Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 19, 2026

ਬਠਿੰਡਾ ‘ਚ 2 ਜ਼ਿੰਦਾ Hand Grenade ਮਿਲਣ ਨਾਲ ਮਚਿਆ ਹੜਕੰਪ, ਪੁਲਿਸ ਨਾਕੇ ‘ਤੇ 2 ਬਾਈਕ ਸਵਾਰ ਬੈਗ ਛੱਡ ਕੇ ਫਰਾਰ

ਬਠਿੰਡਾ: ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਤੋਂ ਜ਼ਿੰਦਾ ਹੈਂਡ ਗ੍ਰਨੇਡ ਮਿਲਣ ਦੇ ਮਾਮਲੇ ਸਾਹਮਣੇ ਆ ਰਹੇ ਹਨ। ਹੁਣ ਬਠਿੰਡਾ ਤੋਂ ਵੀ ਦੋ ਜ਼ਿੰਦਾ ਹੈਂਡ ਗ੍ਰੇਨੇਡ ਬਰਾਮਦ ਹੋਣ ਕਾਰਨ ਹਲਚਲ ਮਚ ਗਈ ਹੈ। ਦੋਨੋਂ ਹੈਂਡ ਗ੍ਰਨੇਡ ਮੋਟਰਸਾਈਕਲ ‘ਤੇ ਸਵਾਰ ਦੋ ਅਣਪਛਾਤੇ ਵਿਅਕਤੀ ਬੈਗ ‘ਚ ਲੁਕਾ ਕੇ ਲੈ ਕੇ ਜਾ ਰਹੇ ਸਨ ਪਰ ਪੁਲਿਸ ਦੀ ਨਾਕਾਬੰਦੀ ਦੇਖ ਕੇ ਉਹ ਬੈਗ ਸੁੱਟ ਕੇ ਮੌਕੇ ਤੋਂ ਫਰਾਰ ਹੋ ਗਏ। ਇਸ ਤੋਂ ਬਾਅਦ ਫਾਜ਼ਿਲਕਾ ਦੇ ਸਪੈਸ਼ਲ ਸਟਾਫ਼ ਦੀ ਪੁਲਿਸ ਟੀਮ ਨੇ ਬੈਗ ਨੂੰ ਖੋਲ੍ਹ ਕੇ ਚੈੱਕ ਕੀਤਾ ਤਾਂ ਉਸ ਵਿੱਚੋਂ ਦੋ ਜ਼ਿੰਦਾ ਹੈੱਡ ਗ੍ਰਨੇਡ ਬਰਾਮਦ ਹੋਏ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਫਾਜ਼ਿਲਕਾ ਪੁਲਸ ਤੋਂ ਇਲਾਵਾ ਬਠਿੰਡਾ ਪੁਲਿਸ ਨੇ ਫਰਾਰ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਸਪੈਸ਼ਲ ਸਟਾਫ਼ ਫ਼ਾਜ਼ਿਲਕਾ ਦੇ ਏਐੱਸਆਈ ਹਰਦਿਆਲ ਸਿੰਘ ਅਨੁਸਾਰ ਉਹ ਆਪਣੀ ਪੁਲਿਸ ਟੀਮ ਸਮੇਤ ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਲਈ ਰਿੰਗ ਰੋਡ ਬਾਈਪਾਸ ਬਠਿੰਡਾ ਨੇੜੇ ਨਹਿਰੀ ਪੁਲ ‘ਤੇ ਨਾਕਾਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਕਰ ਰਹੇ ਸਨ। ਇਸ ਦੌਰਾਨ ਇੱਕ ਕਾਲੇ ਰੰਗ ਦਾ ਪਲੱਸਰ ਮੋਟਰਸਾਈਕਲ ਬਿਨਾਂ ਨੰਬਰ ਪਲੇਟ ਵਾਲਾ ਮਲੋਟ ਬਠਿੰਡਾ ਰੋਡ ਤੋਂ ਰਿੰਗ ਰੋਡ ਵੱਲ ਆ ਰਿਹਾ ਸੀ, ਜਿਸ ‘ਤੇ ਦੋ ਅਣਪਛਾਤੇ ਵਿਅਕਤੀ ਸਵਾਰ ਸਨ ਅਤੇ ਉਨ੍ਹਾਂ ਨੇ ਚਾਦਰ ਲੈ ਕੇ ਮੂੰਹ ਕੱਪੜੇ ਨਾਲ ਢੱਕਿਆ ਹੋਇਆ ਸੀ। ਅਚਾਨਕ ਪੁਲਿਸ ਦੀ ਚੈਕਿੰਗ ਦੇਖ ਕੇ ਉਹ ਘਬਰਾ ਗਿਆ ਅਤੇ ਪਿੱਛੇ ਤੋਂ ਆਪਣਾ ਮੋਟਰਸਾਈਕਲ ਮੋੜਨ ਲੱਗਾ। ਜਦੋਂ ਪੁਲਿਸ ਟੀਮ ਨੂੰ ਸ਼ੱਕ ਹੋਇਆ ਤਾਂ ਉਨ੍ਹਾਂ ਦਾ ਪਿੱਛਾ ਕਰਕੇ ਕਾਬੂ ਕਰਨ ਦੀ ਕੋਸ਼ਿਸ਼ ਕੀਤੀ। ਮੋਟਰਸਾਈਕਲ ‘ਤੇ ਦੌੜਦੇ ਸਮੇਂ ਉਸ ਦਾ ਬੈਗ ਜ਼ਮੀਨ ‘ਤੇ ਡਿੱਗ ਗਿਆ, ਜਿਸ ਦੌਰਾਨ ਪੁਲਸ ਟੀਮ ਨੇ ਉਸ ਦਾ ਪਿੱਛਾ ਵੀ ਕੀਤਾ ਪਰ ਉਹ ਮੋਟਰਸਾਈਕਲ ‘ਤੇ ਫਰਾਰ ਹੋਣ ‘ਚ ਕਾਮਯਾਬ ਹੋ ਗਿਆ।

Vinkmag ad
Share Our Daily Posts

News Desk

Read Previous

ਸੁਲਤਾਨਪੁਰ ਲੋਧੀ ਵਿਚ ਵੱਡੀ ਲੁੱਟ ਖੋਹ ਦੀ ਵਾਰਦਾਤ

Read Next

ਰੋਅਬ ਮਾਰਨ ਲਈ UP ਤੋਂ ਲੈ ਕੇ ਆਇਆ ਨਾਜਾਇਜ਼ ਅਸਲਾ, 12 ਬੋਰ ਦੀ ਪਿਸਤੌਲ ਤੇ ਜ਼ਿੰਦਾ ਕਾਰਤੂਸ ਸਮੇਤ ਮੁਲਜ਼ਮ ਗ੍ਰਿਫ਼ਤਾਰ