Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 18, 2026

ਗੁਆਂਢ ‘ਚ ਰਹਿਣ ਵਾਲੀ ਔਰਤ ਦੀ ਘਟੀਆ ਕਰਤੂਤ; ਢਾਈ ਸਾਲਾ ਬੱਚੀ ਨੂੰ ਅਗਵਾ ਕਰਕੇ ਜਿਊਂਦੀ ਨੂੰ ਦੱਬਿਆ, ਮੌਤ

ਲੁਧਿਆਣਾ : ਲੁਧਿਆਣਾ ਦੇ ਸ਼ਿਮਲਾਪੁਰੀ ਇਲਾਕੇ ਵਿੱਚ ਢਾਈ ਸਾਲਾਂ ਦੀ ਮਾਸੂਮ ਬੱਚੀ ਨੂੰ ਅਗਵਾ ਕਰ ਕੇ ਜਿਊਂਦੀ ਨੂੰ ਜ਼ਮੀਨ ਹੇਠਾਂ ਦੱਬ ਦੇਣ ਦੀ ਸਨਸਨੀਖੇਜ਼ ਘਟਨਾ ਸਾਹਮਣੇ ਆਈ ਹੈ। ਸੂਚਨਾ ਤੋਂ ਬਾਅਦ ਮੌਕੇ ‘ਤੇ ਪਹੁੰਚੀ ਪੁਲਿਸ ਨੇ ਬੱਚੀ ਨੂੰ ਜ਼ਮੀਨ ਦੇ ਥੱਲਿਓਂ ਕੱਢਿਆ ਅਤੇ ਹਸਪਤਾਲ ਦਾਖ਼ਲ ਕਰਵਾਇਆ,ਪਰ ਉਸ ਦੀ ਮੌਤ ਹੋ ਚੁੱਕੀ ਸੀ। ਕਤਲ ਹੋਈ ਬੱਚੀ ਦੀ ਪਛਾਣ ਸ਼ਿਮਲਾਪੁਰੀ ਇਲਾਕੇ ਦੀ ਰਹਿਣ ਵਾਲੀ ਦਿਲ ਰੋਜ਼ ਵਜੋਂ ਹੋਈ ਹੈ।ਜਾਣਕਾਰੀ ਮੁਤਾਬਕ ਸ਼ਿਮਲਾਪੁਰੀ ਇਲਾਕੇ ਦਾ ਰਹਿਣ ਵਾਲਾ ਹਰਪ੍ਰੀਤ ਸਿੰਘ ਪੁਲਿਸ ਵਿੱਚ ਨੌਕਰੀ ਕਰਦਾ ਹੈ। ਅਤੇ ਉਹ ਇਕ ਸਰਪੰਚ ਦੇ ਨਾਲ ਤਾਇਨਾਤ ਹੈ।

ਹਰਪ੍ਰੀਤ ਸਿੰਘ ਗੁਆਂਢ ਵਿਚ ਰਹਿਣ ਵਾਲੀ ਨੀਲਮ ਦੇ ਬੱਚਿਆਂ ਨੂੰ ਗਲੀ ਵਿੱਚ ਖੇਡਣ ਤੋਂ ਰੋਕਦਾ ਸੀ ।ਇਸ ਗੱਲ ਨੂੰ ਲੈ ਕੇ ਦੋਵਾਂ ਵਿਚਕਾਰ ਕਈ ਵਾਰ ਝਗੜਾ ਹੋਇਆ। ਮਨ ਵਿੱਚ ਰੰਜਿਸ਼ ਰੱਖੀ ਬੈਠੀ ਨੀਲਮ ਨੇ ਐਤਵਾਰ ਨੂੰ ਹਰਪ੍ਰੀਤ ਸਿੰਘ ਦੀ ਬੇਟੀ ਦਿਲ ਰੋਜ਼ ਨੂੰ ਅਗਵਾ ਕਰ ਕੀਤਾ l

  ਕਿਡਨੈਪਿੰਗ ਦੀ ਸੂਚਨਾ ਮਿਲਦੇ ਸਾਰ ਹੀ ਪੁਲਿਸ ਦੇ ਹੋਸ਼ ਉੱਡ ਗਏ। ਇਧਰੋਂ ਨੀਲਮ ਦਿਲ ਦਹਿਲਾ ਦੇਣ ਵਾਲੀ ਘਟਨਾ ਨੂੰ ਅੰਜਾਮ ਦੇ ਚੁੱਕੀ ਸੀ। ਨੀਲਮ ਨੇ ਬੱਚੀ ਨੂੰ ਅਗਵਾ ਕੀਤਾ ਅਤੇ ਸਲੇਮ ਟਾਬਰੀ ਇਲਾਕੇ ਵਿੱਚ ਲਿਜਾ ਕੇ ਇੱਕ ਵੀਰਾਨ ਥਾਂ ਤੇ ਜ਼ਮੀਨ ਹੇਠਾਂ ਦੱਬ ਦਿੱਤਾ।   

ਜਾਣਕਾਰੀ ਦਿੰਦਿਆਂ ਜੁਆਇੰਟ ਕਮਿਸ਼ਨਰ ਜੇ ਐਲਨਚੇਜ਼ੀਅਨ ਨੇ ਦਸਿਆ ਕਿ ਪੁਲਿਸ ਨੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਅਤੇ ਪੁਲਿਸ ਨੀਲਮ ਤੱਕ ਪਹੁੰਚੀ। ਲੁਧਿਆਣਾ ਪੁਲਿਸ ਨੇ ਜਦ ਨੀਲਮ ਕੋਲੋਂ ਪੁੱਛਗਿੱਛ ਕੀਤੀ ਤਾਂ ਸਾਰੇ ਮਾਮਲੇ ਦਾ ਖੁਲਾਸਾ ਹੋ ਗਿਆ।

ਜਾਣਕਾਰੀ ਤੋਂ ਬਾਅਦ ਪੁਲਿਸ ਤੁਰੰਤ ਸਲੇਮ ਟਾਬਰੀ ਇਲਾਕੇ ਵਿੱਚ ਗਈ ਅਤੇ ਮਾਸੂਮ ਬੱਚੀ ਦਿਲ ਰੋਜ਼ ਨੂੰ ਜ਼ਮੀਨ ਦੇ ਥੱਲਿਓਂ ਕੱਢਿਆ। ਬੇਸੁੱਧ ਹਾਲਤ ਵਿੱਚ ਬੱਚੀ ਨੂੰ ਦਇਆਨੰਦ ਹਸਪਤਾਲ ਲਿਜਾਂਦਾ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਕਰ ਦਿੱਤਾ। ਇਸ ਮਾਮਲੇ ਵਿਚ ਪੁਲਿਸ ਨੇ ਨੀਲਮ ਨੂੰ ਹਿਰਾਸਤ ਵਿੱਚ ਲੈ ਕੇ ਉਸਦੇ ਖਿਲਾਫ ਮੁਕੱਦਮਾ ਦਰਜ ਕਰ ਲਿਆ ਹੈ।

 

Vinkmag ad
Share Our Daily Posts

News Desk

Read Previous

SGPC ਪ੍ਰਧਾਨ ਦਾ ਅੱਜ ਹੋਵੇਗਾ ਐਲਾਨ, ਲਿਫਾਫੇ ‘ਚੋਂ ਨਿਕਲੇਗਾ ਨਾਂ, ਨਵੇਂ ਚਿਹਰੇ ਦੀ ਜ਼ਿੰਮੇਵਾਰੀ ਸੰਭਵ

Read Next

ਵੱਖ-ਵੱਖ ਦੋ ਸੜਕ ਹਾਦਸਿਆਂ ‘ਚ ਇਕ ਦੀ ਮੌਤ ਇਕ ਜ਼ਖਮੀ