Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 18, 2026

ਨਵਜੋਤ ਸਿੰਘ ਸਿੱਧੂ ਨੇ ਮੁੜ ਘੇਰੀ ਆਪਣੀ ਸਰਕਾਰ, ਕਿਹਾ- ਵਾਅਦੇ 500 ਕਰ ਦਿੱਤੇ, ਪੂਰੇ ਦੋ ਨਹੀਂ ਹੋਏ

ਜੇਐੱਨਐੱਨ, ਸੁਲਤਾਨਪੁਰ ਲੋਧੀ (ਕਪੂਰਥਲਾ) : ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਇਕ ਵਾਰ ਫਿਰ ਨਾ ਸਿਰਫ਼ ਮਾਫ਼ੀਆ ਨੂੰ ਨਿਸ਼ਾਨੇ ‘ਤੇ ਲਿਆ ਬਲਕਿ ਚੰਨੀ ਸਰਕਾਰ ਵੱਲੋਂ ਕੀਤੇ ਜਾ ਰਹੇ ਐਲਾਨਾਂ ‘ਤੇ ਸਵਾਲ ਉਠਾਇਆ। ਬਾਬੇ ਨਾਨਕ ਦੀ ਨਗਰੀ ‘ਚ ਨਤਮਸਤਕ ਹੋਣ ਆਏ ਸਿੱਧੂ ਨੇ ਕਿਹਾ ਕਿ ਜਾਂ ਮਾਫ਼ੀਆ ਜ਼ਿਆਦਾ ਰੱਖ ਲਓ ਜਾਂ ਫਿਰ ਪੰਜਾਬ ਨੂੰ ਜ਼ਿੰਦਾ ਰੱਖ ਲਓ। ਮਾਫ਼ੀਆ ਨੂੰ ਖ਼ਤਮ ਕੀਤੇ ਬਿਨਾਂ ਪੰਜਾਬ ਨਹੀਂ ਬਚੇਗਾ।

ਨਵਜੋਤ ਸਿੰਘ ਸਿੱਧੂ ਨੇ ਕਿਸੇ ਦਾ ਨਾਂ ਲਏ ਬਿਨਾਂ ਕਿਹਾ ਕਿ 500 ਵਾਅਦੇ ਕੀਤੇ ਗਏ ਤੇ ਦੋ ਵੀ ਪੂਰੇ ਨਹੀਂ ਹੋਏ। ਜੇਕਰ ਪੰਜਾਬ ਨੇ ਬਚਣਾ ਹੈ ਤਾਂ ਪੰਜਾਬ ਦੇ ਖ਼ਜ਼ਾਨੇ ਨੂੰ 25 ਤੋਂ 40 ਹਜ਼ਾਰ ਕਰੋੜ ਰੁਪਏ ਦੀ ਆਮਦਨੀ ਪੈਦਾ ਕਰਨੀ ਪਵੇਗੀ। ਸਿੱਧੂ ਨੇ ਕਿਹਾ ਕਿ ਬਾਬੇ ਨਾਨਕ ਦੇ ਫ਼ਲਸਫ਼ੇ ਨਾਲ ਹੀ ਪੰਜਾਬ ਕਰਜ਼ੇ ਦੀ ਇਸ ਦਲਦਲ ‘ਚੋਂ ਨਿਕਲੇਗਾ। ਬਾਬੇ ਦਾ ਫ਼ਲਸਫ਼ਾ ਪੰਜਾਬ ਨੂੰ ਮੁੜ ਤਰੱਕੀ ਤੇ ਖੁਸ਼ਹਾਲੀ ਦੇ ਰਾਹ ਵੱਲ ਲੈ ਜਾਵੇਗਾ।

ਸਿੱਧੂ ਨੇ ਕਿਹਾ ਕਿ ਬਾਬੇ ਨਾਨਕ ਦਾ ਤੇਰਾ-ਤੇਰਾ ਵਾਲੇ ਸੰਦੇਸ਼ ਨੂੰ ਬੱਚੇ-ਬੱਚੇ ਤਕ ਪਹੁੰਚਾਉਣਾ ਹੋਵੇਗਾ, ਪਰ ਇਹ ਕੀ ਹੋ ਰਿਹਾ ਹੈ ਕਿ ਸਿਆਸਤ ਵਪਾਰ ਬਣ ਗਈ ਹੈ। ਹਰ ਬੰਦਾ ਮੇਰਾ-ਮੇਰਾ ਆਖਦਾ ਹੈ। ਪੰਜਾਬ ‘ਚ ਅਵਸਰਾਂ ਦੀ ਘਾਟ ਕਾਰਨ ਸਾਡੇ ਬੱਚੇ ਵਿਦੇਸ਼ਾਂ ਨੂੰ ਭੱਜ ਰਹੇ ਹਨ। ਜੇਕਰ ਅਸੀਂ ਬੱਚਿਆਂ ਨੂੰ ਅਵਸਰ ਮੁਹੱਈਆ ਨਾ ਕਰਵਾਏ ਤਾਂ ਉਹ ਇੱਧਰ-ਉੱਧਰ ਚਲੇ ਜਾਣਗੇ, ਪਰ ਸਾਨੂੰ ਇਸ ਰੁਝਾਨ ਨੂੰ ਬਦਲਣਾ ਪਵੇਗਾ।

Vinkmag ad
Share Our Daily Posts

News Desk

Read Previous

ਵੋਟਾਂ ਨੇੜੇ ਆਉਂਦਿਆਂ ਮੋਦੀ ਨੇ ਕਾਨੂੰਨ ਵਾਪਸ ਲੈਣ ਦਾ ਕੀਤਾ ਐਲਾਨ : ਭੱਠਲ, ਕੈਪਟਨ ਤੇ ਢੀਂਡਸਾ ਦੀ ਤੁਲਨਾ ਬੁੱਕਲ ਦੇ ਸੱਪਾਂ ਨਾਲ ਕੀਤੀ

Read Next

ਵਿਦਿਆਰਥੀਆਂ ਦੇ ਪ੍ਰੀਖਿਆ ਪੈਟਰਨ ਨਾਲ ਸਬੰਧਤ ਖਦਸ਼ੇ ਹੋਣਗੇ ਦੂਰ,PSEB ਦਾ ਮਾਡਲ ਪ੍ਰਸ਼ਨ ਪੱਤਰ,ਤਿਆਰੀ ‘ਚ ਹੋਵੇਗਾ ਲਾਭ