Breaking News :

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

June 21, 2026

ਚੰਡੀਗੜ੍ਹ ਪੀਜੀਆਈ ਦੇ ਅੰਦਰ ਪਾਰਕ ‘ਚ ਮਹਿਲਾ ਨੇ ਦਿੱਤਾ ਬੱਚੇ ਨੂੰ ਜਨਮ, ਪ੍ਰਸ਼ਾਸਨ ‘ਤੇ ਮਰੀਜ਼ਾਂ ਦੀ ਦੇਖਭਾਲ ਨਾ ਕਰਨ ਦਾ ਦੋਸ਼

ਚੰਡੀਗੜ੍ਹ, ਜੇਐਨਐਨ : ਮਹਿਲਾ ਨੇ ਬੁੱਧਵਾਰ ਰਾਤ ਪੀਜੀਆਈ ਦੇ ਇਕ ਪਾਰਕ ਵਿਚ ਬੱਚੇ ਨੂੰ ਜਨਮ ਦਿੱਤਾ। ਔਰਤ ਮਾਨਸਿਕ ਤੌਰ ‘ਤੇ ਬਿਮਾਰ ਹੈ। ਜਦੋਂ ਔਰਤ ਜਣੇਪੇ ਦੇ ਦਰਦ ਵਿਚ ਰੋ ਰਹੀ ਸੀ ਤਾਂ ਇਕ ਸੁਰੱਖਿਆ ਗਾਰਡ ਨੇ ਪੀਜੀਆਈ ਦੇ ਨਹਿਰੂ ਹਸਪਤਾਲ ਦੇ ਕੰਟਰੋਲ ਰੂਮ ਨੂੰ ਸੂਚਨਾ ਦਿੱਤੀ। ਸੂਚਨਾ ਮਿਲਦੇ ਹੀ ਕੁਝ ਸਿਹਤ ਕਰਮਚਾਰੀ ਉੱਥੇ ਪਹੁੰਚ ਗਏ ਅਤੇ ਮਹਿਲਾ ਨੂੰ ਨਹਿਰੂ ਹਸਪਤਾਲ ਦੇ ਐੱਸਐੱਲਆਰ ਵਾਰਡ ‘ਚ ਭਰਤੀ ਕਰਵਾਇਆ ਗਿਆ। ਡਾਕਟਰਾਂ ਅਨੁਸਾਰ ਔਰਤ ਅਤੇ ਬੱਚੇ ਦੀ ਹਾਲਤ ਸਥਿਰ ਹੈ।

ਪੀਜੀਆਈ ਦੇ ਸੁਰੱਖਿਆ ਕੰਟਰੋਲ ਰੂਮ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਘਟਨਾ ਭਾਰਗਵ ਆਡੀਟੋਰੀਅਮ ਕੋਲ ਕੇ ਪਾਰਕ ਦੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਔਰਤ ਮਰੀਜ਼ ਦੇ ਪਰਿਵਾਰ ਨਾਲ ਇੱਥੇ ਆਈ ਸੀ। ਬੁੱਧਵਾਰ ਦੇਰ ਸ਼ਾਮ ਤੋਂ ਇਸ ਦੀ ਹਾਲਤ ਵਿਗੜ ਗਈ ਸੀ। ਰਾਤ ਕਰੀਬ 9.30 ਵਜੇ ਔਰਤ ਦੀ ਸਿਹਤ ਅਚਾਨਕ ਵਿਗੜ ਗਈ ਤਾਂ ਸੁਰੱਖਿਆ ਗਾਰਡ ਨੇ ਹਸਪਤਾਲ ਦੇ ਸਟਾਫ਼ ਨੂੰ ਇਲਾਜ ਲਈ ਬੁਲਾਇਆ।

ਜਦੋਂ ਔਰਤ ਨੂੰ ਜਣੇਪੇ ਦਾ ਦਰਦ ਹੋ ਰਿਹਾ ਸੀ ਤਾਂ ਉੱਥੇ ਮੌਜੂਦ ਕੁਝ ਲੋਕਾਂ ਨੇ ਹੰਗਾਮਾ ਵੀ ਕੀਤਾ। ਲੋਕਾਂ ਨੇ ਪੀਜੀਆਈ ਪ੍ਰਸ਼ਾਸਨ ’ਤੇ ਦੋਸ਼ ਲਾਇਆ ਕਿ ਇੱਥੇ ਮਰੀਜ਼ਾਂ ਦੀ ਦੇਖਭਾਲ ਨਹੀਂ ਕੀਤੀ ਜਾਂਦੀ। ਮਰੀਜ਼ਾਂ ਨੂੰ ਇਲਾਜ ਲਈ ਖੱਜਲ-ਖੁਆਰ ਹੋਣਾ ਪੈਂਦਾ ਹੈ। ਉਥੇ ਮੌਜੂਦ ਲੋਕਾਂ ਨੇ ਕਿਹਾ ਕਿ ਜੇਕਰ ਔਰਤ ਨੂੰ ਪੀਜੀਆਈ ਪ੍ਰਸ਼ਾਸਨ ਨੇ ਸਮੇਂ ਸਿਰ ਦਾਖ਼ਲ ਕਰਵਾਇਆ ਹੁੰਦਾ ਤਾਂ ਉਸ ਨੂੰ ਇਸ ਠੰਡ ਦੇ ਮੌਸਮ ਵਿਚ ਦੇਰ ਰਾਤ ਪਾਰਕ ਵਿਚ ਆਪਣੇ ਬੱਚੇ ਨੂੰ ਜਨਮ ਨਹੀਂ ਦੇਣਾ ਪੈਂਦਾ ਅਤੇ ਉਸ ਨੂੰ ਇਸ ਤਕਲੀਫ ਤੋਂ ਨਾ ਲੰਘਣਾ ਪੈਂਦਾ। ਇਸ ਦੇ ਨਾਲ ਹੀ ਜਦੋਂ ਹਸਪਤਾਲ ਪ੍ਰਸ਼ਾਸਨ ਤੋਂ ਇਸ ਔਰਤ ਦਾ ਨਾਂ ਅਤੇ ਪਤਾ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਅਜੇ ਤਕ ਇਸ ਬਾਰੇ ਕੋਈ ਜਾਣਕਾਰੀ ਨਹੀਂ ਮਿਲੀ ਹੈ ਅਤੇ ਇਹ ਔਰਤ ਪਹਿਲਾਂ ਕਦੇ ਵੀ ਇਲਾਜ ਲਈ ਪੀਜੀਆਈ ਦਾਖ਼ਲ ਨਹੀਂ ਹੋਈ।

Vinkmag ad
Share Our Daily Posts

News Desk

Read Previous

CM ਚੰਨੀ ਦਾ ਵੱਡਾ ਐਲਾਨ- ਪੰਜਾਬ ‘ਚ ਕਿਸੇ ਵੀ ਸੂਰਤ ‘ਚ ਲਾਗੂ ਨਹੀਂ ਹੋਣਗੇ ਤਿੰਨੋਂ ਖੇਤੀ ਕਾਨੂੰਨ, ਗੰਨੇ ਦੇ MSP ‘ਚ 50 ਰੁਪਏ ਦਾ ਵਾਧਾ, ਪੜ੍ਹੋ ਹੋਰ ਕਿਹੜੇ ਐਲਾਨ ਕੀਤੇ

Read Next

ਮੋਟਰਸਾਈਕਲਾਂ ਦੇ ਸ਼ੋਅ ਰੂਮ ਦੀ ਵਰਕਸ਼ਾਪ ‘ਚ ਲੱਗੀ ਭਿਆਨਕ ਅੱਗ