Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

November 28, 2026

ਖੇਤੀ ਸੁਧਾਰ ਕਾਨੂੰਨ ਵਾਪਸ ਲੈਣ ਨਾਲ ਪੰਜਾਬ ਦੀ ਸਨਅਤ ਨੂੰ ਲੱਗਣਗੇ ‘ਖੰਭ’, ਪ੍ਰਚੂਨ ਕਾਰੋਬਾਰ ਨੂੰ ਮਿਲੇਗਾ ਉਤਸ਼ਾਹ

ਲੁਧਿਆਣਾ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਐਲਾਨ ਤੋਂ ਬਾਅਦ ਪੰਜਾਬ ਦੇ ਵਪਾਰੀਆਂ ਦੇ ਚਿਹਰੇ ਖਿੜ ਗਏ ਹਨ। ਉਦਯੋਗਪਤੀਆਂ ਤੇ ਕਾਰੋਬਾਰੀਆਂ ਨੇ ਇਸ ਨੂੰ ਕਾਰੋਬਾਰ ਲਈ ਹਾਂ-ਪੱਖੀ ਪਹਿਲੂ ਦੱਸਿਆ। ਉਨ੍ਹਾਂ ਆਉਣ ਵਾਲੇ ਦਿਨਾਂ ‘ਚ ਕਾਰੋਬਾਰ ਮੁੜ ਲੀਹ ’ਤੇ ਆਉਣ ਦੀ ਉਮੀਦ ਪ੍ਰਗਟਾਈ ਹੈ। ਕਿਸਾਨ ਅੰਦੋਲਨ ਕਾਰਨ ਪਿਛਲੇ ਕਈ ਮਹੀਨਿਆਂ ਤੋਂ ਪੰਜਾਬ ‘ਚ ਦੂਜੇ ਰਾਜਾਂ ਤੋਂ ਵਪਾਰੀਆਂ ਦਾ ਆਉਣਾ-ਜਾਣਾ ਘੱਟ ਗਿਆ ਸੀ। ਇਸ ਦੇ ਨਾਲ ਹੀ ਪੰਜਾਬ ਤੋਂ ਦੂਜੇ ਰਾਜਾਂ ਨੂੰ ਭੇਜੇ ਜਾਣ ਵਾਲੇ ਸਾਮਾਨ ਲਈ ਵੀ ਦੋ-ਚਾਰ ਹੋਣਾ ਪੈ ਰਿਹਾ ਸੀ।

ਹੌਜ਼ਰੀ ਉਦਯੋਗ ਨੂੰ ਸਟਾਕ ਕਲੀਅਰੈਂਸ ਦੀ ਉਮੀਦ 

ਇਹ ਹੌਜ਼ਰੀ ਦਾ ਸੀਜ਼ਨ ਹੈ ਤੇ ਇਸ ਸਾਲ ਸਰਦੀ ਵੀ ਰਫ਼ਤਾਰ ਫੜ ਰਹੀ ਹੈ। ਇਸ ਕਾਰਨ ਲੁਧਿਆਣਾ ਦੇ ਕਾਰੋਬਾਰੀਆਂ ਦੇ ਚਿਹਰੇ ਖਿੜ ਗਏ ਹਨ। ਇਸ ਸਾਲ ਸਟਾਕ ਕਲੀਅਰੈਂਸ ਹੋਣ ਦੀ ਉਮੀਦ ਹੈ। ਨਾਲ ਹੀ ਜੇਕਰ ਸਾਈਕਲ, ਟਰੈਕਟਰ ਪਾਰਟਸ, ਹੈਂਡਟੂਲ, ਮਸ਼ੀਨਰੀ ਇੰਡਸਟਰੀ ਦੀ ਗੱਲ ਕਰੀਏ ਤਾਂ ਇਸ ਦੀ ਵਿਕਰੀ ‘ਤੇ ਵੀ ਚੰਗਾ ਅਸਰ ਦੇਖਣ ਨੂੰ ਮਿਲ ਸਕਦਾ ਹੈ। ਇਸ ਦੇ ਨਾਲ ਹੀ ਲੁਧਿਆਣਾ ਦੀਆਂ ਥੋਕ ਮੰਡੀਆਂ ‘ਚ ਪਿਛਲੇ ਕਈ ਮਹੀਨਿਆਂ ਤੋਂ ਚੱਲਿਆ ਕਾਰੋਬਾਰ ਮੁੜ ਲੀਹ ‘ਤੇ ਆ ਸਕਦਾ ਹੈ। ਅਜਿਹੇ ‘ਚ ਕਾਰੋਬਾਰੀਆਂ ‘ਚ ਆਰਥਿਕ ਦ੍ਰਿਸ਼ਟੀ ਤੋਂ ਵੀ ਇਸ ਕਿਸਾਨ-ਅੰਦੋਲਨ ਦੇ ਜਲਦ ਖ਼ਤਮ ਹੋਣ ਨਾਲ ਖੁਸ਼ੀ ਦੀ ਲਹਿਰ ਹੈ।

ਪੰਜਾਬ ਦੇ ਵਪਾਰ ਨੂੰ ਫਾਇਦਾ ਹੋਵੇਗਾ

ਨਿਟਵੀਅਰ ਕਲੱਬ ਦੇ ਮੁਖੀ ਦਰਸ਼ਨ ਡਾਵਰ ਅਨੁਸਾਰ ਤਿੰਨੋਂ ਖੇਤੀ ਕਾਨੂੰਨ ਰੱਦ ਹੋਣ ਨਾਲ ਸਭ ਤੋਂ ਜ਼ਿਆਦਾ ਫਾਇਦਾ ਪੰਜਾਬ ਦੇ ਵਪਾਰ ਨੂੰ ਹੋਵੇਗਾ। ਕਿਉਂਕਿ ਇਨ੍ਹਾਂ ਦਿਨਾਂ ‘ਚ ਪੰਜਾਬ ‘ਚ ਦੂਜੇ ਰਾਜਾਂ ਤੋਂ ਆਉਣ ਵਾਲੇ ਵਪਾਰੀਆਂ ਦੀ ਗਿਣਤੀ ਬਹੁਤ ਘੱਟ ਹੋ ਗਈ ਸੀ। ਇਸ ਕਾਰਨ ਇਸ ਸਾਲ ਸਰਦੀਆਂ ਦੀ ਭਵਿੱਖਬਾਣੀ ਸਬੰਧੀ ਪ੍ਰਦਰਸ਼ਨੀਆਂ ਨਹੀਂ ਲੱਗ ਸਕੀਆਂ ਤੇ ਵਪਾਰੀਆਂ ਨੂੰ ਖੁਦ ਟਰੇਡਰਜ਼ ਕੋਲ ਜਾ ਕੇ ਆਰਡਰ ਬੁੱਕ ਕਰਵਾਉਣੇ ਪਏ। ਇਸ ਦੇ ਨਾਲ ਹੀ ਸ਼ਹਿਰ ਦੇ ਥੋਕ ਬਾਜ਼ਾਰਾਂ ‘ਚ ਵੀ ਜੋਸ਼ ਵਧੇਗਾ ਤੇ ਵਿਕਰੀ ਵਧਣ ਨਾਲ ਕਾਰੋਬਾਰ ‘ਚ ਵੀ ਤੇਜ਼ੀ ਆਵੇਗੀ।

ਸਾਈਕਲ ਉਦਯੋਗ ਲਈ ਚੰਗੇ ਸੰਕੇਤ

ਯੂਨਾਈਟਿਡ ਸਾਈਕਲ ਐਂਡ ਪਾਰਟਸ ਮੈਨੂਫੈਕਚਰਰਜ਼ ਐਸੋਸੀਏਸ਼ਨ ਦੇ ਪ੍ਰਧਾਨ ਡੀਐੱਸ ਚਾਵਲਾ ਨੇ ਕਿਹਾ ਕਿ ਸਰਕਾਰ ਦਾ ਇਹ ਫੈਸਲਾ ਸ਼ਲਾਘਾਯੋਗ ਹੈ ਕਿਉਂਕਿ ਜਿੱਥੇ ਕਿਸਾਨਾਂ ਨੂੰ ਅੰਦੋਲਨ ਕਾਰਨ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਨਾਲ ਹੀ ਇਸ ਦਾ ਕਾਰੋਬਾਰ ‘ਤੇ ਵੀ ਬੁਰਾ ਅਸਰ ਪਿਆ। ਇਕ ਸਾਲ ਤੋਂ ਚੱਲ ਰਹੇ ਇਸ ਅੰਦੋਲਨ ਕਾਰਨ ਪੰਜਾਬ ਦੇ ਵਪਾਰ ਨੂੰ ਕਰੋੜਾਂ ਦਾ ਨੁਕਸਾਨ ਝੱਲਣਾ ਪਿਆ। ਸਾਈਕਲ ਇੰਡਸਟਰੀ ਲਈ ਹੁਣ ਆਉਣ ਵਾਲੇ ਸਮੇਂ ‘ਚ ਚੰਗੇ ਸੰਕੇਤ ਹਨ। ਗਲੋਬ ਟਰਾਂਸਪੋਰਟ ਸਰਵਿਸ ਦੇ ਐਮਡੀ ਵਿਕਾਸ ਅਗਰਵਾਲ ਮੁਤਾਬਕ ਇਸ ਫੈਸਲੇ ਨਾਲ ਟਰਾਂਸਪੋਰਟ ਦਾ ਪਹੀਆ ਤੇਜ਼ ਹੋਵੇਗਾ। ਇਸ ਤੋਂ ਪਹਿਲਾਂ ਕਈ ਥਾਵਾਂ ’ਤੇ ਅੰਦੋਲਨ ਕਾਰਨ ਲੰਬੇ ਰੂਟ ’ਤੇ ਦੋ-ਤਿੰਨ ਦਿਨ ਦਾ ਵਾਧੂ ਸਮਾਂ ਸੀ। ਇਸ ਦੇ ਨਾਲ ਹੀ ਪਿਛਲੇ ਕੁਝ ਮਹੀਨਿਆਂ ਤੋਂ ਘੱਟ ਉਤਪਾਦਨ ਤੇ ਮੰਗ ਕਾਰਨ ਲੋਡਿੰਗ ਘੱਟ ਰਹੀ ਸੀ। ਇਸ ਫੈਸਲੇ ਨਾਲ ਟਰਾਂਸਪੋਰਟ ਪੁਰਾਣੇ ਯੁੱਗ ‘ਚ ਵਾਪਸ ਆ ਸਕੇਗੀ।

Vinkmag ad
Share Our Daily Posts

News Desk

Read Previous

ਸੁਖਬੀਰ ਸਿੰਘ ਬਾਦਲ ਦਾ ਭਾਜਪਾ ਨਾਲ ਅਕਾਲੀ ਦਲ ਦੇ ਗਠਜੋੜ ਸਬੰਧੀ ਆਇਆ ਵੱਡਾ ਬਿਆਨ, ਜਾਣੋ ਕੀ ਕਿਹਾ

Read Next

ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਹੌਰ ਨੇ ਕੀਤੀ ਮੋਦੀ ਸਰਕਾਰ ਦੀ ਤਾਰੀਫ, ਖੇਤੀ ਸੁਧਾਰ ਕਾਨੂੰਨਾਂ ਦੀ ਵਾਪਸੀ ਨੂੰ ਦੱਸਿਆ ਇਤਿਹਾਸਕ