Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 20, 2026

ਚੰਨੀ ਨੇ ਮੋਦੀ ਸਰਕਾਰ ‘ਤੇ ਕੀਤਾ ਸ਼ਾਇਰਾਨਾ ਵਾਰ, ਸ਼ਹੀਦ ਕਿਸਾਨਾਂ ਲਈ ਕੀਤਾ ਵੱਡਾ ਐਲਾਨ, ਅਕਾਲੀ ਦਲ ਨੂੰ ਲਾਏ ਰਗੜੇ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਪੰਜਾਬ ਭਵਨ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਚੰਨੀ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਪਹਿਲਾਂ ਹੀ ਇਹ ਫ਼ੈਸਲਾ ਲੈ ਲੈਣਾ ਚਾਹੀਦਾ ਸੀ ਪਰ ਦੇਰ ਆਇਦ ਦਰੁਸਤ ਆਇਦ। ਚੰਨੀ ਨੇ ਕੇਂਦਰ ਸਰਕਾਰ ‘ਤੇ ਸ਼ਾਇਰਾਨਾ ਵਾਰ ਕਰਦੇ ਹੋਏ ਕਿਹਾ- ‘ਸਭ ਕੁਝ ਲੁਟਾਕਰ ਹੋਸ਼ ਮੇ ਆਏ ਤੋ ਕਿਆ ਹੂਆ…’। ਅਕਾਲੀ ਦਲ ਨੂੰ ਲੰਮੇ ਹੱਥੀਆਂ ਲੈਂਦਿਆਂ ਉਨ੍ਹਾਂ ਕਿਹਾ ਕਿ ਕਾਨੂੰਨਾਂ ਨੂੰ ਲਾਗੂ ਕਰਨ ਲਈ ਅਕਾਲੀ ਦਲ ਨੇ ਕੇਂਦਰ ਨੂੰ ਮੋਢਾ ਦਿੱਤਾ। ਅਕਾਲੀ ਦਲ ਨਾ ਹੁੰਦਾ ਤਾਂ ਕਾਲੇ ਕਾਨੂੰਨ ਆਉਂਦੇ ਹੀ ਨਾ। ਕੇਜਰੀਵਾਲ ਸਰਕਾਰ ਨੂੰ ਨਿਸ਼ਾਨੇ ‘ਤੇ ਲੈਂਦਿਆਂ ਉਨ੍ਹਾਂ ਕਿਹਾ ਕਿ ਦਿੱਲੀ ਸਰਕਾਰ ਨੂੰ ਵੀ ਟਰੇਡ ਕਾਨੂੰਨ ਰੱਦ ਕਰਨਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਸਾਨ ਸੰਘਰਸ਼ ਦੇ ਨਾਂ ‘ਤੇ ਯਾਦਗਾਰ ਬਣਾਉਣ ਦਾ ਐਲਾਨ ਕੀਤਾ। ਚੰਨੀ ਨੇ ਕਿਸਾਨਾਂ ਅਪਾਲੀ ਕੀਤੀ ਕਿ ਬੀਐੱਸਐੱਫ ਦੇ ਦਾਇਰੇ ਦੇ ਮੁੱਦੇ ‘ਤੇ ਇਕਜੁੱਟ ਹੋ ਕੇ ਲੜਾਈ ਲੜਨੀ ਪਵੇਗੀ। ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ।

ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤਿੰਨ ਖੇਤੀ ਕਾਨੂੰਨ ਵਾਪਸ ਲੈਣ ਦਾ ਐਲਾਨ ਕਰ ਦਿੱਤਾ ਹੈ ਜਿਸ ਤੋਂ ਬਾਅਦ ਵਿਰੋਧੀ ਆਗੂਆਂ ਤੇ ਕਿਸਾਨ ਜਥੇਬੰਦੀਆਂ ਵੱਲੋਂ ਲਗਾਤਾਰ ਬਿਆਨ ਆ ਰਹੇ ਹਨ। ਇਸ ਤੋਂ ਬਾਅਦ ਮੁੱਖ ਮੰਤਰੀ ਚੰਨੀ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਕਰ ਕੇ ਉਨ੍ਹਾਂ ਦੀਆਂ 18 ‘ਚੋਂ 17 ਮੰਗਾਂ ਮੰਨ ਚੁੱਕੇ ਹਨ।

 

Vinkmag ad
Share Our Daily Posts

News Desk

Read Previous

ਮੋਦੀ ਵੱਲੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਦੇਰੀ ਨਾਲ ਲਿਆ ਗਿਆ ਫੈਸਲਾ ਸ਼ਲਾਘਾਯੋਗ : ਪੀਰਮੁਹੰਮਦ

Read Next

ਵੋਟਾਂ ਨੇੜੇ ਆਉਂਦਿਆਂ ਮੋਦੀ ਨੇ ਕਾਨੂੰਨ ਵਾਪਸ ਲੈਣ ਦਾ ਕੀਤਾ ਐਲਾਨ : ਭੱਠਲ, ਕੈਪਟਨ ਤੇ ਢੀਂਡਸਾ ਦੀ ਤੁਲਨਾ ਬੁੱਕਲ ਦੇ ਸੱਪਾਂ ਨਾਲ ਕੀਤੀ