Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 13, 2026

ਮੁੱਲਾਂਪੁਰ ਦਾਖਾ ਦੇ SAD ਵਿਧਾਇਕ ਇਆਲੀ ਸਮੇਤ ਕਈ ਬਿਲਡਰਾਂ ਤੇ ਕਲੋਨਾਈਜ਼ਰਾਂ ‘ਤੇ IT ਦੀ Raid, ਦਸਤਾਵੇਜ਼ ਜ਼ਬਤ

ਲੁਧਿਆਣਾ/ ਜਗਰਾਓਂ : ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਮੁੱਲਾਂਪੁਰ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਤੇ ਮੁੱਲਾਂਪੁਰ ਦਾਖਾ ਸਥਿਤ ਦਫ਼ਤਰ, ਪਿੰਡ ਇਆਲੀ ‘ਚ ਆਲੀਸ਼ਾਨ ਰਿਹਾਇਸ਼ ਅਤੇ ਲੁਧਿਆਣਾ ਦੇ ਗੋਲਫ ਲਿੰਕ ਕਲੋਨੀ ਵਿੱਚ ਸਥਿਤ ਦਫ਼ਤਰ ਵਿੱਚ ਇਨਕਮ ਟੈਕਸ ਵੱਲੋਂ ਇਕਸਾਰ ਛਾਪੇਮਾਰੀ ਕੀਤੀ ਗਈ ਹੈ । ਮੰਗਲਵਾਰ ਸਵੇਰੇ ਸਵਾ ਛੇ ਵਜੇ ਦੇ ਕਰੀਬ ਇਨਕਮ ਟੈਕਸ ਦੀ ਟੀਮ ਨੇ ਅਕਾਲੀ ਐੱਮ ਐੱਲ ਏ ਮਨਪ੍ਰੀਤ ਇਆਲੀ ਦੇ ਘਰ ਛਾਪੇਮਾਰੀ ਕੀਤੀ । ਇਨਕਮ ਟੈਕਸ ਨੇ ਛਾਪਾਮਾਰੀ ਕਿਸ ਸਬੰਧ ਵਿਚ ਕੀਤੀ ਹੈ ,ਇਹ ਅਜੇ ਭੇਤ ਹੀ ਬਣਿਆ ਹੋਇਆ ਹੈ । ਫਿਲਹਾਲ ਜਾਂਚ ਲਗਾਤਾਰ ਚੱਲ ਰਹੀ ਹੈ ।

ਵਿਧਾਇਕ ਮਨਪ੍ਰੀਤ ਸਿੰਘ ਇਆਲੀ ਤੋਂ ਇਲਾਵਾ ਕੁਝ ਬਿਲਡਰਾਂ ਅਤੇ ਕਲੋਨਾਈਜ਼ਰਾਂ ਦੀਆਂ ਕਈ ਥਾਵਾਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਛਾਪੇਮਾਰੀ ਦੌਰਾਨ ਆਮਦਨ ਕਰ ਅਧਿਕਾਰੀ ਜਾਇਦਾਦ ਦੀ ਖਰੀਦ-ਵੇਚ ਤੋਂ ਇਲਾਵਾ ਹੋਰ ਕਾਰੋਬਾਰੀ ਦਸਤਾਵੇਜ਼ਾਂ ਦੀ ਵੀ ਜਾਂਚ ਕਰ ਰਹੇ ਹਨ। ਕਈ ਜ਼ਰੂਰੀ ਦਸਤਾਵੇਜ਼ ਵੀ ਕਬਜ਼ੇ ਵਿਚ ਲਏ ਗਏ ਹਨ। ਇਸ ਤੋਂ ਇਲਾਵਾ ਕਾਰੋਬਾਰੀਆਂ ਦੇ ਪਰਿਵਾਰਕ ਮੈਂਬਰਾਂ ਅਤੇ ਮੁਲਾਜ਼ਮਾਂ ਤੋਂ ਵੀ ਕਈ ਤਰ੍ਹਾਂ ਦੇ ਲੈਣ-ਦੇਣ ਸਬੰਧੀ ਪੁੱਛਗਿੱਛ ਕੀਤੀ ਜਾ ਰਹੀ ਹੈ। ਇਨਕਮ ਟੈਕਸ ਅਧਿਕਾਰੀ ਅਜੇ ਕਿਸੇ ਤਰ੍ਹਾਂ ਦੀ ਜਾਣਕਾਰੀ ਨਹੀਂ ਦੇ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਜਾਂਚ ਤੋਂ ਬਾਅਦ ਹੀ ਕੁਝ ਕਿਹਾ ਜਾ ਸਕਦਾ ਹੈ।

ਇਨਕਮ ਟੈਕਸ ਦੇ ਕਈ ਅਧਿਕਾਰੀਆਂ ਦੀ ਅਗਵਾਈ ਵਿੱਚ ਟੀਮ ਅਤੇ ਕੇਂਦਰੀ ਪੁਲਿਸ ਫੋਰਸ ਬਲ ਵੱਲੋਂ ਇਕਸਾਰ ਤਿੰਨੋਂ ਥਾਵਾਂ ਤੇ ਛਾਪੇਮਾਰੀ ਕੀਤੀ ਹੈ। ਇਸ ਛਾਪੇਮਾਰੀ ਦੌਰਾਨ ਈਡੀ ਵੱਲੋਂ ਉਨ੍ਹਾਂ ਦੇ ਘਰ ਅਤੇ ਦਫ਼ਤਰਾਂ ਵਿੱਚ ਦਸਤਕ ਦਿੰਦਿਆਂ ਕਿਸੇ ਨੂੰ ਵੀ ਅੰਦਰੋਂ ਬਾਹਰ ਅਤੇ ਬਾਹਰੋਂ ਅੰਦਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ। ਤਿੰਨੋਂ ਥਾਵਾਂ ‘ਤੇ ਬਾਹਰ ਹੀ ਪੁਲਿਸ ਫੋਰਸ ਤਾਇਨਾਤ ਹੈ। ਕਿਸੇ ਨੂੰ ਵੀ ਅੰਦਰ ਜਾਣ ਨਹੀਂ ਦਿੱਤਾ ਜਾ ਰਿਹਾ।

ਕੁਝ ਦਿਨ ਪਹਿਲਾਂ ਇਨਕਮ ਟੈਕਸ ਵਿਭਾਗ ਦੀਆਂ ਟੀਮਾਂ ਨੇ ਸਾਈਕਲਾਂ ਅਤੇ ਪੁਰਜ਼ੇ ਅਤੇ ਫਿਰ ਸੁੱਕੇ ਮੇਵੇ ਦੇ ਕਾਰੋਬਾਰੀਆਂ ‘ਤੇ ਛਾਪੇਮਾਰੀ ਕੀਤੀ ਸੀ ਅਤੇ ਉਥੋਂ ਵੀ ਕਰੋੜਾਂ ਦੀ ਅਣਐਲਾਨੀ ਜਾਇਦਾਦ ਸਾਹਮਣੇ ਆਈ ਸੀ। ਇਸ ਤੋਂ ਬਾਅਦ ਹੁਣ ਇਨਵੈਸਟੀਗੇਸ਼ਨ ਵਿੰਗ ਨੇ ਕਾਲੋਨਾਈਜ਼ਰਾਂ ਅਤੇ ਬਿਲਡਰਾਂ ਨੂੰ ਨਿਸ਼ਾਨਾ ਬਣਾਇਆ ਹੈ। ਜਾਣਕਾਰੀ ਮੁਤਾਬਕ ਲੁਧਿਆਣਾ ਤੋਂ ਇਲਾਵਾ ਜਲੰਧਰ, ਅੰਮ੍ਰਿਤਸਰ, ਅੰਬਾਲਾ, ਚੰਡੀਗੜ੍ਹ, ਗੁਰੂਗ੍ਰਾਮ ਸਮੇਤ ਕਈ ਸ਼ਹਿਰਾਂ ਦੇ ਇਨਕਮ ਟੈਕਸ ਅਧਿਕਾਰੀ ਇਸ ਛਾਪੇਮਾਰੀ ‘ਚ ਸਹਿਯੋਗ ਕਰ ਰਹੇ ਹਨ। ਆਈਟੀ ਟੀਮਾਂ ਵੱਲੋਂ ਮੁੱਲਾਂਪੁਰ ਦਾਖਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਮਨਪ੍ਰੀਤ ਇਆਲੀ ਦੇ ਦਫ਼ਤਰ, ਹੰਬੜਾ ਰੋਡ ‘ਤੇ ਗੋਲਫ ਲਿੰਕ ਅਪਾਰਟਮੈਂਟ, ਇਆਲੀ ਦੇ ਘਰ, ਫਾਰਮ ਹਾਊਸ ਅਤੇ ਹੋਰ ਟਿਕਾਣਿਆਂ ਅਤੇ ਇਆਲੀ ਕਲਾਂ ਵਿੱਚ ਸਨਵਿਊ ਐਨਕਲੇਵ ਦੇ ਸੰਚਾਲਕਾਂ ‘ਤੇ ਵੀ ਛਾਪੇਮਾਰੀ ਕੀਤੀ ਜਾ ਰਹੀ ਹੈ।

ਸਨਵਿਊ ਦੇ ਸੰਚਾਲਕਾਂ ਦੀ ਰਿਹਾਇਸ਼ ਅਤੇ ਬਰੇਵਾਲ ਸਥਿਤ ਉਨ੍ਹਾਂ ਦੇ ਦਫ਼ਤਰ ਸਮੇਤ ਕਈ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਗਈ ਹੈ। ਜਾਣਕਾਰੀ ਮੁਤਾਬਕ ਕੰਪਿਊਟਰ ‘ਚ ਫੀਡ ਦਾ ਡਾਟਾ ਡਾਊਨਲੋਡ ਕਰਕੇ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ। ਇਸ ਦੌਰਾਨ ਪੁਲੀਸ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ। ਕਿਸੇ ਨੂੰ ਵੀ ਅੰਦਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ ਹੈ। ਇਯਾਲੀ ਦੇ ਓਐਸਡੀ ਮਨੀ ਸ਼ਰਮਾ ਨੇ ਦੱਸਿਆ ਕਿ ਸੱਠ ਤੋਂ ਸੱਤਰ ਇਨਕਮ ਟੈਕਸ ਅਧਿਕਾਰੀ ਅੰਦਰ ਮੌਜੂਦ ਹਨ ਅਤੇ ਜਾਂਚ ਕਰ ਰਹੇ ਹਨ।

Vinkmag ad
Share Our Daily Posts

News Desk

Read Previous

ਦਿੜ੍ਹਬਾ ਦੇ ਬੱਸ ਅੱਡੇ ਨੇੜੇ ਅਸਲੇ ਦੀ ਦੁਕਾਨ ’ਚੋਂ ਅਸਲਾ ਚੋਰੀ, ਡੌਗ ਸਕੁਐਡ ਤੇ ਫੋਰੈਂਸਿਕ ਟੀਮ ਨੇ ਜਾਂਚ ਆਰੰਭੀ

Read Next

ਅੰਮ੍ਰਿਤਸਰ ‘ਚ ਨੌਜਵਾਨ ਨੇ ਜ਼ਹਿਰ ਖਾ ਕੇ ਕੀਤੀ ਖੁਦਕੁਸ਼ੀ, ਚਾਰ ਮਹੀਨੇ ਪਹਿਲਾਂ ਝਗੜੇ ਤੋਂ ਤੰਗ ਆ ਕੇ ਘਰ ਗਈ ਸੀ ਪਤਨੀ