਸੀ ਪਰ ਉੱਥੇ ਬੈਰੀਕੇਡ ਤੋਡ਼ ਕੇ ਅਧਿਆਪਕ ਅੰਦਰ ਪਹੁੰਚ ਗਏ। ਮਾਮਲੇ ਦੀ ਪੂਰੀ ਜਾਂਚ ਹੋਵੇਗੀ ਤੇ ਜੇਕਰ ਕਿਸੇ ਦੀ ਕੋਈ ਲਾਪਰਵਾਹੀ ਸਾਹਮਣੇ ਆਈ ਤਾਂ ਕਾਰਵਾਈ ਕੀਤੀ ਜਾਵੇਗੀ।

Vinkmag ad
Share Our Daily Posts

News Desk

Read Previous

ਨਾਜਾਇਜ਼ ਸ਼ਰਾਬ ਤੇ ਲਾਹਣ ਬਰਾਮਦ, ਕੇਸ ਦਰਜ

Read Next

ਦਿੜ੍ਹਬਾ ਦੇ ਬੱਸ ਅੱਡੇ ਨੇੜੇ ਅਸਲੇ ਦੀ ਦੁਕਾਨ ’ਚੋਂ ਅਸਲਾ ਚੋਰੀ, ਡੌਗ ਸਕੁਐਡ ਤੇ ਫੋਰੈਂਸਿਕ ਟੀਮ ਨੇ ਜਾਂਚ ਆਰੰਭੀ