Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 20, 2026

ਵੋਟਾਂ ਨੇੜੇ ਆਉਂਦਿਆਂ ਮੋਦੀ ਨੇ ਕਾਨੂੰਨ ਵਾਪਸ ਲੈਣ ਦਾ ਕੀਤਾ ਐਲਾਨ : ਭੱਠਲ, ਕੈਪਟਨ ਤੇ ਢੀਂਡਸਾ ਦੀ ਤੁਲਨਾ ਬੁੱਕਲ ਦੇ ਸੱਪਾਂ ਨਾਲ ਕੀਤੀ

ਲਹਿਰਾਗਾਗਾ : ਮੋਦੀ ਸਰਕਾਰ ਨੇ ਬੇਸ਼ੱਕ ਕਾਲੇ ਕਾਨੂੰਨ ਵਾਪਸ ਲੈ ਲਏ, ਪ੍ਰੰਤੂ ਜੋ 600 ਕਿਸਾਨ ਸ਼ਹੀਦ ਹੋਏ, ਇੱਕ ਸਾਲ ਤੋਂ ਸਾਡੀਆਂ ਮਾਵਾਂ-ਭੈਣਾਂ, ਨੌਜਵਾਨ ਅਤੇ ਬਜ਼ੁਰਗ ਸੜਕਾਂ ‘ਤੇ ਰੁਲੇ, ਉਸਦਾ ਦਰਦ ਪੰਜਾਬ ਵਾਸੀਆਂ ਦੇ ਦਿਲਾਂ ਵਿੱਚ ਹਮੇਸ਼ਾ ਰੜਕਦਾ ਰਹੇਗਾ। ਇਹ ਵਿਚਾਰ ਪੰਜਾਬ ਦੀ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਨੇ ਲਹਿਰਾਗਾਗਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਦੀ ਪੰਜਾਬ ਵਾਸੀਆਂ ਨੂੰ ਮੁਬਾਰਕਬਾਦ ਦੇਣ ਉਪਰੰਤ ਸਾਂਝੇ ਕੀਤੇ। ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਅਤੇ ਸੁਖਦੇਵ ਸਿੰਘ ਢੀਂਡਸਾ ਦੀ ਤੁਲਨਾ ਬੁੱਕਲ ਦੇ ਸੱਪਾਂ ਨਾਲ ਕਰਦਿਆਂ ਕਿਹਾ ਕਿ ਦੋਨੋਂ ਹੀ ਕਿਸਾਨ ਅਤੇ ਲੋਕ ਧਰੋਹੀ ਹਨ। ਇਨ੍ਹਾਂ ਤੋਂ ਬਚਣ ਦੀ ਲੋੜ ਹੈ ਕਿਉਂਕਿ ਇਨ੍ਹਾਂ ਨੇ ਕਾਨੂੰਨ ਲਾਗੂ ਹੋਣ ਸਮੇਂ ਹਾਅ ਦਾ ਨਾਅਰਾ ਨਹੀਂ ਮਾਰਿਆ। ਦੋਵਾਂ ਦੀ ਪਹਿਲਾਂ ਹੀ ਇਹ ਯੋਜਨਾ ਸੀ, ਕਿ ਇਹ ਕਾਨੂੰਨ ਕਿਸ ਦਿਨ ਨੂੰ ਮੋਦੀ ਤੋਂ ਵਾਪਸ ਕਰਵਾਉਣੇ ਹਨ। ਹੁਣ ਵੋਟਾਂ ਨੇੜੇ ਆ ਗਈਆਂ ਹਨ ਇਸ ਦਾ ਸਿਹਰਾ ਆਪਣੇ ਸਿਰ ਲੈਣਾ ਚਾਹੁੰਦੇ ਹਨ, ਪਰ ਦੇਸ਼ ਵਾਸੀਆਂ ਅਤੇ ਪੰਜਾਬ ਵਾਸੀਆਂ ਨੂੰ ਭਲੀ ਭਾਂਤ ਪਤਾ ਹੈ। ਇਸ ਅੰਦੋਲਨ ਦੀ ਜਿੱਤ ਸ੍ਰੀ ਗੁਰੂ ਨਾਨਕ ਦੇਵ ਜੀ ਮਿਹਰ ਅਤੇ ਕਿਸਾਨਾਂ ਵੱਲੋਂ ਸਾਲ ਭਰ ਲਾਏ ਮੋਰਚਿਆਂ ਦੀ ਜਿੱਤ ਹੋਈ ਹੈ।

ਇਸ ਸਮੇਂ ਉਨ੍ਹਾਂ ਨਾਲ ਓਐਸਡੀ ਰਵਿੰਦਰ ਸਿੰਘ ਟੁਰਨਾ, ਮੀਡੀਆ ਸਲਾਹਕਾਰ ਸਨਮੀਕ ਸਿੰਘ ਹੈਨਰੀ, ਸੁਬ੍ਹਾ ਸਕੱਤਰ ਸੋਮਨਾਥ ਸਿੰਗਲਾ, ਸੰਜੀਵ ਹਨੀ, ਰਤਨ ਸ਼ਰਮਾ, ਮਾਰਕੀਟ ਕਮੇਟੀ ਦੇ ਚੇਅਰਮੈਨ ਜਸਵਿੰਦਰ ਸਿੰਘ ਰਿੰਪੀ, ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਇੰਦਰਜੀਤ ਸਿੰਘ ਬੇਦੀ, ਓਮ ਪ੍ਰਕਾਸ਼ ਜਵਾਹਰਵਾਲਾ ,ਜਸਵੰਤ ਰਾਏ ਗੰਢੂਆਂ, ਬਲਾਕ ਸੰਮਤੀ ਮੈਂਬਰ ਜਗਦੇਵ ਸਿੰਘ ਭੁਟਾਲ, ਵਾਈਸ ਚੇਅਰਮੈਨ ਜੀਵਨ ਕੁਮਾਰ ਮਿੱਤਲ, ਗੁਰਜੀਤ ਸਿੰਘ ਕਾਲਾ ਬੱਲਰਾ, ਰਾਜ ਕੁਮਾਰ ਮੈਨੇਜਰ,ਅਮਰਨਾਥ ਕੋਕੀ, ਰਾਜ ਸਿੰਘ ਸਰਪੰਚ ਲੇਹਲ ਖੁਰਦ, ਬਲਜੀਤ ਸਿੰਘ ਸਰਾਓ ਲੇਹਲ ਕਲਾਂ ਅਤੇ ਹੋਰ ਵੀ ਕਾਂਗਰਸੀ ਵਰਕਰ ਅਤੇ ਆਗੂ ਮੌਜੂਦ ਸਨ।

 

Vinkmag ad
Share Our Daily Posts

News Desk

Read Previous

ਚੰਨੀ ਨੇ ਮੋਦੀ ਸਰਕਾਰ ‘ਤੇ ਕੀਤਾ ਸ਼ਾਇਰਾਨਾ ਵਾਰ, ਸ਼ਹੀਦ ਕਿਸਾਨਾਂ ਲਈ ਕੀਤਾ ਵੱਡਾ ਐਲਾਨ, ਅਕਾਲੀ ਦਲ ਨੂੰ ਲਾਏ ਰਗੜੇ

Read Next

ਨਵਜੋਤ ਸਿੰਘ ਸਿੱਧੂ ਨੇ ਮੁੜ ਘੇਰੀ ਆਪਣੀ ਸਰਕਾਰ, ਕਿਹਾ- ਵਾਅਦੇ 500 ਕਰ ਦਿੱਤੇ, ਪੂਰੇ ਦੋ ਨਹੀਂ ਹੋਏ