Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 19, 2026

ਦੁਕਾਨਾਂ ਅੱਗੇ ਨਜਾਇਜ਼ ਕਬਜ਼ਿਆਂ ਕਾਰਨ ਲੱਗ ਰਿਹਾ ਜਾਮ

ਸਿੱਧਵਾਂ ਬੇਟ : ਕਸਬਾ ਸਿੱਧਵਾਂ ਬੇਟ ਵਿਚ ਦੀ ਲੰਘ ਰਹੇ ਜਲੰਧਰ-ਜਗਰਾਓਂ ਮੁੱਖ ਮਾਰਗ ਸਥਿਤ ਦੁਕਾਨਦਾਰਾਂ ਵੱਲੋਂ ਸੜਕ ਕਿਨਾਰੇ ਕੀਤੇ ਨਾਜਾਇਜ਼ ਕਬਜ਼ਿਆਂ ਸਦਕਾ ਲੱਗਦੇ ਭਾਰੀ ਜਾਮ ਕਾਰਨ ਰਾਹਗੀਰਾਂ ਨੂੰ ਭਾਰੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬਾਜ਼ਾਰ ਵਿੱਚੋਂ ਲੰਘਦੇ ਕਰੀਬ ਇੱਕ ਕਿਲੋਮੀਟਰ ਦੇ ਲਾਂਘੇ ਨੂੰ ਪਾਰ ਕਰਨ ਲਈ ਹੀ ਵਹੀਕਲ ਸਵਾਰਾਂ ਦੇ ਪਸੀਨੇ ਛੁੱਟ ਜਾਂਦੇ ਹਨ। ਸੜਕ ਕਿਨਾਰੇ ਦੇ ਦੁਕਾਨਦਾਰ ਆਪਣੇ ਸਮਾਨ ਨੂੰ ਦੁਕਾਨ ਦਾ ਬਾਹਰ ਕੱਢ ਕੇ ਪੱਕੀ ਸੜਕ ਦੇ ਕਿਨਾਰੇ ਤੱਕ ਲਗਾ ਦਿੰਦੇ ਹਨ ਜਿਸ ਕਾਰਨ ਦੁਕਾਨਾਂ ਤੋਂ ਖਰੀਦਦਾਰੀ ਕਰਨ ਆਏ ਲੋਕ ਆਪਣੇ ਵਹੀਕਲਾਂ ਨੂੰ ਸੜਕ ਉਪਰ ਹੀ ਲਗਾ ਦਿੰਦੇ ਹਨ ਜਿਸ ਸਦਕਾ ਲੰਘਣ ਵਾਲੇ ਵਹੀਕਲਾਂ ਨੂੰ ਜਾਮ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੁਕਾਨਾਂ ਦੇ ਬਾਹਰ ਸੜਕ ਦੇ ਬਿਲਕੁਲ ਕਰੀਬ ਲਗਾਏ ਸਮਾਨ ਕਾਰਨ ਪੈਦਲ ਚੱਲਣ ਵਾਲੇ ਰਾਹਗੀਰ ਵੀ ਹਾਦਸੇ ਦੇ ਸਾਏ ਹੇਠ ਸੜਕ ਤੋਂ ਗੁਜ਼ਰ ਰਹੇ ਹਨ। ਭਾਵੇਂ ਕਿ ਪੁਲਿਸ ਪ੍ਰਸ਼ਾਸਨ ਤਿਉਹਾਰ ਦੇ ਦਿਨਾਂ ਵਿੱਚ ਤਾਂ ਪੂਰਾ ਤੱਤਪਰ ਰਹਿੰਦਾ ਹੈ ਪਰ ਆਮ ਦਿਨਾਂ ਵਿੱਚ ਇਹਨਾਂ ਵੱਲੋਂ ਟ੍ਰੈਫਿਕ ਵੱਲ ਕੋਈ ਧਿਆਨ ਨਹੀਂ ਦਿੱਤਾ ਜਾਂਦਾ ਅਤੇ ਨਾ ਹੀ ਕਬਜ਼ਾਧਾਰੀ ਦੁਕਾਨਦਾਰਾਂ ਖਿਲਾਫ ਕੋਈ ਕਾਰਵਾਈ ਕੀਤੀ ਜਾਂਦੀ ਹੈ, ਜਿਸ ਕਾਰਨ ਕਸਬੇ ਦੇ ਬਜ਼ਾਰ ਵਿੱਚ ਲੱਗਦੇ ਜਾਮ ਦਾ ਹੱਲ ਹੋਣ ਦੀ ਬਿਜਾਏ ਦਿਨੋਂ-ਦਿਨ ਹੋਰ ਵਧਦਾ ਜਾ ਰਿਹਾ ਹੈ।

Vinkmag ad
Share Our Daily Posts

News Desk

Read Previous

ਨਵਜੋਤ ਸਿੱਧੂ ਨੇ ਡੇਢ ਮਹੀਨੇ ਬਾਅਦ ਮੁੜ ਸੰਭਾਲਿਆ PPCC ਦਾ ਕਾਰਜਭਾਰ, ਹਰੀਸ਼ ਚੌਧਰੀ ਰਹੇ ਮੌਜੂਦ

Read Next

ਤਰਨਤਾਰਨ ’ਚ ਮਲਟੀ ਸਟੋਰ ਨੂੰ ਲੱਗੀ ਭਿਆਨਕ ਅੱਗ ਬੇਕਾਬੂ, 2 ਜ਼ਿਲ੍ਹਿਆਂ ਦੀ ਫਾਇਰ ਬ੍ਰਿਗੇਡ ਵੱਲੋਂ ਬਚਾਅ ਕਾਰਜ ਜਾਰੀ