Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 18, 2026

ਬੀਐੱਡ ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਦਾ ਰੋਸ ਮਾਰਚ ਸ਼ੁਰੂ, ਸਿੱਖਿਆ ਮੰਤਰੀ ਦੇ ਘਰ ਦਾ ਘਿਰਾਓ ਕਰਨ ਲਈ ਰਵਾਨਾ, ਰੱਖੀਆਂ ਇਹ ਮੰਗਾਂ

ਜਲੰਧਰ : ਪਿਛਲੇ 26 ਦਿਨਾਂ ਤੋਂ ਬੱਸ ਅੱਡੇ ਦੀ ਪਾਣੀ ਵਾਲੀ ਟੈਂਕੀ ਉਪਰ ਤੇ ਹੇਠਾਂ ਲਗਾਤਾਰ ਮੋਰਚਾ ਲਾਈ ਬੈਠੇ ਬੀਐੱਡ ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਨੇ ਸਿੱਖਿਆ ਮੰਤਰੀ ਪਰਗਟ ਸਿੰਘ ਦੇ ਘਰ ਦਾ ਘੇਰਾਓ ਕਰਨ ਲਈ ਬੱਸ ਅੱਡੇ ਤੋਂ ਰੋਸ ਮਾਰਚ ਸ਼ੁਰੂ ਕਰ ਦਿੱਤਾ ਹੈ। ਬੀਐੱਡ ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ ਬੈਨਰ ਹੇਠ ਬੇਰੁਜ਼ਗਾਰ ਅਧਿਆਪਕ ਕਰੀਬ 2.30 ਵਜੇ ਸਿੱਖਿਆ ਮੰਤਰੀ ਪਰਗਟ ਸਿੰਘ ਦੇ ਘਰ ਜਾਣ ਲਈ ਬੱਸ ਅੱਡੇ ਤੋਂ ਸਰਕਾਰ ਵਿਰੋਧੀ ਨਾਅਰੇਬਾਜ਼ੀ ਕਰਦੇ ਹੋਏ ਰਵਾਨਾ ਹੋਏ।

ਬੇਰੁਜ਼ਗਾਰ ਬੀਐੱਡ ਟੈੱਟ ਪਾਸ ਯੂਨੀਅਨ ਦੀਆਂ ਮੁੱਖ ਮੰਗਾਂ 

ਨਵੀਂ ਆਉਣ ਵਾਲੀ ਭਰਤੀ ਵਿਚ ਸਮਾਜਿਕ ਸਿੱਖਿਆ ਦੇ ਘੱਟੋ ਘੱਟ 3000,ਪੰਜਾਬੀ ਦੀਆਂ 3000 ਅਤੇ ਹਿੰਦੀ ਦੀਆਂ 3000 ਵਿਸ਼ਿਆਂ ਦੀਆਂ ਅਸਾਮੀਆਂ ਦਿੱਤੀਆਂ ਜਾਣ। ਬਾਹਰੀ ਰਾਜਾਂ ਦੇ ਬਿਨੈਕਾਰਾਂ ਲਈ ਦਸਵੀਂ ਅਤੇ ਬਾਰ੍ਹਵੀਂ ਕਲਾਸ ਨੂੰ ਪੰਜਾਬ ਰਾਜ ਵਿੱਚੋਂ ਪਾਸ ਹੋਣਾ ਲਾਜ਼ਮੀ ਕੀਤਾ ਜਾਵੇ । ਸਰਕਾਰੀ ਸਕੂਲਾਂ ਵਿੱਚ ਸਮਾਜਿਕ ਸਿੱਖਿਆ ਦੀ ਪੋਸਟ ਤੇ ਅੰਗਰੇਜ਼ੀ ਦੇ ਅਧਿਆਪਕਾਂ ਦੀ ਨਿਯੁਕਤੀ ਨਾ ਕੀਤੀ ਜਾਵੇ। 55% ਦੀ ਸ਼ਰਤ ਪੂਰਨ ਤੌਰ ‘ਤੇ ਖਤਮ ਕੀਤੀ ਜਾਵੇ। ਉਮਰ ਹੱਦ 37 ਤੋਂ 42 ਸਾਲ ਕੀਤੀ ਜਾਵੇ ਕਿਉਂਕਿ ਲੰਬੇ ਸਮੇਂ ਤੋਂ ਭਰਤੀ ਨਾ ਆਉਣ ਕਾਰਨ ਬਹੁ ਗਿਣਤੀ ਵਿਦਿਆਰਥੀ ਆਪਣੀ ਉਮਰ ਹੱਦ ਲੰਘਾ ਚੁੱਕੇ ਹਨ। ਸਮਾਜਿਕ ਸਿੱਖਿਆ ਦਾ ਸਬਜੈਕਟ ਕੰਬੀਨੇਸ਼ਨ ਐੱਨਸੀਟੀਈ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਹੀ ਰੱਖਿਆ ਜਾਵੇ ਬਾਹਰ ਕੀਤੇ ਵਿਸ਼ੇ ਜਿਵੇਂ ਰੀਲੀਜਨ ਸਟੱਡੀਜ਼ , ਡਿਫੈਂਸ ਸਟੱਡੀਜ਼ ਪਬਲਿਕ ਵਰਕ ਅਤੇ ਐਜੂਕੇਸ਼ਨ ਵਿਸ਼ੇ ਨੂੰ ਦੁਬਾਰਾ ਸ਼ਾਮਲ ਕੀਤਾ ਜਾਵੇ। ਮਾਸਟਰ ਕੇਡਰ ਦੀ ਆਉਣ ਵਾਲੀ ਭਰਤੀ ਵਿਚ ਅਤੇ ਪ੍ਰਮੋਸ਼ਨਜ਼ ਕਰਨ ਦੌਰਾਨ ਕਿਸੇ ਵੀ ਉਮੀਦਵਾਰ ਨੂੰ ਪੀਐੱਸਟੈੱਟ -2 ਤੋਂ ਛੋਟ ਨਾ ਦਿੱਤੀ ਜਾਵੇ। ਮਿਡਲ ਸਕੂਲਾਂ ਦੀਆਂ ਅਸਾਮੀਆਂ ਸੀਨੀਅਰ ਸੈਕੰਡਰੀ ਸਕੂਲਾਂ ਨੂੰ ਦੇਣ ਦੀ ਬਜਾਏ ਵੱਖਰੇ ਤੌਰ ਤੇ ਮਿਡਲ ਸਕੂਲਾਂ ਨੂੰ ਹੀ ਦਿੱਤੀਆਂ ਜਾਣ। ਯੂਨੀਅਨ ਦੇ ਪ੍ਰਧਾਨ ਸੁਖਵਿੰਦਰ ਸਿੰਘ ਨੇ ਕਿਹਾ ਕਿ ਉਕਤ ਮੰਗਾਂ ਤੋਂ ਇਲਾਵਾ 28 ਅਕਤੂਬਰ ਤੋਂ ਪਾਣੀ ਵਾਲੀ ਟੈਂਕੀ ਉਪਰ ਮੋਰਚਾ ਲਾਈ ਬੈਠੇ ਮੁਨੀਸ਼ ਫਾਜਿਲਕਾ ਤੇ ਜਸਵੰਤ ਘੁਬਾਇਆ ਦੀ ਸਾਰ ਲਈ ਜਾਵੇ।

Vinkmag ad
Share Our Daily Posts

News Desk

Read Previous

ਪੰਜਾਬ ‘ਚ ਮੁਫ਼ਤ ਬੱਸ ਸੇਵਾ ਬਣੀ ਮੁਸੀਬਤ, ਔਰਤਾਂ ਦੀ ਸੂਬਾ ਸਰਕਾਰ ਨੂੰ ਗੁਹਾਰ, ਕਿਰਾਇਆ ਲੈ ਲਓ, ਬੱਸ ਰੋਕ ਦਿਓ

Read Next

ਸੜਕ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ,ਕਾਰ ਚਾਲਕ ਖਿਲਾਫ਼ ਮੁਕੱਦਮਾ ਦਰਜ