ਲੁਧਿਆਣਾ : ਕ੍ਰਾਈਮ ਬ੍ਰਾਂਚ 3 ਦੀ ਟੀਮ ਨੇ 12 ਬੋਰ ਦੀ ਨਾਜਾਇਜ਼ ਪਿਸਤੌਲ ਅਤੇ ਜ਼ਿੰਦਾ ਕਾਰਤੂਸ ਸਮੇਤ ਮਹਿੰਦਰ ਨਗਰ ਲੁਹਾਰਾਂ ਦੇ ਰਹਿਣ ਵਾਲੇ ਅਮਿਤ ਅਵਸਥੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮ ਦੇ ਖ਼ਿਲਾਫ਼ ਅਸਲਾ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਉਸ ਕੋਲੋਂ ਵਧੇਰੇ ਪੁੱਛ ਗਿੱਛ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਦਿੰਦਿਆਂ ਏ ਐੱਸ ਆਈ ਅਮਰਜੀਤ ਸਿੰਘ ਨੇ ਦੱਸਿਆ ਕਿ ਮੁਖ਼ਬਰ ਖ਼ਾਸ ਕੋਲੋਂ ਮਿਲੀ ਇਤਲਾਹ ਤੋਂ ਬਾਅਦ ਪੁਲਿਸ ਨੇ ਈਸਟਮੈਨ ਚੌਕ ਢੰਡਾਰੀ ਕਲਾਂ ਵਿਚ ਨਾਕਾਬੰਦੀ ਕਰਕੇ ਮੁਲਜ਼ਮ ਅਮਿਤ ਅਵਸਥੀ ਨੂੰ ਨਾਜਾਇਜ਼ ਅਸਲੇ ਸਣੇ ਕਾਬੂ ਕੀਤਾ।ਮੁੱਢਲੀ ਪੁੱਛਗਿੱਛ ਦੇ ਦੌਰਾਨ ਮੁਲਜ਼ਮ ਨੇ ਦੱਸਿਆ ਕਿ ਉਹ ਸਾਹਨੇਵਾਲ ਦੀ ਇੱਕ ਫੈਕਟਰੀ ਵਿੱਚ ਨੌਕਰੀ ਕਰਦਾ ਹੈ। ਤਫਤੀਸ਼ ਦੇ ਦੌਰਾਨ ਪੁਲਿਸ ਨੂੰ ਇਹ ਵੀ ਪਤਾ ਲੱਗਾ ਕਿ ਮੁਲਜ਼ਮ ਆਪਣੇ ਸਾਥੀਆਂ ਵਿੱਚ ਰੋਅਬ ਮਾਰਨ ਦੇ ਲਈ ਉੱਤਰ ਪ੍ਰਦੇਸ਼ ਤੋਂ ਨਾਜਾਇਜ਼ ਅਸਲਾ ਖਰੀਦ ਕੇ ਲਿਆ ਹੈ। ਐਤਵਾਰ ਦੁਪਹਿਰ ਤੋਂ ਬਾਅਦ ਪੁਲਿਸ ਮੁਲਜ਼ਮ ਨੂੰ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਲ ਕਰੇਗੀ।
