Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 18, 2026

ਸੜਕ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ,ਕਾਰ ਚਾਲਕ ਖਿਲਾਫ਼ ਮੁਕੱਦਮਾ ਦਰਜ

ਲੁਧਿਆਣਾ : ਮੋਟਰਸਾਈਕਲ ਤੇ ਸਵਾਰ ਹੋ ਕੇ ਬਾਘਾਪੁਰਾਣਾ ਤੋਂ ਸਾਹਨੇਵਾਲ ਆ ਰਹੇ ਵਿਅਕਤੀ ਦੀ ਸੜਕ ਹਾਦਸੇ ਦੌਰਾਨ ਮੌਤ ਹੋ ਗਈ ।ਇਸ ਮਾਮਲੇ ਵਿਚ ਥਾਣਾ ਸਾਹਨੇਵਾਲ ਦੀ ਪੁਲਿਸ ਨੇ ਬੇਅੰਤ ਸਿੰਘ ਦੇ ਬਿਆਨਾਂ ਉਪਰ ਸਵਿਫਟ ਕਾਰ ਚਾਲਕ ਜੋਧੇਵਾਲ ਲੁਧਿਆਣਾ ਦੇ ਰਹਿਣ ਵਾਲੇ ਸੁਖਜਿੰਦਰ ਸਿੰਘ ਦੇ ਖਿਲਾਫ ਮੁਕੱਦਮਾ ਦਰਜ ਕਰ ਲਿਆ ਹੈ ।ਪੁਲਿਸ ਨੇ ਬਾਘਾ ਪੁਰਾਣਾ ਦੇ ਰਹਿਣ ਵਾਲੇ ਜੀਤ ਸਿੰਘ (55) ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ।ਇਸ ਮਾਮਲੇ ਸਬੰਧੀ ਥਾਣਾ ਸਾਹਨੇਵਾਲ ਦੀ ਪੁਲਿਸ ਨੂੰ ਜਾਣਕਾਰੀ ਦਿੰਦਿਆਂ ਪਿੰਡ ਬੀਜਾ ਖੰਨਾ ਦੇ ਰਹਿਣ ਵਾਲੇ ਬੇਅੰਤ ਸਿੰਘ ਨੇ ਦੱਸਿਆ ਉਸ ਦਾ ਮਾਮਾ ਜੀਤ ਸਿੰਘ ਆਪਣੇ ਦੋਸਤ ਕੁਲਵਿੰਦਰ ਸਿੰਘ ਨਾਲ ਮੋਟਰਸਾਈਕਲ ਤੇ ਸਵਾਰ ਹੋ ਕੇ ਬਾਘਾ ਪੁਰਾਣਾ ਤੋਂ ਸਾਹਨੇਵਾਲ ਆ ਰਿਹਾ ਸੀ । ਜਿਸ ਤਰ੍ਹਾਂ ਹੀ ਉਹ ਪਿੰਡ ਧਰੋਡ਼ ਦੇ ਕੋਲ ਪਹੁੰਚੇ ਤਾਂ ਤੇਜ਼ ਰਫ਼ਤਾਰ ਸਵਿਫਟ ਕਾਰ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ ।ਹਾਦਸੇ ਦੇ ਦੌਰਾਨ ਜੀਤ ਸਿੰਘ ਬੁਰੀ ਤਰ੍ਹਾਂ ਫੱਟੜ ਹੋ ਗਿਆ ,ਜਿਸਨੂੰ ਮੈਡੀਸਿਟੀ ਹਸਪਤਾਲ ਦਾਖ਼ਲ ਕਰਵਾਇਆ ਗਿਆ । ਸਿਰ ਅਤੇ ਸਰੀਰ ਦੇ ਹੋਰ ਹਿੱਸਿਆਂ ਤੇ ਸੱਟਾਂ ਲੱਗਣ ਕਾਰਨ ਜੀਤ ਸਿੰਘ ਦੀ ਮੌਤ ਹੋ ਗਈ ।ਇਸ ਮਾਮਲੇ ਵਿੱਚ ਜਾਂਚ ਅਧਿਕਾਰੀ ਭੁਪਿੰਦਰ ਕੁਮਾਰ ਦਾ ਕਹਿਣਾ ਹੈ ਕਿ ਪੁਲਿਸ ਕਾਰ ਚਾਲਕ ਸੁਖਜਿੰਦਰ ਸਿੰਘ ਦੇ ਖ਼ਿਲਾਫ਼ ਕੇਸ ਦਰਜ ਕਰਕੇ ਮਾਮਲੇ ਦੀ ਪਡ਼ਤਾਲ ਸ਼ੁਰੂ ਕਰ ਦਿੱਤੀ ਹੈ ।

Vinkmag ad
Share Our Daily Posts

News Desk

Read Previous

ਬੀਐੱਡ ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਦਾ ਰੋਸ ਮਾਰਚ ਸ਼ੁਰੂ, ਸਿੱਖਿਆ ਮੰਤਰੀ ਦੇ ਘਰ ਦਾ ਘਿਰਾਓ ਕਰਨ ਲਈ ਰਵਾਨਾ, ਰੱਖੀਆਂ ਇਹ ਮੰਗਾਂ

Read Next

ਟਰਾਂਸਪੋਰਟ ਵਿਭਾਗ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਦੂਜੇ ਦਿਨ ਵੀ ਵੱਡਾ ਝਟਕਾ, ਦਿੱਤੇ ਇਹ ਸਖ਼ਤ ਹੁਕਮ