Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 18, 2026

ਚੰਨੀ ਨੇ ਬਿਆਸ ਨੂੰ ਸਬ-ਤਹਿਸੀਲ ਬਣਾਉਣ ਦਾ ਕੀਤਾ ਐਲਾਨ, 30 ਪਿੰਡਾਂ ਦੇ 70,000 ਤੋਂ ਵੱਧ ਵਸਨੀਕਾਂ ਨੂੰ ਮਿਲੇਗਾ ਲਾਭ

ਬਿਆਸ : ਨਵੇਂ ਬਣੇ ਸਬ-ਤਹਿਸੀਲ ਬਿਆਸ ਦੇ ਕੰਪਲੈਕਸ ਦੀ ਅਤਿ-ਆਧੁਨਿਕ ਇਮਾਰਤ ਨੂੰ ਲੋਕ ਅਰਪਣ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸੂਬੇ ਦੇ ਸਰਬਪੱਖੀ ਵਿਕਾਸ ‘ਚ ਧਾਰਮਿਕ ਸੰਸਥਾਵਾਂ ਦੀ ਭੂਮਿਕਾ ਹਮੇਸ਼ਾ ਹੀ ਸ਼ਲਾਘਾਯੋਗ ਰਹੀ ਹੈ। ਆਧੁਨਿਕ ਬੁਨਿਆਦੀ ਢਾਂਚਾ ਤਿਆਰ ਕਰਨ ਲਈ ਰਾਧਾ ਸੁਆਮੀ ਸਤਿਸੰਗ ਬਿਆਸ ਦਾ ਧੰਨਵਾਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹੁਣ ਬਿਆਸ ਵਿਖੇ ਇਸ ਸਹੂਲਤ ਦਾ ਸਿੱਧਾ ਲਾਭ ਲਗਪਗ 30 ਪਿੰਡਾਂ ਦੇ 70,000 ਤੋਂ ਵੱਧ ਵਸਨੀਕਾਂ ਨੂੰ ਮਿਲੇਗਾ। ਉਨ੍ਹਾਂ ਕਿਹਾ ਕਿ ਇਹ ਕੰਪਲੈਕਸ ਪ੍ਰਸ਼ਾਸਨਿਕ ਕੰਮਾਂ ਤੇ ਲੋੜੀਂਦੇ ਦਸਤਾਵੇਜ਼ਾਂ ਸਮੇਤ ਜ਼ਮੀਨ ਦੀ ਰਜਿਸਟਰੀ, ਫਰਦ ਲੈਣ ਆਦਿ ਤੋਂ ਇਲਾਵਾ ਸੁਵਿਧਾ ਕੇਂਦਰ ਤੇ ਫਰਦ ਕੇਂਦਰ ਵਰਗੀਆਂ ਜ਼ਰੂਰੀ ਸੇਵਾਵਾਂ ਦੇਵੇਗਾ। ਉਨ੍ਹਾਂ ਕਿਹਾ ਕਿ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਵੱਧ ਤੋਂ ਵੱਧ ਨਾਗਰਿਕ ਸੇਵਾਵਾਂ ਇੱਕੋ ਛੱਤ ਹੇਠ ਮੁਹੱਈਆ ਕਰਵਾਈਆਂ ਜਾਣਗੀਆਂ, ਜਿਸ ਨਾਲ ਲੋਕਾਂ ਨੂੰ ਲੋੜੀਂਦੇ ਦਸਤਾਵੇਜ਼ ਸਮੇਂ ਸਿਰ ਅਤੇ ਤੁਰੰਤ ਜਾਰੀ ਹੋ ਸਕਣਗੇ।

ਜ਼ਿਕਰਯੋਗ ਹੈ ਕਿ ਰਾਧਾਸੁਆਮੀ ਸਤਿਸੰਗ ਬਿਆਸ ਨੇ ਸਬ ਤਹਿਸੀਲ ਦਫ਼ਤਰ ਲਈ ਨਵਾਂ ਕੰਪਲੈਕਸ ਬਣਾ ਕੇ ਪੰਜਾਬ ਸਰਕਾਰ ਨੂੰ ਦਿੱਤਾ ਹੈ, ਜੋ ਕਿ ਪੰਜ ਏਕੜ ਜ਼ਮੀਨ ਵਾਲੇ ਵਿਸ਼ਾਲ ਖੇਤਰ ਦੇ ਨਾਲ ਸੂਬੇ ਦੀਆਂ ਆਧੁਨਿਕ ਇਮਾਰਤਾਂ ਵਿੱਚੋਂ ਇੱਕ ਹੈ। ਸਬ-ਤਹਿਸੀਲ ਕੰਪਲੈਕਸ ਵਿੱਚ 15,559 ਵਰਗ ਫੁੱਟ ਦੇ ਉਸਾਰੇ ਗਏ ਖੇਤਰ, 10492 ਵਰਗ ਫੁੱਟ ਦੇ ਖੁੱਲ੍ਹੇ ਸ਼ੈੱਡ, 22519 ਵਰਗ ਫੁੱਟ ਖੇਤਰ ਵਿੱਚ ਪਾਰਕਿੰਗ ਤੋਂ ਇਲਾਵਾ 128156 ਵਰਗ ਫੁੱਟ ਹਰੇ ਭਰੇ ਪਾਰਕ ਹਨ। ਪੂਰੀ ਤਰ੍ਹਾਂ ਸਜਾਏ ਇਸ ਕੰਪਲੈਕਸ ਵਿੱਚ ਉਪ ਤਹਿਸੀਲਦਾਰ ਦੇ ਦਫ਼ਤਰ ਅਤੇ ਅਦਾਲਤੀ ਕਮਰੇ ਸਮੇਤ ਕੁੱਲ 34 ਕਮਰੇ, ਸਮੁੱਚੇ ਸਟਾਫ਼ ਲਈ ਕਮਰੇ ਅਤੇ ਇੱਕ ਕਾਨਫਰੰਸ ਰੂਮ ਹੈ ਜਦਕਿ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੇ ਕੈਂਪ ਦਫ਼ਤਰ ਲਈ ਵੀ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ। ਇਮਾਰਤ ਦਾ ਡਿਜ਼ਾਇਨ, ਲੇਆਉਟ ਅਤੇ ਆਰਕੀਟੈਕਚਰ ਭਵਿੱਖ ਵਿੱਚ ਬਣਨ ਵਾਲੀਆਂ ਅਜਿਹੀਆਂ ਇਮਾਰਤਾਂ ਲਈ ਨਮੂਨੇ ਵਜੋਂ ਵਰਤਿਆ ਜਾ ਸਕਦਾ ਹੈ।

ਪੱਤਰਕਾਰਾਂ ਦੇ ਸਵਾਲ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਰਾਧਾ ਸੁਆਮੀ ਸਤਿਸੰਗ ਬਿਆਸ ਵੱਲੋਂ 5 ਕਰੋੜ ਰੁਪਏ ਦੀ ਲਾਗਤ ਨਾਲ ਸਬ-ਤਹਿਸੀਲ ਬਣਾਉਣ ਲਈ ਧੰਨਵਾਦ ਕੀਤਾ। ਇਕ ਸਵਾਲ ਦਾ ਜਵਾਬ ਦਿੰਦੇ ਹੋਏ ਚੰਨੀ ਨੇ ਕਿਹਾ ਕਿ ਡੀਜੀਪੀ ਦੀ ਨਿਯੁਕਤੀ ਦਾ ਪੈਨਲ ਪਹਿਲਾਂ ਹੀ ਭੇਜਿਆ ਜਾ ਚੁੱਕਾ ਹੈ ਅਤੇ ਉਸ ਅਨੁਸਾਰ ਹੀ ਨਿਯੁਕਤੀ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਦੇ ਮੁੱਦੇ ‘ਤੇ ਪੰਜਾਬ ਸਰਕਾਰ ਇਸ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਹਰ ਸੰਭਵ ਯਤਨ ਕਰ ਰਹੀ ਹੈ ਅਤੇ ਵੱਡੀਆਂ ਮੱਛੀਆਂ ਨੂੰ ਫੜਨ ਲਈ ਕਾਨੂੰਨ ਆਪਣਾ ਕੰਮ ਕਰ ਰਿਹਾ ਹੈ।

ਇਸ ਮੌਕੇ ਵਿਧਾਇਕ ਸੰਤੋਖ ਸਿੰਘ ਭਲਾਈਪੁਰ, ਤਰਸੇਮ ਸਿੰਘ ਡੀਸੀ ਅਤੇ ਬਲਵਿੰਦਰ ਸਿੰਘ ਲਾਡੀ, ਚੇਅਰਮੈਨ ਪਨਗ੍ਰੇਨ ਸੁਖਜਿੰਦਰ ਰਾਜ ਸਿੰਘ ਲਾਲੀ ਮਜੀਠੀਆ, ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਅਤੇ ਐਸਐਸਪੀ ਰਾਕੇਸ਼ ਕੌਸ਼ਲ ਵੀ ਹਾਜ਼ਰ ਸਨ।

Vinkmag ad
Share Our Daily Posts

News Desk

Read Previous

ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਹੌਰ ਨੇ ਕੀਤੀ ਮੋਦੀ ਸਰਕਾਰ ਦੀ ਤਾਰੀਫ, ਖੇਤੀ ਸੁਧਾਰ ਕਾਨੂੰਨਾਂ ਦੀ ਵਾਪਸੀ ਨੂੰ ਦੱਸਿਆ ਇਤਿਹਾਸਕ

Read Next

ਤਿੰਨ ਦਿਨ ਪਹਿਲਾਂ ਸਕੂਲ ਦੇ ਬਾਹਰੋਂ ਲਾਪਤਾ ਹੋਏ 11ਵੀਂ ਜਮਾਤ ਦੇ ਵਿਦਿਆਰਥੀ ਦੀ ਲਾਸ਼ ਬਰਾਮਦ, ਦੋ ਭੈਣਾਂ ਦਾ ਇਕਲੌਤਾ ਭਰਾ ਸੀ