Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 20, 2026

ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ, ਪੁਲਿਸ ਨੇ ਦੋ ਭਰਾਵਾਂ ਸਮੇਤ ਚਾਰ ਵਿਅਕਤੀਆਂ ਨੂੰ ਕੀਤਾ ਨਾਮਜ਼ਦ

ਬਠਿੰਡਾ : ਜ਼ਿਲ੍ਹੇ ਦੇ ਪਿੰਡ ਹਰਨਾਮ ਸਿੰਘ ਵਾਲਾ ‘ਚ ਨਸ਼ੇ ਦੀ ਓਵਰਡੋਜ਼ ਨਾਲ ਇਕ ਨੌਜਵਾਨ ਦੀ ਹੋ ਗਈ। ਮਿ੍ਤਕ ਦੀ ਪਛਾਣ ਸੂਰਜ ਸਿੰਘ (21) ਪੁੱਤਰ ਜਗਤਾਰ ਸਿੰਘ ਵਜੋਂ ਹੋਈ ਹੈ। ਮੌਤ ਦੇ ਮਾਮਲੇ ‘ਚ ਪੁਲਿਸ ਨੇ ਦੋ ਭਰਾਵਾਂ ਸਮੇਤ ਚਾਰ ਵਿਅਕਤੀਆਂ ਨੂੰ ਨਾਮਜ਼ਦ ਕੀਤਾ ਹੈ।

ਥਾਣਾ ਫੂਲ ਦੀ ਪੁਲਿਸ ਕੋਲ ਦਰਜ ਕਰਵਾਏ ਬਿਆਨਾਂ ‘ਚ ਰਾਜੂ ਸਿੰਘ ਪੁੱਤਰ ਸੂਖ਼ਮ ਸਿੰਘ ਵਾਸੀ ਹਰਨਾਮ ਸਿੰਘ ਵਾਲਾ ਨੇ ਦੱਸਿਆ ਕਿ ਬੀਤੀ 21 ਨਵੰਬਰ ਨੂੰ ਸਿਕੰਦਰ ਸਿੰਘ ਤੇ ਮੋਤੀ ਸਿੰਘ ਦੋਵੇਂ ਪੁੱਤਰ ਬੂਟਾ ਸਿੰਘ, ਭੋਲੂ ਸਿੰਘ ਪੁੱਤਰ ਕਾਕਾ ਸਿੰਘ ਤੇ ਲੱਭੀ ਸਿੰਘ ਪੁੱਤਰ ਘੋਟੀ ਸਿੰਘ ਵਾਸੀ ਹਰਨਾਮ ਸਿੰਘ ਵਾਲਾ ਨੇ ਉਸ ਦੇ ਭਾਣਜੇ ਸੂਰਜ ਸਿੰਘ ਨੂੰ ਨਸ਼ੇ ਦੀ ਓਵਰਡੋਜ਼ ਦਿੱਤੀ ਜਿਸ ਕਾਰਨ ਸੂਰਜ ਸਿੰਘ ਦੀ ਮੌਤ ਹੋ ਗਈ।

ਉਸ ਨੇ ਦੱਸਿਆ ਕਿ ਕਥਿਤ ਦੋਸ਼ੀ ਨਸ਼ੇ ਕਰਨ ਦੇ ਆਦੀ ਹਨ, ਜਿਨ੍ਹਾਂ ਨੇ ਉਸ ਦੇ ਭਾਣਜੇ ਨੂੰ ਵੀ ਨਸ਼ੇ ਦਾ ਆਦੀ ਬਣਾ ਦਿੱਤਾ। ਥਾਣਾ ਫੂਲ ਦੀ ਪੁਲਿਸ ਨੇ ਪੜਤਾਲ ਤੋਂ ਬਾਅਦ ਕਥਿਤ ਦੋਸ਼ੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ ਜਦੋਂ ਕਿ ਅਜੇ ਕਿਸੇ ਦੀ ਗਿ੍ਫ਼ਤਾਰੀ ਨਹੀਂ ਹੋਈ।

Vinkmag ad
Share Our Daily Posts

News Desk

Read Previous

ਮੋਗਾ ‘ਚ ਮੁੱਖ ਮੰਤਰੀ ਚੰਨੀ ਦੇ ਵਿਰੋਧ ਡਰੋਂ ਭਾਰੀ ਪੁਲਿਸ ਤਾਇਨਾਤ, ਕਿਸਾਨ ਯੂਨੀਅਨ ਕਰ ਸਕਦੇ ਵਿਰੋਧ

Read Next

ਬਿਜਲੀ ਕਾਮਿਆਂ ਕੀਤਾ ਰੋਸ ਪ੍ਰਦਰਸ਼ਨ