Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 20, 2026

ਮੋਟਰਸਾਈਕਲ ਸਵਾਰ ਪਿਓ ਪੁੱਤ ’ਤੇ ਚਲਾਈਆਂ ਗੋਲੀਆਂ,ਮੁੰਡੇ ਦੇ ਸਿਰ ਨਾਲ ਖਹਿ ਕੇ ਲੰਘੀ ਗੋਲੀ, ਪੰਜ ਵਿਰੁੱਧ ਕੇਸ ਦਰਜ

ਹਰੀਕੇ ਪੱਤਣ : ਕਸਬਾ ਹਰੀਕੇ ਪੱਤਣ ਵਿਖੇ ਵਿਆਹ ਸਮਾਗਮ ਵਿਚ ਆਏ ਮੋਟਰਸਾਈਕਲ ਸਵਾਰ ਪਿਤਾ ਪੁੱਤਰ ਉੱਪਰ ਕਥਿਤ ਤੌਰ ’ਤੇ ਗੋਲੀ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਇਕ ਗੋਲੀ ਮੁੰਡੇ ਦੇ ਸਿਰ ਕੋਲੋਂ ਲੰਘੀ, ਜਿਸ ਕਾਰਨ ਉਸਦੇ ਸਿਰ ’ਤੇ ਸੱਟ ਲੱਗਣ ਕਾਰਨ ਹ ਸਪਤਾਲ ਲਿਜਾਇਆ ਗਿਆ। ਥਾਣਾ ਹਰੀਕੇ ਪੱਤਣ ਦੀ ਪੁਲਿਸ ਨੇ ਪੰਜ ਵਿਅਕਤੀਆਂ ਵਿਰੁੱਧ ਕਾਤਲਾਨਾ ਹਮਲਾ ਕਰਨ ਅਤੇ ਅਸਲ੍ਹਾ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ।

ਬਚਿੱਤਰ ਸਿੰਘ ਪੁੱਤਰ ਸੰਤਾ ਸਿੰਘ ਵਾਸੀ ਪਿੰਡ ਜੌਣੇਕੇ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਉਹ ਆਪਣੇ ਲੜਕੇ ਪਰਦੀਪ ਸਿੰਘ ਨਾਲ ਮੋਟਰਸਾਈਕਲ’ਤੇ ਸਵਾਰ ਹੋ ਕੇ ਇਕ ਵਿਆਹ ਸਬੰਧੀ ਹਰੀਕੇ ਬਜਾਰ ਵਿਚ ਆਇਆ ਸੀ। ਜਦੋਂ ਉਹ ਹਰੀਕੇ ਲਾਗੇ ਸਤਲੁਜ ਪੈਲੇਸ ਕੋਲ ਜਾ ਰਹੇ ਸੀ ਤਾਂ ਉਥੇ ਸਮਾਗਮ ਹੋਣ ਕਰਕੇ ਸੜਕ ਦੇ ਦੋਵੇਂ ਪਾਸੇ ਵਾਹਨ ਖੜ੍ਹੇ ਸਨ। ਇਸੇ ਦੌਰਾਨ ਹੀ ਉਨ੍ਹਾਂ ਗੱਡੀਆਂ ਵਿਚੋਂ ਸੁਰਜੀਤ ਸਿੰਘ ਨਾਮਕ ਵਿਅਕਤੀ ਨੇ ਉਨ੍ਹਾਂ ਉੱਪਰ ਗੋਲੀ ਚਲਾ ਦਿੱਤੀ, ਜਿਸ ਤੋਂ ਉਹ ਵਾਲ ਵਾਲ ਬਚੇ। ਜਦੋਂਕਿ ਸੁਰਜੀਤ ਸਿੰਘ ਆਪਣੇ ਸਾਥੀਆਂ ਸਮੇਤ ਗੱਡੀ ਰਾਂਹੀ ਉਨ੍ਹਾਂ ਦਾ ਪਿੱਛਾ ਸ਼ੁਰੂ ਕਰ ਦਿੱਤਾ ਅਤੇ ਫਿਰ ਗੋਲੀਆਂ ਚਲਾਈਆਂ। ਜਿਨ੍ਹਾਂ ਵਿਚੋਂ ਇਕ ਗੋਲੀ ਉਸਦੇ ਲੜਕੇ ਦੇ ਸਿਰ ਕੋਲੋਂ ਲੰਘੀ ਜਿਸ ਕਾਰਨ ਉਸਦੇ ਸਿਰ ਵਿਚ ਸੱਟ ਲੱਗ ਗਈ। ਪਰਦੀਪ ਸਿੰਘ ਨੂੰ ਉਸ ਨੇ ਆਪਣੇ ਗਵਾਂਡੀ ਕਿਰਨ ਸਿੰਘ ਪੁੱਤਰ ਬਾਗ ਸਿੰਘ ਨਾਲ ਹਸਪਤਾਲ ਭੇਜ ਦਿੱਤਾ। ਮੌਕੇ ’ਤੇ ਪਹੁੰਚੇ ਥਾਣਾ ਹਰੀਕੇ ਪੱਤਣ ਦੇ ਤਫਤੀਸ਼ੀ ਅਫਸਰ ਏਐੱਸਆਈ ਸਤਨਾਮ ਸਿੰਘ ਨੇ ਦੱਸਿਆ ਕਿ ਸ਼ਿਕਾਇਤ ਦੇ ਅਧਾਰ ’ਤੇ ਸੁਰਜੀਤ ਸਿੰਘ ਪੁੱਤਰ ਬਗੀਚਾ ਸਿੰਘ ਵਾਸੀ ਪਿੰਡ ਚਾਂਬ ਮੱਖੂ ਅਤੇ ਚਾਰ ਹੋਰ ਅਣਪਛਾਤੇ ਲੋਕਾਂ ਖਿਲਾਫ ਕਾਰਵਾਈ ਕੀਤੀ ਗਈ ਹੈ। ਜਿਨ੍ਹਾਂ ਦੀ ਗਿ੍ਰਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

Vinkmag ad
Share Our Daily Posts

News Desk

Read Previous

ਬਿਜਲੀ ਕਾਮਿਆਂ ਕੀਤਾ ਰੋਸ ਪ੍ਰਦਰਸ਼ਨ

Read Next

ਬੱਸ ਸਟੈਂਡ ਫਲਾਈਓਵਰ ਦੇ ਹੇਠਾਂ ਚੱਲੀ ਗੋਲੀ, ਗੰਭੀਰ ਹਾਲਤ ‘ਚ ਜ਼ਖਮੀ