Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 18, 2026

ਟਰਾਂਸਪੋਰਟ ਵਿਭਾਗ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਦੂਜੇ ਦਿਨ ਵੀ ਵੱਡਾ ਝਟਕਾ, ਦਿੱਤੇ ਇਹ ਸਖ਼ਤ ਹੁਕਮ

ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਅੱਜ ਵੱਡਾ ਝਟਕਾ ਦਿੱਤਾ ਹੈ। ਜਸਟਿਸ ਅਜੈ ਤਿਵਾੜੀ ਅਤੇ ਜਸਟਿਸ ਪੰਕਜ ਜੈਨ ਦੀ ਬੈਂਚ ਨੇ ਇਹ ਹੁਕਮ ਆਰਬਿਟ ਏਵੀਏਸ਼ਨ ਵੱਲੋਂ ਉਨ੍ਹਾਂ ਦੀਆਂ ਜ਼ਬਤ ਕੀਤੀਆਂ ਗਈਆਂ ਬੱਸਾਂ ਤੇ ਕੈਂਸਲ ਕੀਤੇ ਗਏ ਪਰਮਿਟ ਖਿਲਾਫ਼ ਦਾਇਰ ਪਟੀਸ਼ਨ ‘ਤੇ ਸੁਣਵਾਈ ਰਕਦੇ ਹੋਏ ਦਿੱਤਾ ਹੈ। ਹਾਈ ਕੋਰਟ ਮੁਤਾਬਕ ਟਰਾਂਸਪੋਰਟ ਮੰਤਰੀ ਵੱਲੋਂ ਬਾਦਲ ਪਰਿਵਾਰ ਨਾਲ ਜੁੜੀਆਂ ਆਰਬਿਟ ਬੱਸਾਂ ਜ਼ਬਤ ਕਰਨ ਤੇ ਲਾਇਸੈਂਸ ਰੱਦ ਕਰਨ ਨੂੰ ਬਦਲੇ ਦੀ ਕਾਰਵਾਈ ਕਰਾਰ ਦਿੰਦੇ ਹੋਏ ਰੱਦ ਕਰ ਦਿੱਤਾ ਹੈ। ਇਸ ਦੇ ਨਾਲ ਹੀ ਆਰਬਿਟ ਬੱਸ ਕੰਪਨੀ ਦੀਆਂ ਤਮਾਮ ਬੱਸਾਂ ਛੱਡਣ ਤੇ ਮੁੜ ਚਲਾਉਣ ਦੇ ਹੁਕਮ ਦਿੱਤੇ ਹਨ। ਹਾਈ ਕੋਰਟ ਨੇ ਇਸ ਮਾਮਲੇ ਵਿੱਚ ਪੰਜਾਬ ਸਰਕਾਰ, ਟਰਾਂਸਪੋਰਟ ਮੰਤਰੀ ਤੇ ਹੋਰ ਧਿਰਾਂ ਨੂੰ 29 ਨਵੰਬਰ ਲਈ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ।

ਹਾਈਕੋਰਟ ਨੇ ਕਿਹਾ ਕਿ ਜਦੋਂ ਸਰਕਾਰ ਨੇ ਪਹਿਲਾਂ ਉਨ੍ਹਾਂ ਨੂੰ ਕਿਸ਼ਤਾਂ ‘ਚ ਟੈਕਸ ਅਦਾ ਕਰਨ ਦੀ ਇਜਾਜ਼ਤ ਦਿੱਤੀ ਸੀ ਤਾਂ ਬਾਅਦ ‘ਚ ਪਟੀਸ਼ਨਰ ਕੰਪਨੀ ਨੂੰ ਸੂਚਿਤ ਕੀਤੇ ਬਿਨਾਂ ਇਹ ਇਜਾਜ਼ਤ ਕਿਵੇਂ ਰੱਦ ਕਰ ਦਿੱਤੀ ਗਈ ਅਤੇ ਪਰਮਿਟ ਕੈਂਸਲ ਕਰ ਦਿੱਤੇ ਗਏ ਬਾਵਜੂਦ ਇਸ ਦੇ ਪਟੀਸ਼ਨਰ ਕੰਪਨੀ ਆਪਣਾ ਪੂਰਾ ਟੈਕਸ 30 ਨਵੰਬਰ ਤਕ ਭਰਨ ਨੂੰ ਤਿਆਰ ਹੈ।

ਹਾਈ ਕੋਰਟ ਨੇ ਕਿਹਾ ਕਿ ਐਕਟ ਤੇ ਪਰਮਿਟ ਰੱਦ ਕਰਨ ਦੀ ਕੋਈ ਵਿਵਸਥਾ ਨਹੀਂ ਹੈ, ਅਜਿਹੇ ‘ਚ ਇਨ੍ਹਾਂ ਪਰਮਿਟ ਦੇ ਰੱਦ ਹੋਣ ਕਾਰਨ ਹੁਣ ਹਾਈ ਕੋਰਟ ਨੂੰ ਇਸ ਮਾਮਲੇ ‘ਚ ਦਖਲ ਦੇਣਾ ਪਵੇਗਾ। ਲਿਹਾਜ਼ਾ ਪਟੀਸ਼ਨਰ ਕੰਪਨੀ ਦੀਆਂ ਜ਼ਬਤ ਬੱਸਾਂ ਹਾਈ ਕੋਰਟ ਨੇ ਛੱਡਣ ਤੇ ਰੱਦ ਕੀਤੇ ਗਏ ਪਰਮਿਟ ਦੀ ਅਸਥਾਈ ਬਹਾਲੀ ਦੇ ਹੁਕਮ ਜਾਰੀ ਕਰਨ ਦੇ ਨਾਲ ਹੀ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ ਕੇ ਜਵਾਬ ਮੰਗ ਲਿਆ ਹੈ।

Vinkmag ad
Share Our Daily Posts

News Desk

Read Previous

ਸੜਕ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ,ਕਾਰ ਚਾਲਕ ਖਿਲਾਫ਼ ਮੁਕੱਦਮਾ ਦਰਜ

Read Next

ਤਿੰਨਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਅੱਜ ਮਿਲ ਸਕਦੀ ਹੈ ਮਨਜ਼ੂਰੀ, ਅਜੇ ਵੀ ਅੰਦੋਲਨ ਜਾਰੀ ਰੱਖਣ ‘ਤੇ ਅੜੇ ਕਿਸਾਨ