Breaking News :

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

June 21, 2026

CM ਚੰਨੀ ਦਾ ਵੱਡਾ ਐਲਾਨ- ਪੰਜਾਬ ‘ਚ ਕਿਸੇ ਵੀ ਸੂਰਤ ‘ਚ ਲਾਗੂ ਨਹੀਂ ਹੋਣਗੇ ਤਿੰਨੋਂ ਖੇਤੀ ਕਾਨੂੰਨ, ਗੰਨੇ ਦੇ MSP ‘ਚ 50 ਰੁਪਏ ਦਾ ਵਾਧਾ, ਪੜ੍ਹੋ ਹੋਰ ਕਿਹੜੇ ਐਲਾਨ ਕੀਤੇ

ਚੰਡੀਗੜ੍ਹ : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ 32 ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਕੀਤੀ ਜਿਸ ਵਿਚ ਉਨ੍ਹਾਂ ਅਹਿਮ ਫ਼ੈਸਲੇ ਲਏ। ਇਨ੍ਹਾਂ ਫ਼ੈਸਲਿਆਂ ਦਾ ਐਲਾਨ ਉਨ੍ਹਾਂ ਪੰਜਾਬ ਭਵਨ ‘ਚ ਪ੍ਰੈੱਸ ਕਾਨਫਰੰਸ ਰਾਹੀਂ ਕੀਤਾ। ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਦੀਆਂ ਸਾਰੀਆਂ ਯੂਨੀਅਨਾਂ ਨਾਲ ਲੰਬੀ ਚਰਚਾ ਹੋਈ। ਉਨ੍ਹਾਂ ਨੇ 18 ਪੁਆਇੰਟ ਸਰਕਾਰ ਨੂੰ ਲਿਖ ਕੇ ਭੇਜੇ ਸਨ ਜਿਨ੍ਹਾਂ ‘ਤੇ ਉਹ ਵਿਚਾਰ ਕਰਨਾ ਚਾਹੁੰਦੇ ਸੀ। ਮੈਨੂੰ ਇਹ ਦੱਸਦੇ ਹੋਏ ਖੁਸ਼ੀ ਮਹਿਸੂਸ ਹੋ ਰਹੀ ਹੈ ਕਿ ਕਿਸਾਨ ਯੂਨੀਅਨਾਂ ਦੇ ਬਹੁਤ ਵਧੀਆ ਤਰੀਕੇ ਨਾਲ ਆਪਸੀ ਤਾਲਮੇਲ ਨਾਲ ਵਧੀਆ ਮੀਟਿੰਗ ਹੋਈ ਹੈ। ਇਸ ਦੌਰਾਨ ਲਗਪਗ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਮੰਨ ਲਈਆਂ ਹਨ। ਇਸ ਤੋਂ ਇਲਾਵਾ ਮੌਕੇ ‘ਤੇ ਦੱਸੀਆਂ 3-4 ਮੰਗਾਂ ਵੀ ਮੰਨ ਲਈਆਂ ਗਈਆਂ। ਉਨ੍ਹਾਂ ਕਿਸਾਨ ਯੂਨੀਅਨਾਂ ਦਾ ਧੰਨਵਾਦ ਕੀਤਾ ਕਿ ਪੰਜਾਬ ਦੇ ਕਿਸਾਨਾਂ ਲਈ ਉਹ ਬਹੁਤ ਵੱਡੀ ਲੜਾਈ ਲੜ ਰਹੀਆਂ ਹਨ।

ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਉਹ ਉਨ੍ਹਾਂ ਦੀ ਹਰ ਸੰਭਵ ਮਦਦ ਲਈ ਤਿਆਰ ਹਨ। ਕਿਸਾਨ ਯੂਨੀਅਨਾਂ ਨੇ ਜਿਹੜਾ ਰੈਜ਼ਿਓਲੂਸ਼ਨ ਕਿਹਾ ਸੀ, ਉਹੀ ਸਰਕਾਰ ਲਿਆਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਤਿੰਨ ਖੇਤੀ ਕਾਨੂੰਨ ਕਿਸੇ ਵੀ ਸੂਰਤ ‘ਚ ਲਾਗੂ ਨਹੀਂ ਕਰੇਗੀ। ਸਾਡੇ ਵੱਲੋਂ ਇਹ ਤਿੰਨੋਂ ਕਾਨੂੰਨ ਰੱਦ ਹਨ। ਚੰਨੀ ਨੇ ਕਿਹਾ ਕਿ ਕਰਜ਼ਾ ਮਾਫ਼ੀ ਤੋਂ ਇਲਾਵਾ ਕਿਸਾਨਾਂ ਦੀਆਂ ਸਾਰੀਆਂ 17 ਮੰਗਾਂ ਮੰਨ ਲਈਆਂ ਗਈਆਂ ਹਨ। ਪੜ੍ਹੋ ਅਹਿਮ ਮੰਗਾਂ ਬਾਰੇ…

1. ਗੁਲਾਬੀ ਸੁੰਡੀ ਨਾਲ 75 ਫ਼ੀਸਦ ਤੋਂ ਜ਼ਿਆਦਾ ਫ਼ਸਲ ਬਰਬਾਦ ਹੋਣ ਵਾਲੇ ਕਿਸਾਨਾਂ ਨੂੰ ਮਿਲੇਗਾ 17,000 ਰੁਪਏ ਮੁਆਵਜ਼ਾ ਮਿਲੇਗਾ। ਪਹਿਲਾਂ ਇਹ ਰਕਮ 12000 ਸੀ। ਨਰਮਾ ਚੁਗਣ ਵਾਲੇ ਮਜ਼ਦੂਰ ਨੂੰ 10 ਫ਼ੀਸਦ ਮੁਆਵਜ਼ਾ ਸਰਕਾਰ ਦੇਵੇਗੀ।

2. ਕਿਸਾਨੀ ਸੰਘਰਸ਼ ‘ਚ ਸ਼ਹੀਦ ਹੋਏ ਕਿਸਾਨਾਂ ਜਾਂ ਮਜ਼ਦੂਰਾਂ ਨੂੰ ਨੌਕਰੀ ਤੇ ਲੋੜੀਂਦਾ ਮੁਆਵਜ਼ਾ ਦਿੱਤਾ ਜਾਵੇਗਾ।

3. ਗੰਨੇ ਦਾ 360 ਰੁਪਏ ਰੇਟ ਕੀਤਾ ਗਿਆ ਹੈ। ਪਹਿਲਾਂ 310 ਸੀ। 50 ਰੁਪਏ ‘ਚੋਂ 35 ਰੁਪਏ ਸਰਕਾਰ ਤੇ 15 ਰੁਪਏ ਗੰਨਾ ਮਿੱਲਾਂ ਪਾਉਣਗੀਆਂ। ਜਿਸ ਦੀ ਕਾਉਂਟਰ ਪੇਮੈਂਟ ਹੋਵੇਗੀ।

4. ਜਿਹੜੇ ਕਿਸਾਨਾਂ ਦੀ ਫ਼ਸਲ ਚੁੱਕੀ ਨਹੀਂ ਗਈ ਹੈ, ਉਹ ਅਗਲੇ 3-4 ਦਿਨਾਂ ‘ਚ ਚੁੱਕੀ ਜਾਵੇਗੀ।

5. AB ਸਕੀਮ ਤਹਿਤ ਮੀਟਰ ਲੈਣ ਵਾਲੇ 500 ਕਿਸਾਨਾਂ ਦਾ 37,000 ਰੁਪਏ ਬਿੱਲ ਆਉਂਦਾ ਹੈ। ਕਿਸਾਨਾਂ ਦੀ ਮੰਗ ਸੀ ਕਿ ਇਹ 500 ਮੀਟਰ ਵੀ ਮੁਫ਼ਤ ਕੀਤੇ ਜਾਣ ਜਿਸ ਦਾ ਮੁੱਖ ਮੰਤਰੀ ਨੇ ਮੁਫ਼ਤ ਕਰਨ ਦਾ ਭਰੋਸਾ ਦਿੱਤਾ।

6. ਪੰਜਾਬ ‘ਚ ਸਿਰਫ਼ ਪੰਜਾਬੀ ਨੌਜਵਾਨਾਂ ਦੀ ਭਰਤੀ ਸਬੰਧੀ ਉਨ੍ਹਾਂ ਕਿਹਾ ਕਿ ਇਸ ਸਬੰਧੀ ਛੇਤੀ ਕਾਨੂੰਨ ਲਿਆਂਦਾ ਜਾਵੇਗਾ ਜਿਸ ਨਾਲ ਇਹ ਮੰਗ ਵੀ ਪੂਰੀ ਹੋ ਜਾਵੇਗੀ।

7. ਕਿਸਾਨੀ ਸੰਘਰਸ਼ ਦੌਰਾਨ ਜਿੰਨੇ ਵੀ ਕਿਸਾਨਾਂ ‘ਤੇ ਪਰਚੇ ਹੋਏ, ਉਹ ਸਾਰੇ ਸਰਕਾਰ ਤੁਰੰਤ ਵਾਪਸ ਲੈਂਦੀ ਹੈ। ਨਾਲ ਹੀ ਕਿਸਾਨਾਂ ਨੂੰ ਇਹ ਅਪੀਲ ਹੈ ਕਿ ਉਹ ਅੱਗੇ ਤੋਂ ਪਰਾਲੀ ਨਾ ਸਾੜਨ ਕਿਉਂਕਿ ਇਹ ਪ੍ਰਦੂਸ਼ਣ ਵਧਾਉਂਦੀ ਹੈ।

 

 

Vinkmag ad
Share Our Daily Posts

News Desk

Read Previous

ਨਵਜੋਤ ਸਿੱਧੂ ਨੇ ਪਾਕਿਸਤਾਨ ਯਾਤਰਾ ਤੋਂ ਬਾਅਦ ਕੀਤਾ ਸੀ ਕੋਰੀਡੋਰ ਖੁੱਲ੍ਹਵਾਉਣ ਦਾ ਦਾਅਵਾ, ਬਾਰਡਰ ਤੋਂ ਸਿਰਫ਼ 4 ਕਿਮੀ ਦੂਰ ਹੈ ਗੁਰਦੁਆਰਾ ਸਾਹਿਬ

Read Next

ਚੰਡੀਗੜ੍ਹ ਪੀਜੀਆਈ ਦੇ ਅੰਦਰ ਪਾਰਕ ‘ਚ ਮਹਿਲਾ ਨੇ ਦਿੱਤਾ ਬੱਚੇ ਨੂੰ ਜਨਮ, ਪ੍ਰਸ਼ਾਸਨ ‘ਤੇ ਮਰੀਜ਼ਾਂ ਦੀ ਦੇਖਭਾਲ ਨਾ ਕਰਨ ਦਾ ਦੋਸ਼