Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 11, 2026

ਚੰਨੀ ਸਰਕਾਰ ਦੀਆਂ ਵਧੀਆਂ ਮੁਸ਼ਕਲਾਂ, ਪਟਿਆਲਾ ‘ਚ ਕੈਪਟਨ ਅਮਰਿੰਦਰ ਤੋਂ ਮਿਲੀ ਮਾਤ, ਤਾਂ ਸਿੱਧੂ ਦੀ ਧਮਕੀ ਨੇ ਵਧਾਈ ਪਰੇਸ਼ਾਨੀ

ਜੇਐੱਨਐੱਨ ,ਚੰਡੀਗੜ੍ਹ : ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਪਟਿਆਲਾ ਵਿਚ ਜਿੱਥੇ ਵੱਡਾ ਝਟਕਾ ਲੱਗਾ ਹੈ। ਉੱਥੇ ਹੀ ਕਾਂਗਰਸ ਦੇ ਪ੍ਰਦੇਸ਼ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪਾਰਟੀ ਦੀ ਪਰੇਸ਼ਾਨੀ ਹੋਰ ਵਧਾ ਦਿੱਤੀ ਹੈ। ਇਹ ਦੋਵੇਂ ਘਟਨਾਵਾਂ ਕਾਂਗਰਸ ਪਾਰਟੀ ਦੇ ਲਈ ਆਉਣ ਵਾਲੇ ਸਮੇਂ ਵਿਚ ਮੁਸੀਬਤ ਖੜ੍ਹੀ ਕਰ ਸਕਦੀ ਹੈ।

ਸਿੱਧੂ ਨੇ ਮੋਗਾ ਦੇ ਬਾਘਾਪੁਰਾਨਾ ਵਿਚ ਰੈਲੀ ਦੌਰਾਨ ਐਲਾਨ ਕਰ ਦਿੱਤਾ ਕਿ ਜੇ ਸਰਕਾਰ ਐੱਸਟੀਐੱਫ ਦੀ ਰਿਪੋਰਟ ਨੂੰ ਜਨਤਕ ਨਹੀਂ ਕਰਦੀ ਤਾਂ ਉਹ ਮਰਨਵਰਤ ‘ਤੇ ਬੈਠਣਗੇ। ਉੱਥੇ ਹੀ ਦੂਜੇ ਪਾਸੇ ਕਾਂਗਰਸ ਸਰਕਾਰ ਆਪਣਾ ਪੂਰਾ ਜ਼ੋਰ ਲਗਾਉਣ ਦੇ ਬਾਵਜੂਦ ਮੇਅਰ ਸੰਜੀਵ ਸ਼ਰਮਾ ਬਿੱਟੂ ਖ਼ਿਲਾਫ਼ ਬੇਭਰੋਸਗੀ ਮਤਾ ਪਾਸ ਨਹੀਂ ਕਰਵਾ ਸਕੀ।

ਪਟਿਆਲਾ ਨਗਰ ਨਿਗਮ ਵਿਚ ਪੂਰੀ ਤਾਕਤ ਲਾ ਕੇ ਵੀ ਕਾਂਗਰਸ ਸਰਕਾਰ ਬਹੁਮਤ ਨਹੀਂ ਪ੍ਰਾਪਤ ਕਰ ਸਕੀ

ਪਟਿਆਲਾ ਵਿਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਹੱਕ ਵਿਚ 25 ਵਿਧਾਇਕਾਂ ਨੂੰ ਖੜ੍ਹਾ ਕਰ ਕੇ ਨਾ ਸਿਰਫ਼ ਨਗਰ ਨਿਗਮ ਵਿਚ ਕਾਂਗਰਸ ਨੂੰ ਹੈਰਾਨ ਕਰ ਦਿੱਤਾ ਬਲਕਿ ਇਹ ਵੀ ਸੰਕੇਤ ਦਿੱਤਾ ਕਿ ਉਹ ਅਜੇ ਵੀ ਕੈਪਟਨ ਹੈ। ਕਾਂਗਰਸ ਪਿਛਲੇ ਲੰਬੇ ਸਮੇਂ ਤੋਂ ਕੈਪਟਨ ਅਮਰਿੰਦਰ ਸਿੰਘ ਦੇ ਗ੍ਰਹਿ ਨਗਰ ਪਟਿਆਣਾ ਵਿਚ ਕੈਪਟਨ ਸਮਰਥਕ ਮੇਅਰ ਨੂੰ ਹਟਾਉਣ ਲਈ ਜ਼ੋਰ ਲੱਗਾ ਰਹੀ ਸੀ। ਕਾਂਗਰਸ ਦੇ ਸੂਬਾ ਇੰਚਾਰਜ ਹਰੀਸ਼ ਚੌਧਰੀ ਨੇ ਵੀ ਇੱਥੇ ਮੀਟਿੰਗ ਕੀਤੀ ਸੀ, ਜਦਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਇਕ ਦਿਨ ਪਹਿਲਾਂ ਹੀ ਪਟਿਆਲਾ ਦਾ ਦੌਰਾ ਕਰ ਚੁੱਕੇ ਸੀ।

ਕੈਪਟਨ ਸਮਰਥਨ ਮੇਅਰ ਬਿੱਟੂ ਨੂੰ ਸਰਕਾਰ ਨੇ ਕੀਤਾ ਮੁਅੱਤਲ

ਕਾਂਗਰਸ ਨੇ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਤੇ ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਨੂੰ ਵੀ ਪਾਰਟੀ ਕਾਰਪੋਰੇਟਰਾਂ ਦੇ ਸੰਕੇਤ ਦੇਣ ਲਈ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਸੀ। ਇਸ ਦੇ ਬਾਵਜੂਦ ਮੇਅਰ ਸੰਜੀਵ ਸ਼ਰਮਾ ਬਿੱਟੂ ਨੂੰ ਅਹੁਦੇ ਤੋਂ ਹਟਾਉਣ ਲਈ ਦੋ ਤਿਹਾਈ ਬਹੁਮਤ ਹਾਸਲ ਨਹੀਂ ਕਰ ਸਕੇ। 60 ਕੌਂਸਲਰਾਂ ਵਾਲੀ ਪਟਿਆਲਾ ਨਗਰ ਨਿਗਮ ਵਿਚ ਕਾਂਗਰਸ ਨੂੰ ਮੇਅਰ ਨੂੰ ਹਟਾਉਣ ਲਈ 42 ਵੋਟਾਂ ਦੀ ਲੋੜ ਸੀ ਪਰ ਉਸ ਦੇ ਸਮਰਥਨ ਵਿਚ ਸਿਰਫ਼ 36 ਵੋਟਾਂ ਹੀ ਮਿਲ ਸਕੀਆਂ। ਬਿੱਟੂ ਦੇ ਹੱਕ ਵਿਚ 25 ਵੋਟਾਂ ਪਈਆਂ।

ਦੱਸਣਯੋਗ ਹੈ ਕਿ ਪਟਿਆਲਾ ਨਗਰ ਨਿਗਮ ਵਿਚ ਤਿੰਨ ਵਿਧਾਇਕ ਵੀ ਵੋਟ ਪਾ ਸਕਦੇ ਹਨ। ਇਨ੍ਹਾਂ ਵਿਚ ਕੈਪਟਨ ਅਮਰਿੰਦਰ ਸਿੰਘ, ਬ੍ਰਹਮ ਮਹਿੰਦਰਾ ਤੇ ਹਰਿੰਦਰਪਾਲ ਸਿੰਘ ਚੰਦੂਮਾਜਰਾ ਸ਼ਾਮਲ ਹਨ। ਕਾਂਗਰਸ ਦਾ ਜ਼ੋਰ ਮੇਅਰ ਨੂੰ ਹਟਾਉਣ ਦਾ ਸੀ। ਇਸ ਨੂੰ ਕੈਪਟਨ ਦੀ ਜਿੱਤ ਤੇ ਕਾਂਗਰਸ ਦੀ ਹਾਰ ਵਜੋਂ ਦੇਖਿਆ ਜਾ ਰਿਹਾ ਹੈ। ਹਾਲਾਂਕਿ ਬਾਅਦ ‘ਚ ਕਾਂਗਰਸ ਨੇ ਬਿੱਟੂ ਨੂੰ ਮੁਅੱਤਲ ਕਰ ਦਿੱਤਾ ਸੀ।

ਇਸ ਨਾਲ ਹੀ ਮੋਗਾ ਦੇ ਬਾਘਾਪੁਰਾਣਾ ‘ਚ ਨਵਜੋਤ ਸਿੰਘ ਸਿੱਧੂ ਨੇ ਸਹੀ ਕੀਤਾ। ਸਿੱਧੂ ਨੇ ਸਰਕਾਰ ਨੂੰ ਧਮਕੀ ਦਿੱਤੀ ਕਿ ਜੇ ਸਰਕਾਰ ਨੇ ਨਸ਼ਿਆਂ ਦੇ ਮਾਮਲੇ ਵਿਚ ਐੱਸਟੀਐੱਫ ਵੱਲੋਂ ਕੀਤੀ ਜਾਂਚ ਰਿਪੋਰਟ ਨੂੰ ਜਨਤਕ ਨਾ ਕੀਤਾ ਤਾਂ ਉਹ ਮਰਨਵਰਤ ‘ਤੇ ਬੈਠ ਜਾਣਗੇ। ਕਾਂਗਰਸ ਦੀ ਸਮੱਸਿਆ ਇਹ ਵੀ ਹੈ ਕਿ ਇਸ ਤੋਂ ਪਹਿਲਾਂ ਵੀ ਸਿੱਧੂ ਨੇ ਏਜੀ ਤੇ ਡੀਜੀਪੀ ਨੂੰ ਹਟਾਉਣ ਲਈ ਸੂਬਾ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਇਸ ਕਾਰਨ ਕਾਂਗਰਸ ਬੁਰੀ ਤਰ੍ਹਾਂ ਦੁਖੀ ਹੋਈ। ਅਜਿਹੇ ‘ਚ ਜੇ ਸਿੱਧੂ ਭੁੱਖ ਹੜਤਾਲ ‘ਤੇ ਬੈਠ ਗਏ ਤਾਂ ਸਥਿਤੀ ਹੋਰ ਵਿਗੜ ਸਕਦੀ ਹੈ।

ਖਾਸ ਗੱਲ ਇਹ ਹੈ ਕਿ ਇਸ ਸਟੇਜ ਤੋਂ ਸਿੱਧੂ ਨੇ ਮੁੱਖ ਮੰਤਰੀ ਨੂੰ ‘ਚੰਨੀ’ ਕਹਿ ਕੇ ਸੰਬੋਧਨ ਕਰਦਿਆਂ ਕਿਹਾ, ਚੰਨੀ ਪਾਰਟੀ ਨੂੰ ਸੁਪਰੀਮ ਕਹਿ ਕੇ ਚਲੇ ਗਏ ਹਨ। ਸਰਕਾਰ ਪਾਰਟੀ ਦੇ ਨਿਰਦੇਸ਼ਾਂ ‘ਤੇ ਚੱਲਦੀ ਹੈ। ਮੈਂ ਪਾਰਟੀ ਦਾ ਪ੍ਰਧਾਨ ਹਾਂ, ਸਰਕਾਰ STF ਦੀ ਰਿਪੋਰਟ ਜਨਤਕ ਕਰੇ, ਨਹੀਂ ਤਾਂ ਮਰਨਵਰਤ ‘ਤੇ ਬੈਠਾਂਗਾ। ਸਿੱਧੂ ਨੇ ਸਪੱਸ਼ਟ ਕੀਤਾ ਕਿ ਮੁੱਖ ਮੰਤਰੀ ਦੇ ਨਾਂ ਅੱਗੇ ਸਤਿਕਾਰ ਵਾਲਾ ਸ਼ਬਦ ਨਾ ਲਗਾ ਕੇ ਉਨ੍ਹਾਂ ਦਾ ਮੁੱਖ ਮੰਤਰੀ ਪ੍ਰਤੀ ਕੀ ਰਵੱਈਆ ਹੈ। ਜੇ ਸਿੱਧੂ ਮਰਨਵਰਤ ‘ਤੇ ਬੈਠਦੇ ਹਨ ਤਾਂ 2022 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਦੀਆਂ ਮੁਸ਼ਕਲਾਂ ਵਧਣੀਆਂ ਯਕੀਨੀ ਹਨ।

Vinkmag ad
Share Our Daily Posts

News Desk

Read Previous

ਮਾਨਸਿਕ ਤੌਰ ‘ਤੇ ਪਰੇਸ਼ਾਨ ਨੇ ਫਾਹਾ ਲੈ ਕੇ ਦਿੱਤੀ ਜਾਨ

Read Next

ਪੰਜਾਬ ‘ਚ ਬਾਇਓ ਡੀਜ਼ਲ ਦੇ ਨਾਂ ‘ਤੇ ਵਿਕ ਰਿਹਾ ਨਕਲੀ ਡੀਜ਼ਲ, ਪੈਟਰੋਲੀਅਮ ਡੀਲਰਜ਼ ਦੀ ਵਿਕਰੀ ਘਟੀ; ਜਾਣਕਾਰੀ ਦੇ ਬਾਵਜੂਦ ਨਹੀਂ ਰੋਹੀ ਰਹੀ ਕਾਰਵਾਈ