Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

November 26, 2026

ਪੱਟੀ ‘ਚ ਦੋ ਕਾਂਗਰਸੀ ਨੌਜਵਾਨਾਂ ਦੀ ਗੋਲ਼ੀ ਮਾਰ ਕੇ ਹੱਤਿਆ, ਇਕ ਗੰਭੀਰ ਜ਼ਖ਼ਮੀ

ਪੱਟੀ : ਪੱਟੀ ’ਚ ਬੁੱਧਵਾਰ ਸ਼ਾਮ ਨੂੰ ਦੋ ਕਾਰਾਂ ’ਤੇ ਸਵਾਰ ਹੋ ਕੇ ਆਏ ਕੁਝ ਲੋਕਾਂ ਨੇ ਤਿੰਨ ਨੌਜਵਾਨਾਂ ’ਤੇ ਤਾਬੜ ਤੋੜ ਗੋਲੀਆਂ ਚਲਾ ਦਿੱਤੀਆਂ। ਜਿਸ ਕਾਰਨ ਦੋ ਨੌਜਵਾਨਾ ਦੀ ਮੌਤ ਹੋ ਗਈ ਅਤੇ ਇਕ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਜਿਸ ਨੂੰ ਇਲਾਜ ਲਈ ਅੰਮਿ੍ਤਸਰ ਲਿਜਾਇਆ ਗਿਆ ਹੈ। ਦੂਜੇ ਪਾਸੇ ਮੌਕੇ ’ਤੇ ਪੁੱਜੀ ਪੁਲਿਸ ਨੇ ਜਿਥੇ ਲਾਸ਼ਾਂ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਥੇ ਹੀ ਮਰਨ ਵਾਲੇ ਦੋਵੇਂ ਨੌਜਵਾਨ ਕਾਂਗਰਸ ਪਾਰਟੀ ਨਾਲ ਸਬੰਧਤ ਦੱਸੇ ਜਾ ਰਹੇ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ ਪੱਟੀ ਸ਼ਹਿਰ ਦੀ ਸਰਹਾਲੀ ਚੂੰਗੀ ਕੋਲ ਸ਼ਾਮ ਕਰੀਬ ਸਵਾ ਪੰਜ ਵਜੇ ਦੋ ਕਾਰਾਂ ਵਿਚ ਸਵਾਰ ਹੋ ਕੇ ਆਏ ਲੋਕਾਂ ਨੇ ਤਿੰਨ ਨੌਜਵਾਨਾਂ ਉੱਪਰ 10 ਤੋਂ ਵੱਧ ਗੋਲੀਆਂ ਦਾਗੀਆਂ। ਜਿਸਦੇ ਚਲਦਿਆਂ ਉਕਤ ਤਿੰਨੇ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ। ਖੂਨ ਨਾਲ ਲੱਥ ਪਥ ਹੋਏ ਉਕਤ ਨੌਜਵਾਨਾਂ ਨੂੰ ਲੋਕਾਂ ਨੇ ਤੁਰੰਤ ਪੱਟੀ ਦੇ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿਥੇ ਡਾਕਟਰਾਂ ਨੇ ਦੋ ਨੌਜਵਾਨਾਂ ਨੂੰ ਮਿ੍ਤਕ ਕਰਾਰ ਦੇ ਦਿੱਤਾ। ਜਦੋਂ ਕਿ ਤੀਸਰੇ ਗੰਭੀਰ ਜ਼ਖ਼ਮੀ ਨੂੰ ਇਲਾਜ ਲਈ ਅੰਮਿ੍ਤਸਰ ਦੇ ਨਿੱਜੀ ਹਸਪਤਾਲ ਰੈਫਰ ਕਰ ਦਿੱਤਾ ਗਿਆ ਹੈ। ਮਰਨ ਵਾਲਿਆਂ ਦੀ ਪਛਾਣ ਜਗਦੀਪ ਸਿੰਘ ਮੰਨਾ ਪੁੱਤਰ ਬਿਕਰਮ ਸਿੰਘ ਵਾਸੀ ਪੱਟੀ ਅਤੇ ਅਨਮੋਲ ਸਿੰਘ ਮੌਲਾ ਪੁੱਤਰ ਗੁਰਿੰਦਰ ਸਿੰਘ ਵਾਸੀ ਬੁਰਜ ਰਾਏਕੇ ਵਜੋਂ ਹੋਈ ਹੈ।

ਦੱਸਿਆ ਜਾ ਰਿਹਾ ਹੈ ਕਿ ਜਗਦੀਪ ਸਿੰਘ ਮੰਨਾ ਯੂਥ ਕਾਂਗਰਸ ਦਾ ਜ਼ਿਲ੍ਹਾ ਬੁਲਾਰਾ ਸੀ ਅਤੇ ਜ਼ਿਲ੍ਹਾ ਪ੍ਰਧਾਨ ਹਰਮਨ ਸੇਖੋਂ ਦਾ ਨਜਦੀਕੀ ਸਾਥੀ ਸੀ। ਜਖਮੀ ਦੀ ਪਛਾਣ ਗੁਰਸੇਵਕ ਸਿੰਘ ਪਿ੍ਰੰਗੜੀ ਪੁੱਤਰ ਸਰਮੁਖ ਸਿੰਘ ਵਾਸੀ ਪੱਟੀ ਵਜੋਂ ਹੋਈ ਹੈ। ਮਿ੍ਤਕਾਂ ਵਿਚ ਇਕ ਹਾਲੇ ਅਣ ਵਿਆਹਿਆ ਹੈ ਅਤੇ ਦੂਸਰੇ ਦੇ ਦੋ ਛੋਟੇ ਛੋਟੇ ਲੜਕੇ ਹਨ। ਇਹ ਦੋਵੇਂ ਮਿ੍ਰਤਕ ਪਰਿਵਾਰਾਂ ਦੇ ਇਕਲੌਤੇ ਚਿਰਾਗ ਸਨ।

Vinkmag ad
Share Our Daily Posts

News Desk

Read Previous

ਮੋਟਰਸਾਈਕਲਾਂ ਦੇ ਸ਼ੋਅ ਰੂਮ ਦੀ ਵਰਕਸ਼ਾਪ ‘ਚ ਲੱਗੀ ਭਿਆਨਕ ਅੱਗ

Read Next

ਸੁਖਬੀਰ ਸਿੰਘ ਬਾਦਲ ਪ੍ਰਧਾਨਗੀ ਅਹੁਦੇ ਤੋਂ ਅਸਤੀਫ਼ਾ ਦੇਣ : ਰਵੀਇੰਦਰ ਸਿੰਘ