Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 18, 2026

ਮੁੱਖ ਮੰਤਰੀ ਚੰਨੀ ਨੇ ਕਿਸਾਨ ਅੰਦੋਲਨ ‘ਚ ਜਾਨਾਂ ਗਵਾਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਜੇਐੱਨਐੱਨ, ਲੁਧਿਆਣਾ : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਖੇਤੀਬਾੜੀ ਸੁਧਾਰ ਕਾਨੂੰਨਾਂ ਵਿਰੁੱਧ ਕਿਸਾਨ ਅੰਦੋਲਨ ਦੌਰਾਨ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਸੋਮਵਾਰ ਨੂੰ ਲੁਧਿਆਣਾ ‘ਚ ਪ੍ਰੋਗਰਾਮ ਦੌਰਾਨ ਮੁੱਖ ਮੰਤਰੀ ਚੰਨੀ ਨੇ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਕਿਹਾ ਕਿ ਸਰਕਾਰ ਤੁਹਾਡੇ ਨਾਲ ਹੈ ਅਤੇ ਤੁਹਾਡਾ ਪੂਰਾ ਖਿਆਲ ਰੱਖਿਆ ਜਾਵੇਗਾ, ਪਰ ਅੰਦੋਲਨ ਦੌਰਾਨ ਹੋਏ ਨੁਕਸਾਨ ਦੀ ਭਰਪਾਈ ਨਹੀਂ ਕੀਤੀ ਜਾ ਸਕਦੀ। ਇਸ ਦੌਰਾਨ ਉਨ੍ਹਾਂ ਨਾਲ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਖੁਰਾਕ ਤੇ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਭਾਰਤ ਭੂਸ਼ਣ ਆਸ਼ੂ ਵੀ ਮੌਜੂਦ ਸਨ।

ਪਿਛਲੇ ਸਾਲ ਕੇਂਦਰ ਸਰਕਾਰ ਵੱਲੋਂ 3 ਖੇਤੀ ਸੁਧਾਰ ਕਾਨੂੰਨ ਬਣਾਏ ਗਏ ਸਨ, ਪਰ ਇਹ ਕਿਸਾਨਾਂ ਦੇ ਅਨੁਕੂਲ ਨਹੀਂ ਸਨ ਤੇ ਕਿਸਾਨਾਂ ਨੇ ਕਰੀਬ ਇਕ ਸਾਲ ਪਹਿਲਾਂ ਇਨ੍ਹਾਂ ਖ਼ਿਲਾਫ਼ ਅੰਦੋਲਨ ਸ਼ੁਰੂ ਕਰ ਦਿੱਤਾ ਸੀ। ਇਸ ਅੰਦੋਲਨ ਦੌਰਾਨ 700 ਦੇ ਕਰੀਬ ਕਿਸਾਨਾਂ ਦੀ ਜਾਨ ਚਲੀ ਗਈ। ਆਖ਼ਰਕਾਰ ਕੇਂਦਰ ਸਰਕਾਰ ਨੂੰ ਇਨ੍ਹਾਂ ਤਿੰਨਾਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕਰਨਾ ਪਿਆ। ਇਸ ਦੇ ਬਾਵਜੂਦ ਕਿਸਾਨ ਅੰਦੋਲਨ ਬਾਦਸਤੂਰ ਜਾਰੀ ਹੈ। ਪੰਜਾਬ ਸਰਕਾਰ ਅੰਦੋਲਨ ‘ਚ ਜਾਨਾਂ ਗਵਾਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਨੌਕਰੀਆਂ ਦੇ ਰਹੀ ਹੈ। ਇਸੇ ਲੜੀ ਤਹਿਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਲੁਧਿਆਣਾ ਫੇਰੀ ਦੌਰਾਨ ਕੁਝ ਕਿਸਾਨ ਪਰਿਵਾਰਾਂ ਦੇ ਮੈਂਬਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਜ਼ਿਕਰਯੋਗ ਹੈ ਕਿ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਕਾਰਨ ਲੁਧਿਆਣੇ ‘ਚ ਆਗੂਆਂ ਦਾ ਘੇਰਾ ਵਧ ਗਿਆ ਹੈ। ਸੀਐਮ ਚੰਨੀ ਤੋਂ ਇਲਾਵਾ ਦਿੱਲੀ ਦੇ ਸੀਐਮ ਅਰਵਿੰਦ ਕੇਜਰੀਵਾਲ ਸੋਮਵਾਰ ਨੂੰ ਲੁਧਿਆਣਾ ਵਿੱਚ ਟੈਕਸੀ ਡਰਾਈਵਰਾਂ ਨਾਲ ਵੀ ਮੁਲਾਕਾਤ ਕਰਨਗੇ।

Vinkmag ad
Share Our Daily Posts

News Desk

Read Previous

ਦੁਕਾਨ ‘ਚੋਂ 50 ਹਜ਼ਾਰ ਰੁਪਏ ਚੁੱਕ ਕੇ ਲੁਟੇਰੇ ਫ਼ਰਾਰ

Read Next

ਅੱਗ ਲੱਗਣ ਕਾਰਨ 10 ਟਰਾਲੀਆਂ ਪਰਾਲੀ ਸੜ ਕੇ ਸੁਆਹ