Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 18, 2026

ਮੋਦੀ ਨੇ ਖੇਤੀ ਕਾਨੂੰਨ ਵਾਪਸ ਲੈ ਕੇ ਆਪਣਾ ਗੁਨਾਹ ਕਬੂਲ ਕੀਤਾ : ਰਾਘਵ

ਜੇਐੱਨਐੱਨ, ਅੰਮ੍ਰਿਤਸਰ : ਆਮ ਆਦਮੀ ਪਾਰਟੀ ਦੇ ਰਾਸ਼ਟਰੀ ਬੁਲਾਰੇ ਤੇ ਪੰਜਾਬ ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈ ਕੇ ਆਪਣਾ ਗੁਨਾਹ ਕਬੂਲ ਕਰ ਲਿਆ ਹੈ।

ਉਨ੍ਹਾਂ ਨੇ ਕਿਹਾ ਕਿ ਗੁਨਾਹ ਕਬੂਲ ਕਰਨ ਵਾਲੇ ਨੂੰ ਸਜ਼ਾ ਜ਼ਰੂਰ ਦਿੱਤੀ ਜਾਂਦੀ ਹੈ। ਭਾਜਪਾ ਨੂੰ ਦੇਸ਼ ਦੀ ਜਨਤਾ ਆਉਣ ਵਾਲੇ ਸਮੇਂ ’ਚ ਇਸਦੀ ਸਜ਼ਾ ਜ਼ਰੂਰ ਦੇਵੇਗੀ। ਉਨ੍ਹਾਂ ਨੇ ਕਿਹਾ ਕਿ ਆਜ਼ਾਦ ਭਾਰਤ ਦਾ ਕਿਸਾਨਾਂ ਦਾ ਇਹ ਸਭ ਤੋਂ ਵੱਡਾ ਅੰਦੋਲਨ ਸੀ। ਅਜਿਹਾ ਸੰਘਰਸ਼ ਕਰਨ ਵਾਲੇ ਕਿਸਾਨਾਂ ਨੂੰ ਉਹ ਸਲਾਮ ਕਰਦੇ ਹਨ। ਚੱਢਾ ਸ਼ਨਿਚਰਵਾਰ ਨੂੰ ਫਤਹਿਗੜ੍ਹ ਚੂੜੀਆਂ ਰੋਡ ਸਥਿਤ ਭੁੱਲਰ ਐਵੀਨਿਊ ’ਚ ਆਮ ਆਦਮੀ ਪਾਰਟੀ ਦੇ ਦਫਤਰ ’ਚ ਖੇਤੀ ਸੁਧਾਰ ਕਾਨੂੰਨ ਵਾਪਸ ਲੈਣ ਦੀ ਖੁਸ਼ੀ ’ਚ ਰਖਵਾਏ ਗਏ ਸ਼੍ਰੀ ਸੁਖਮਨੀ ਸਾਹਿਬ ਪਾਠ ’ਚ ਹਿੱਸਾ ਲੈਣ ਲਈ ਪੁੱਜੇ ਸਨ।

ਇਸ ਦੌਰਾਨ ਉਨ੍ਹਾਂ ਨੇ ਅੰਦੋਲਨ ’ਚ ਮਾਰੇ ਗਏ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਆੜੇ ਹੱਥੀਂ ਲੈਂਦੇ ਹੋਏ ਕਿਹਾ ਕਿ ਜੋ ਕੁਰਸੀ ਸੰਭਾਲਦੇ ਹੀ ਇਹ ਕਹਿ ਰਹੇ ਸੀ ਕਿ ਰੇਤ ਮਾਈਨਿੰਗ ਕਰਨ ਵਾਲੇ ਉਨ੍ਹਾਂ ਨੂੰ ਨਾ ਮਿਲਣ ਪਰ ਹੋਇਆ ਇਸਦੇ ਉਲਟ। ਕੈਬਨਿਟ ’ਚ ਰੇਤ ਮਾਈਨਿੰਗ ਕਰਨ ਵਾਲੇ ਆਗੂਆਂ ਨੂੰ ਹੀ ਜਗ੍ਹਾ ਮਿਲੀ ਹੈ।

ਉਨ੍ਹਾਂ ਨੇ ਕਿਹਾ ਕਿ ਜਿਸ ਤਰ੍ਹਾਂ ਨਾਲ ਕੈਪਟਨ ਅਮਰਿੰਦਰ ਸਿੰਘ ਦੇ ਸਮੇਂ ’ਚ ਨਸ਼ਾ ਚੱਲ ਰਿਹਾ ਸੀ ਉਸੇ ਤਰ੍ਹਾਂ ਚੰਨੀ ਦੇ ਰਾਜ ’ਚ ਵੀ ਚੱਲ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਮਹਿਲਾਂ ’ਚੋਂ ਬਾਹਰ ਨਹੀਂ ਨਿਕਲਦੇ ਸੀ ਤੇ ਹੁਣ ਸੀਐੱਮ ਚੰਨੀ ਆਪਣੀਆਂ ਤਸਵੀਰਾਂ ਚੰਗੀ ਤਰ੍ਹਾਂ ਨਾਲ ਖਿੱਚਵਾਉਂਦੇ ਹਨ। ਆਪਣੇ ਨਾਲ 50-60 ਕੈਮਰੇ ਲੈ ਕੇ ਚਲਦੇ ਹਨ।

Vinkmag ad
Share Our Daily Posts

News Desk

Read Previous

ਪੰਜਾਬ ਦੇ ਵੀਹ ਹਜ਼ਾਰ ਅਧਿਆਪਕਾਂ ਨੂੰ ਜਲਦੀ ਮਿਲ ਸਕਦੀ ਹੈ ਖ਼ੁਸ਼ਖ਼ਬਰੀ, ਵਿੱਤ ਮੰਤਰੀ ਮਨਪ੍ਰੀਤ ਹੱਲ ਕੱਢਣ ਲਈ ਦਿੱਲੀ ਪੁੱਜੇ

Read Next

ਜਦੋਂ ਤਕ ਕਾਨੂੰਨ ਰੱਦ ਦਾ ਐਲਾਨ ਹਕੀਕਤ ’ਚ ਨਹੀਂ ਬਦਲਦਾ ,ਉਦੋਂ ਤਕ ਚੌਕਸ ਰਹਿਣ ਦੀ ਲੋੜ : ਚੰਨੀ