Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 18, 2026

ਸੁਖਬੀਰ ਸਿੰਘ ਬਾਦਲ ਦਾ ਭਾਜਪਾ ਨਾਲ ਅਕਾਲੀ ਦਲ ਦੇ ਗਠਜੋੜ ਸਬੰਧੀ ਆਇਆ ਵੱਡਾ ਬਿਆਨ, ਜਾਣੋ ਕੀ ਕਿਹਾ

ਮੌੜ ਮੰਡੀ : ਭਾਵੇਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਖੇਤੀ ਕਾਨੂੰਨ ਵਾਪਸ ਲੈਣ ਦਾ ਐਲਾਨ ਕੀਤਾ ਹੈ, ਪਰ ਸ਼੍ਰੋਮਣੀ ਅਕਾਲੀ ਦਲ ਭਾਰਤੀ ਜਨਤਾ ਪਾਰਟੀ ਨਾਲ ਦੁਆਰੇ ਕਿਸੇ ਵੀ ਕੀਮਤ ’ਤੇ ਗਠਜੋੜ ਨਹੀ ਕਰੇਗਾ। ਕਿਉਂਕੇ ਤਿੰਨ ਖੇਤੀ ਕਾਨੂੰਨ ਨੂੰ ਰੱਦ ਕਰਵਾਉਣ ਲਈ 700 ਤੋਂ ਵਧੇਰੇ ਕਿਸਾਨ ਸ਼ਹੀਦ ਹੋ ਗਏ ਹਨ। ਜਿਸ ਕਾਰਨ ਭਾਜਪਾ ਨਾਲ ਗਠਜੋੜ ਕਰਨ ਦਾ ਸਵਾਲ ਹੀ ਪੈਦਾ ਨਹੀ ਹੁੰਦਾ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜਗਮੀਤ ਸਿੰਘ ਬਰਾੜ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕਿ ਗੁਰਦੁਆਰਾ ਤਿੱਤਰਸਰ ਸਾਹਿਬ ਵਿਖੇ ਕਰਵਾਏ ਗਏ ਅਖੰਡ ਪਾਠਾਂ ਦੇ ਭੋਗ ਉਪਰੰਤ ਕੀਤਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਕਿਸਾਨੀ ਲਈ ਵੱਡਾ ਯੋਗਦਾਨ ਹੈ। ਜਿੱਥੇ ਪਾਰਟੀ ਵੱਲੋਂ 1966 ’ਚ ਕੇਦਰ ਸਰਕਾਰ ਦੇ ਵਿਰੁਧ ਮੋਰਚਾ ਲਗਾ ਕੇ ਪੰਜਾਬ ਅਤੇ ਹਰਿਆਣਾ ਲਈ ਐਮਐਸਪੀ ਨੂੰ ਲਾਗੂ ਕਰਵਾਇਆ। ਉੱਥੇ ਹੀ ਪੰਜਾਬ ਅੰਦਰ ਨਹਿਰਾਂ, ਸੂਏ, ਪੱਕੇ ਖਾਲ ਕਰਨ ਤੋਂ ਇਲਾਵਾ ਅੱਜ ਤੱਕ 90 ਪ੍ਰਤੀਸ਼ਤ ਟਿਊਬਬੈੱਲ ਮੋਟਰਾਂ ਦੇ ਕੁਨੈਕਸ਼ਨ ਅਕਾਲੀ ਦਲ ਵੱਲੋਂ ਦਿੱਤੇ ਗਏ ਹਨ।

ਸੁਖਬੀਰ ਸਿੰਘ ਬਾਦਲ ਨੇ ਇੱਕ ਸਵਾਲ ਦੇ ਜਬਾਬ ’ਚ ਕਿਹਾ ਕਿ ਉਹ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਨੂੰ ਮੈਂ ਕੋਈ ਬਿਆਨ ਦੇ ਕੇ ਹੀਰੋ ਨਹੀਂ ਬਣਾਉਣਾ ਚਾਹੁੰਦਾ ਅਤੇ ਬਗੈਰ ਨੋਟਿਸ ਤੋਂ ਪਰਮਿਟ ਰੱਦ ਕਰਨ ਦਾ ਜਲਦ ਹੀ ਉਸ ਨੂੰ ਪਤਾ ਲੱਗ ਜਾਵੇਗਾ ਅਤੇ ਥੋੜ੍ਹਾ ਸਮਾਂ ਰੁਕੋ, ਸੱਚਾਈ ਸਾਹਮਣੇ ਆ ਜਾਵਗੀ। ਬਾਦਲ ਨੇ ਸੂਬੇ ਦੀ ਚੰਨੀ ਸਰਕਾਰ ’ਤੇ ਵਰ੍ਹਦੇ ਹੋਏ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵਾਂਗ ਮੁੱਖ ਮੰਤਰੀ ਚਰਨਜੀਤ ਸਿੰਘ ਨੇ ਬਿਜਲੀ ਯੂਨਿਟ ਦਾ ਰੇਟ 3 ਰੁਪਏ ਘੱਟ ਕਰਨ ਦੇ ਨਾਂ ’ਤੇ ਵੀ ਲੋਕਾਂ ਨੂੰ ਗੁੰਮਰਾਹ ਕੀਤਾ ਹੈ, ਜਦੋਂ ਕਿ ਇਹ ਰੇਟ ਸਿਰਫ 31 ਮਾਰਚ ਤੱਕ ਘਟਾਏ ਹਨ। ਉਨ੍ਹਾਂ ਕਿਹਾ ਕਿ ਨਹਿਰੀ ਪਾਣੀ ਨੂੰ ਖੇਤਾਂ ਤੱਕ ਪਹਿਚਾਉਣ ਲਈ ਉਹ ਪੰਜਾਬ ਭਰ ’ਚ ਪੱਕੇ ਖਾਲਿਆਂ ਦੀ ਜਗ੍ਹਾ ਅੰਡਰ ਗਰਾਊਂਡ ਪਾਈਪਾਂ ਪਾਈਆਂ ਜਾਣਗੀਆਂ, ਤਾਂ ਜੋ ਖੇਤਾਂ ਨੂੰ ਪਾਣੀ ਲਗਾਉਣ ਸਮੇਂ ਕਿਸਾਨਾਂ ਨੂੰ ਕੋਈ ਸਮੱਸਿਆ ਨਾ ਆਵੇ। ਇਸ ਮੌਕੇ ਸਾਬਕਾ ਵਿਧਾਇਕ ਜੀਤਮਹਿੰਦਰ ਸਿੰਘ ਸਿੱਧੂ, ਸਾਬਕਾ ਸੰਸਦੀ ਸਕੱਤਰ ਜਗਦੀਪ ਸਿੰਘ ਨਕਈ,ਰਿਪਜੀਤ ਸਿੰਘ ਬਰਾੜ ਸਾਬਕਾ ਵਿਧਾਇਕ, ਵਰਿੰਦਰ ਸਿੰਘ ਨੋਨੀ ਮਾਨ,ਦਰਸ਼ਨ ਸਿੰਘ ਕੋਟਫੱਤਾ, ਪ੍ਰਕਾਸ਼ ਸਿੰਘ ਭੱਟੀ, ਪ੍ਰੇਮ ਅਰੋੜਾ, ਅਕਾਲ ਅਰਪਣ ਸਿੰਘ ਬਰਾੜ,ਨਿੱਜੀ ਸਕੱਤਰ ਹੈਪੀ ਖੇੜਾ,ਬਸਪਾ ਦੇ ਦੁਸ਼ਿਹਰਾ ਸਿੰਘ, ਗੁਰਪ੍ਰੀਤ ਸਿੰਘ ਮੰਟੀ ਆਦਿ ਮੌਜੂਦ ਸਨ।

Vinkmag ad
Share Our Daily Posts

News Desk

Read Previous

ਵਿਦਿਆਰਥੀਆਂ ਦੇ ਪ੍ਰੀਖਿਆ ਪੈਟਰਨ ਨਾਲ ਸਬੰਧਤ ਖਦਸ਼ੇ ਹੋਣਗੇ ਦੂਰ,PSEB ਦਾ ਮਾਡਲ ਪ੍ਰਸ਼ਨ ਪੱਤਰ,ਤਿਆਰੀ ‘ਚ ਹੋਵੇਗਾ ਲਾਭ

Read Next

ਖੇਤੀ ਸੁਧਾਰ ਕਾਨੂੰਨ ਵਾਪਸ ਲੈਣ ਨਾਲ ਪੰਜਾਬ ਦੀ ਸਨਅਤ ਨੂੰ ਲੱਗਣਗੇ ‘ਖੰਭ’, ਪ੍ਰਚੂਨ ਕਾਰੋਬਾਰ ਨੂੰ ਮਿਲੇਗਾ ਉਤਸ਼ਾਹ