Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 18, 2026

ਦੋ ਲੁਟੇਰਿਆਂ ਨੇ ਦਿੱਤਾ ਵਾਰਦਾਤ ਨੂੰ ਅੰਜ਼ਾਮ, ਠੇਕੇਦਾਰ ਦਾ ਗੋਲ਼ੀਆਂ ਮਾਰ ਕੇ ਕਤਲ, ਗੱਡੀ ਖੋਹ ਕੇ ਫ਼ਰਾਰ

ਕਪੂਰਥਲਾ : ਸ਼ਨਿਚਰਵਾਰ ਸਵੇਰ ਸਮੇਂ ਪਿੰਡ ਇੱਬਣ ਨੇੜੇ ਦੋ ਲੁਟੇਰੇ ਇਕ ਵਿਅਕਤੀ ਨੂੰ ਗੋਲੀਆਂ ਮਾਰ ਕੇ ਉਸ ਦਾ ਚਾਰ ਪਹੀਆ ਵਾਹਨ ਖੋਹ ਕੇ ਹੋਏ ਫ਼ਰਾਰ ਹੋ ਗਏ। ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਕਬਜ਼ੇ ਵਿਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਪ੍ਰਾਪਤ ਜਾਣਕਾਰੀ ਮੁਤਾਬਕ ਠੇਕੇਦਾਰ ਬਲਵਿੰਦਰ ਸਿੰਘ ਵਾਸੀ ਕੋਟ ਧਰਮ ਖੁਰਦ ਥਾਣਾ ਸਦਰ ਤਰਨਤਾਰਨ ਲੈਂਡ ਮਾਰਕ ਕੰਪਨੀ ਤੋਂ ਠੇਕਾ ਲੈ ਕੇ ਰੋਡ ਸਰਵੇ ਦਾ ਕੰਮ ਕਰਦਾ ਸੀ। ਪਿੰਡ ਇੱਬਣ ਨੇੜੇ ਸਰਵੇ ਦਾ ਕੰਮ ਚੱਲ ਰਿਹਾ ਸੀ ਤੇ ਇਸੇ ਦੌਰਾਨ ਦੋ ਲੁਟੇਰੇ ਆਏ ਤੇ ਉਸ ਨੂੰ ਗੋਲੀਆਂ ਮਾਰ ਕੇ ਉਸ ਦੀ ਗੱਡੀ ਖੋਹ ਕੇ ਫ਼ਰਾਰ ਹੋ ਗਏ। ਮਿ੍ਤਕ ਦੇ ਸਾਥੀ ਜੋਹਨਪ੍ਰੀਤ ਸਿੰਘ ਨੇ ਦੱਸਿਆ ਉਹ ਵੀ ਬਲਵਿੰਦਰ ਸਿੰਘ ਤੋਂ ਥੋੜ੍ਹੀ ਦੂਰੀ ’ਤੇ ਕੰਮ ਕਰ ਰਹੇ ਸਨ। ਫਿਰ ਦੋ ਲੁਟੇਰੇ ਅਨਸਰ ਆਏ ਤੇ ਬਲਵਿੰਦਰ ਸਿੰਘ ’ਤੇ ਗੋਲੀਆਂ ਚਲਾ ਕੇ ਉਸ ਕੋਲੋਂ ਨਵੀਂ ਬਲੈਰੋ ਗੱਡੀ ਖੋਹ ਕੇ ਫ਼ਰਾਰ ਹੋ ਗਏ। ਜਦੋਂ ਤਕ ਉਹ ਉਸ ਕੋਲ ਪਹੁੰਚਦੇ ਤਦ ਤਕ ਲੁਟੇਰੇ ਮੌਕੇ ਤੋਂ ਗੱਡੀ ਲੈ ਕੇ ਫ਼ਰਾਰ ਹੋ ਗਏ ਸਨ।

ਇਸ ਮਗਰੋਂ ਉਹ ਜ਼ਖ਼ਮੀ ਬਲਵਿੰਦਰ ਸਿੰਘ ਨੂੰ ਸਿਵਲ ਹਸਪਤਾਲ ਕਪੂਰਥਲਾ ਲੈ ਕੇ ਜਾ ਰਹੇ ਸਨ ਤਾਂ ਜ਼ਖਮਾਂ ਦੀ ਤਾਬ ਨਾ ਸਹਾਰਦਾ ਹੋਇਆ ਬਲਵਿੰਦਰ ਸਿੰਘ ਰਸਤੇ ਵਿਚ ਦਮ ਤੋੜ ਗਿਆ। ਘਟਨਾ ਦੀ ਸੂਚਨਾ ਮਿਲਣ ’ਤੇ ਪੁੱਜੇ ਪੁਲਿਸ ਦੇ ਉੱਚ ਅਧਿਕਾਰੀਆਂ ਐੱਸਐੱਸਪੀ ਹਰਕਮਲਪ੍ਰੀਤ ਸਿੰਘ ਖੱਖ ਡੀਐੱਸਪੀ ਅੰਮ੍ਰਿਤ ਸਰੂਪ ਤੇ ਸਬ-ਡਵੀਜ਼ਨ ਡੀਐੱਸਪੀ ਸੁਰਿੰਦਰ ਸਿੰਘ ’ਤੇ ਥਾਣਾ ਸਿਟੀ ਦੇ ਐੱਸਐੱਚਓ ਗੌਰਵ ਧੀਰ ਨੇ ਘਟਨਾ ਸਥਾਨ ਦਾ ਜਾਇਜ਼ਾ ਲਿਆ। ਇਸ ਮਗਰੋਂ ਸਿਵਲ ਹਸਪਤਾਲ ਪਹੁੰਚ ਕੇ ਪਰਿਵਾਰਕ ਮੈਂਬਰਾਂ ਤੋਂ ਜਾਣਕਾਰੀ ਇਕੱਤਰ ਕੀਤੀ।

ਐੱਸਆਈ ਕਿਰਪਾਲ ਸਿੰਘ ਤੇ ਏਐੱਸਆਈ ਬਲਵਿੰਦਰ ਸਿੰਘ ਸਦਰ ਨੇ ਮਿ੍ਰਤਕ ਦੇ ਸਾਥੀ ਜੋਹਨਪ੍ਰੀਤ ਦੇ ਬਿਆਨ ਦਰਜ ਕਰ ਕੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਕਪੂਰਥਲਾ ਦੀ ਮੋਰਚਰੀ ਵਿਚ ਰਖਾ ਕੇ ਕਾਰਵਾਈ ਅਰੰਭ ਕਰ ਦਿੱਤੀ ਹੈ। ਮ੍ਰਿਤਕ ਵਿਅਕਤੀ ਸ਼ਾਦੀਸ਼ੁਦਾ ਸੀ ਤੇ ਉਸ ਦੇ ਦੋ ਬੇੇਟੇ ਹਨ।

Vinkmag ad
Share Our Daily Posts

News Desk

Read Previous

ਆਬਜ਼ਰਵੇਸ਼ਨ ਹੋਮ ‘ਚ ਇਕ ਹੋਰ ਨਾਬਾਲਗ ਨਾਲ ਬਦਫੈਲੀ, ਅਣਪਛਾਤੇ ਅਪਰਾਧੀਆਂ ਨੇ 5 ਮਹੀਨੇ ਤਕ ਬੱਚੇ ਨੂੰ ਬਣਾਇਆ ਹਵਸ ਦਾ ਸ਼ਿਕਾਰ

Read Next

ਹਵਾ ਪ੍ਰਦੂਸ਼ਣ ਦੇ ਚੱਲਦੇ ਦਿੱਲੀ ‘ਚ ਪਾਬੰਦੀ ਜਾਰੀ, ਸਕੂਲ ਰਹਿਣਗੇ ਬੰਦ; ਵਰਕ ਫਰਾਮ ਹੋਮ ਵੀ 26 ਨਵੰਬਰ ਤਕ ਵਧਿਆ