Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

November 28, 2026

ਵਿਦਿਆਰਥੀਆਂ ਦੇ ਪ੍ਰੀਖਿਆ ਪੈਟਰਨ ਨਾਲ ਸਬੰਧਤ ਖਦਸ਼ੇ ਹੋਣਗੇ ਦੂਰ,PSEB ਦਾ ਮਾਡਲ ਪ੍ਰਸ਼ਨ ਪੱਤਰ,ਤਿਆਰੀ ‘ਚ ਹੋਵੇਗਾ ਲਾਭ

ਜਲੰਧਰ : ਕੋਵਿਡ ਪੀਰੀਅਡ ਦੇ ਪ੍ਰਭਾਵ ਕਾਰਨ ਸਿੱਖਿਆ ਸੈਸ਼ਨ ਦਾ ਸਿਲੇਬਸ ਘਟਾ ਦਿੱਤਾ ਗਿਆ ਸੀ। ਅਜਿਹਾ ਇਸ ਲਈ ਕੀਤਾ ਗਿਆ ਤਾਂ ਜੋ ਵਿਦਿਆਰਥੀਆਂ ਅਤੇ ਅਧਿਆਪਕਾਂ ਦਾ ਸਮਾਂ ਬਰਬਾਦ ਨਾ ਹੋਵੇ। ਇਸ ਲਈ ਹੁਣ ਸਿੱਖਿਆ ਵਿਭਾਗ ਨੇ ਬੋਰਡ ਦੀਆਂ ਜਮਾਤਾਂ ਤੋਂ ਬਾਅਦ ਨਾਨ ਬੋਰਡ ਜਮਾਤਾਂ ਲਈ ਵੀ ਸਿਲੇਬਸ ਆਧਾਰਿਤ ਮਾਡਲ ਪ੍ਰਸ਼ਨ ਪੱਤਰ ਜਾਰੀ ਕਰ ਦਿੱਤਾ ਹੈ। ਇਸ ਦਾ ਉਦੇਸ਼ ਵਿਦਿਆਰਥੀਆਂ ਅਤੇ ਅਧਿਆਪਕਾਂ ਲਈ ਪ੍ਰੀਖਿਆ ਪੈਟਰਨ ਨੂੰ ਸਮਝਣਾ ਆਸਾਨ ਬਣਾਉਣਾ ਹੈ।

ਇਹ ਮਾਡਲ ਪ੍ਰਸ਼ਨ ਪੱਤਰ ਵਿਭਾਗ ਵੱਲੋਂ ਛੇਵੀਂ, ਸੱਤਵੀਂ, ਨੌਵੀਂ ਜਮਾਤ ਦੇ ਪਹਿਲੇ ਟਰਮ ਵਿੱਚ ਅੰਗਰੇਜ਼ੀ ਅਤੇ ਸਮਾਜਿਕ ਸਿੱਖਿਆ ਵਿਸ਼ੇ ਲਈ ਤਿਆਰ ਕੀਤਾ ਗਿਆ ਹੈ। ਇਨ੍ਹਾਂ ਨੂੰ ਵਿਭਾਗ ਵੱਲੋਂ ਆਪਣੀ ਅਧਿਕਾਰਤ ਵੈੱਬਸਾਈਟ ‘ਤੇ ਅਪਲੋਡ ਕੀਤਾ ਗਿਆ ਹੈ। ਇਸ ਸਬੰਧੀ ਐਸ.ਸੀ.ਈ.ਆਰ.ਟੀ ਪੰਜਾਬ ਦੇ ਡਾਇਰੈਕਟਰ ਨੇ ਸੂਬੇ ਭਰ ਦੇ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ, ਸੈਕੰਡਰੀ ਅਤੇ ਸਮੂਹ ਸਕੂਲਾਂ ਦੇ ਮੁਖੀਆਂ ਨੂੰ ਹਦਾਇਤਾਂ ਦਿੱਤੀਆਂ ਹਨ। ਪ੍ਰਿੰਸੀਪਲਾਂ ਨੂੰ ਇਸ ਪੈਟਰਨ ਅਨੁਸਾਰ ਵਿਦਿਆਰਥੀਆਂ ਨੂੰ ਅਭਿਆਸ ਕਰਵਾਉਣ ਲਈ ਕਿਹਾ ਗਿਆ ਹੈ। ਉਦੇਸ਼ ਇਹ ਹੈ ਕਿ ਵਿਦਿਆਰਥੀ ਜਿੰਨੀ ਜਲਦੀ ਹੋ ਸਕੇ ਪ੍ਰੀਖਿਆ ਦੇ ਇਸ ਬਦਲੇ ਹੋਏ ਪੈਟਰਨ ਅਨੁਸਾਰ ਆਪਣੀ ਤਿਆਰੀ ਸ਼ੁਰੂ ਕਰ ਦੇਣ।

ਸਰਕਾਰੀ ਮਾਡਲ ਕਮ ਐਜੂਕੇਸ਼ਨ ਸੀਨੀਅਰ ਸੈਕੰਡਰੀ ਸਕੂਲ ਲਾਡੋਵਾਲੀ ਰੋਡ ਦੀ ਪ੍ਰਿੰਸੀਪਲ ਮਨਿੰਦਰ ਕੌਰ ਨੇ ਕਿਹਾ ਕਿ ਵਿਭਾਗ ਨੇ ਮਾਡਲ ਪ੍ਰਸ਼ਨ ਤਿਆਰ ਕਰਕੇ ਸ਼ਲਾਘਾਯੋਗ ਕੰਮ ਕੀਤਾ ਹੈ। ਸਿਲੇਬਸ ਦੀ ਕਟੌਤੀ ਕਾਰਨ ਵਿਦਿਆਰਥੀਆਂ ਅਤੇ ਅਧਿਆਪਕਾਂ ਵਿੱਚ ਭੰਬਲਭੂਸਾ ਬਣਿਆ ਹੋਇਆ ਸੀ। ਹੁਣ ਮਾਡਲ ਪ੍ਰਸ਼ਨ ਪੱਤਰ ਆਉਣ ਨਾਲ ਇਹ ਆਸਾਨ ਹੋ ਜਾਵੇਗਾ। ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨਹਿਰੂ ਗਾਰਡਨ ਦੀ ਪ੍ਰਿੰਸੀਪਲ ਗੁਰਿੰਦਰਜੀਤ ਕੌਰ ਦਾ ਕਹਿਣਾ ਹੈ ਕਿ ਵਿਦਿਆਰਥੀਆਂ ਲਈ ਹੁਣ ਤੋਂ ਹੀ ਫਾਈਨਲ ਪ੍ਰੀਖਿਆਵਾਂ ਦੀ ਤਿਆਰੀ ਕਰਨੀ ਜ਼ਰੂਰੀ ਹੈ। ਇਸ ਵਿੱਚ ਇਹ ਮਾਡਲ ਪ੍ਰਸ਼ਨ ਪੱਤਰ ਬਹੁਤ ਮਦਦਗਾਰ ਸਾਬਤ ਹੋਣਗੇ। ਵਿਦਿਆਰਥੀ ਪ੍ਰੀਖਿਆ ਪੈਟਰਨ ਨੂੰ ਵੀ ਧਿਆਨ ਵਿੱਚ ਰੱਖਣਗੇ।

 

 

Vinkmag ad
Share Our Daily Posts

News Desk

Read Previous

ਨਵਜੋਤ ਸਿੰਘ ਸਿੱਧੂ ਨੇ ਮੁੜ ਘੇਰੀ ਆਪਣੀ ਸਰਕਾਰ, ਕਿਹਾ- ਵਾਅਦੇ 500 ਕਰ ਦਿੱਤੇ, ਪੂਰੇ ਦੋ ਨਹੀਂ ਹੋਏ

Read Next

ਸੁਖਬੀਰ ਸਿੰਘ ਬਾਦਲ ਦਾ ਭਾਜਪਾ ਨਾਲ ਅਕਾਲੀ ਦਲ ਦੇ ਗਠਜੋੜ ਸਬੰਧੀ ਆਇਆ ਵੱਡਾ ਬਿਆਨ, ਜਾਣੋ ਕੀ ਕਿਹਾ