Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 20, 2026

ਕੈਪਟਨ ਅਮਰਿੰਦਰ ਸਿੰਘ ਖ਼ਿਲਾਫ਼ ਕਾਂਗਰਸ ਨੇ ਬਣਾਈ ਖ਼ਾਸ ਰਣਨੀਤੀ, ਪੰਜਾਬ ’ਚ ਸਾਬਕਾ ਸੀਐੱਮ ਨੂੰ ਬਣਾਏਗੀ ‘ਵਿਲੇਨ’

ਚੰਡੀਗੜ੍ਹ : ਕਾਂਗਰਸ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪ੍ਰਤੀ ਆਪਣੀ ਨੀਤੀ ਵਿਚ ਬਦਲਾਅ ਕੀਤਾ ਹੈ। ਉਨ੍ਹਾਂ ਖ਼ਿਲਾਫ਼ ਵਿਸ਼ੇਸ਼ ਰਣਨੀਤੀ ਤਿਆਰ ਕੀਤੀ ਹੈ। ਇਹੀ ਕਾਰਨ ਹੈ ਕਿ ਪੰਜਾਬ ਕਾਂਗਰਸ ਕੈਪਟਨ ਅਮਰਿੰਦਰ ’ਤੇ ਸਿੱਧਾ ਹਮਲਾ ਨਾ ਕਰਨ ਦੇ ਫ਼ੈਸਲੇ ਤੋਂ ਪਿੱਛੇ ਹਟਣ ਲੱਗੀ ਹੈ। ਦਰਅਸਲ ਕਦੀ ਆਪਣੀ ਹੀ ਰਾਜ ਸਰਕਾਰ ਦੇ ਮੁਖੀ ਰਹੇ ਕੈਪਟਨ ਅਮਰਿੰਦਰ ਸਿੰਘ ਨੂੰ ‘ਵਿਲੇਨ’ ਬਣਾਉਣ ਦੀ ਤਿਆਰੀ ਕੀਤੀ ਹੈ ਤੇ ਇਸਦੇ ਲਈ ਪਾਰਟੀ ਕਾਂਗਰਸ ਸਰਕਾਰ ਦੇ ਸਾਢੇ ਚਾਰ ਸਾਲ ਨੂੰ ਆਧਾਰ ਬਣਾਏਗੀ। ਹਾਲਾਂਕਿ ਰਾਜਨੀਤਕ ਜਾਣਕਾਰਾਂ ਦਾ ਕਹਿਣਾ ਹੈ ਕਿ ਕਾਂਗਰਸ ਲਈ ਇਹ ਦਾਅ ਉਲਟਾ ਵੀ ਪੈ ਸਕਦਾ ਹੈ।

ਕਾਂਗਰਸ ਨੇ ਪਹਿਲੇ ਕੈਪਟਨ ਅਮਰਿੰਦਰ ’ਤੇ ਸਿੱਧਾ ਹਮਲਾ ਨਾ ਕਰਨ ਦਾ ਫ਼ੈਸਲਾ ਕੀਤਾ ਸੀ ਤੇ ਇਸੇ ਕਾਰਨ ਸਿਰਫ ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਕਰੀਬੀ ਪਰਗਟ ਸਿੰਘ ਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਹੀ ਕੈਪਟਨ ’ਤੇ ਹਮਲੇ ਕਰ ਰਹੇ ਸਨ, ਪਰ ਹੁਣ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀ ਕੈਪਟਨ ਅਮਰਿੰਦਰ ’ਤੇ ਨਿਸ਼ਾਨਾ ਵਿੰਨ੍ਹਣਾ ਸ਼ੁਰੂ ਕਰ ਦਿੱਤਾ ਹੈ। ਹਾਲਾਂਕਿ ਕੈਪਟਨ ਨੇ ਵੀ ਉਸੇ ਅੰਦਾਜ ਵਿਚ ਚੰਨੀ ਨੂੰ ਜਵਾਬ ਦੇ ਦਿੱਤਾ। ਕੈਪਟਨ ਨੇ ਸਾਫ ਸੁਨੇਹਾ ਦਿੱਤਾ, ‘ਜਿਨ੍ਹਾਂ ਦੇ ਘਰ ਸ਼ੀਸ਼ੇ ਦੇ ਹੁੰਦੇ ਹਨ ਉਹ ਦੂਜਿਆਂ ਦੇ ਘਰਾਂ ’ਤੇ ਪੱਥਰ ਨਹੀਂ ਸੁੱਟਦੇ।’ ਮੁੱਖ ਮੰਤਰੀ ਚੰਨੀ ਹੁਣ ਤਕ ਕੈਪਟਨ ’ਤੇ ਸਿੱਧਾ ਹਮਲਾ ਕਰਨ ਤੋਂ ਬਚਦੇ ਰਹੇ ਸਨ। ਅਜਿਹੇ ਵਿਚ ਮੰਨਿਆ ਜਾ ਰਿਹਾ ਹੈ ਕਿ ਪਾਰਟੀ ਹਾਈਕਮਾਨ ਵੀ ਚਾਹੁੰਦੀ ਹੈ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਨੂੰ ਦੇਖਦੇ ਹੋਏ ਕੈਪਟਨ ਨੂੰ ਹੀ ‘ਵਿਲੇਨ’ ਬਣਾਇਆ ਜਾਵੇ।

ਚੰਨੀ ਨੇ ਮੰਗਲਵਾਰ ਨੂੰ ਨਵਾਂਸ਼ਹਿਰ ਵਿਚ ਕੈਪਟਨ ’ਤੇ ਮੁੱਖ ਮੰਤਰੀ ਰਹਿੰਦੇ ਹੋਏ ਬਾਦਲਾਂ ਨਾਲ ਗੰਢ-ਤੁਪ ਕਰਨ ਦੇ ਦੋਸ਼ ਲਗਾਏ ਸਨ। ਅਹਿਮ ਗੱਲ ਇਹ ਹੈ ਕਿ ਇਕ ਦਿਨ ਪਹਿਲੇ ਮੁੱਖ ਮੰਤਰੀ ਚੰਨੀ, ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਤੇ ਹਰੀਸ਼ ਚੌਧਰੀ ਦੀ ਦਿੱਲੀ ਵਿਚ ਪਾਰਟੀ ਹਾਈਕਮਾਨ ਨਾਲ ਬੈਠਕ ਹੋਈ ਸੀ। ਇਸ ਵਿਚ ਪੰਜਾਬ ਦੇ ਰਾਜਨੀਤਕ ਹਾਲਾਤਾਂ ਨੂੰ ਲੈ ਕੇ ਵੀ ਚਰਚਾ ਹੋਈ ਸੀ।

Vinkmag ad
Share Our Daily Posts

News Desk

Read Previous

ਆਦਮਪੁਰ ਬੱਸ ਸਟੈਂਡ ਨਜ਼ਦੀਕ ਅੱਜ ਤੜਕਸਾਰ ਦੁਕਾਨ ਨਜ਼ਦੀਕ ਧਮਾਕਾ, ਇਕ ਦੀ ਮੌਤ, ਇਕ ਜਖਮੀ

Read Next

10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਪਟਵਾਰੀ ਰੰਗੇ ਹੱਥੀਂ ਕਾਬੂ