Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 18, 2026

ਵੱਖ-ਵੱਖ ਦੋ ਸੜਕ ਹਾਦਸਿਆਂ ‘ਚ ਇਕ ਦੀ ਮੌਤ ਇਕ ਜ਼ਖਮੀ

ਨਵਾਂਸ਼ਹਿਰ : ਜ਼ਿਲ੍ਹੇ ਵਿਚ ਦੋ ਵੱਖ-ਵੱਖ ਸੜਕ ਹਾਦਸਿਆਂ ਵਿਚ ਇਕ ਵਿਅਕਤੀ ਦੀ ਮੌਤ ਅਤੇ ਇਕ ਦੇ ਗੰਭੀਰ ਜ਼ਖਮੀ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਵੱਲੋਂ ਦੋਸ਼ੀਆਂ ਖਿਲਾਫ਼ ਥਾਣਾ ਸਦਰ ਬੰਗਾ ਵਿਖੇ ਮਾਮਲੇ ਦਰਜ ਕਰ ਕੇ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ। ਪ੍ਰਰਾਪਤ ਹੋਈ ਜਾਣਕਾਰੀ ਅਨੁਸਾਰ ਪੁਲਿਸ ਨੂੰ ਦਿੱਤੇ ਬਿਆਨ ਵਿਚ ਕੁਲਦੀਪ ਸਿੰਘ ਪੁੱਤਰ ਕੇਵਲ ਕ੍ਰਿਸ਼ਨ ਵਾਸੀ ਪਿੰਡ ਮੂਸਾਪੁਰ ਥਾਣਾ ਸਦਰ ਬੰਗਾ ਨੇ ਦੱਸਿਆ ਕਿ ਬੀਤੀ 27 ਨਵੰਬਰ ਨੂੰ ਉਸ ਦੇ ਚਾਚੇ ਦਾ ਲੜਕਾ ਸੁਰਿੰਦਰ ਪਾਲ ਪੁੱਤਰ ਗਿਆਨ ਚੰਦ ਵਾਸੀ ਪਿੰਡ ਮੂਸਾਪੁਰ ਆਪਣੇ ਮੋਟਰਸਾਈਕਲ ‘ਤੇ ਸਵਾਰ ਹੋ ਕੇ ਆਪਣੀ ਡਿਊਟੀ ਤੋਂ ਵਾਪਸ ਆ ਰਿਹਾ ਸੀ। ਇਸ ਦੌਰਾਨ ਜਦੋਂ ਉਹ ਪਿੰਡ ਕਾਹਮਾ ਨੇੜੇ ਪੁੱਜਾ ਤਾਂ ਬੰਗਾ ਸਾਈਡ ਤੋਂ ਆ ਰਹੀ ਇਕ ਤੇਜ਼ ਰਫ਼ਤਾਰ ਕਾਰ ਦੇ ਚਾਲਕ ਨੇ ਅਣਗਹਿਲੀ ਨਾਲ ਕਾਰ ਉਸ ਦੇ ਮੋਟਰਸਾਈਕਲ ਵਿਚ ਮਾਰੀ ਜਿਸ ਨਾਲ ਸੁਰਿੰਦਰ ਦੇ ਸਿਰ ਵਿਚ ਸੱਟਾਂ ਲੱਗੀਆਂ। ਜ਼ਖਮੀ ਹਾਲਤ ਵਿਚ ਉਸ ਨੂੰ ਇਲਾਜ ਲਈ ਨੇੜੇ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਜਿੱਥੇ ਅਗਲੇ ਦਿਨ ਉਸ ਦੀ ਮੌਤ ਹੋ ਗਈ। ਮੁੱਦਈ ਵੱਲੋਂ ਦਿੱਤੇ ਗਏ ਬਿਆਨ ‘ਤੇ ਏਐੱਸਆਈ ਕਸ਼ਮੀਰ ਸਿੰਘ ਨੇ ਮੌਕੇ ਤੋਂ ਫਰਾਰ ਹੋਏ ਅਣਪਛਾਤੇ ਕਾਰ ਚਾਲਕ ਦੇ ਖਿਲਾਫ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸੇ ਤਰਾਂ੍ਹ ਥਾਣਾ ਸਦਰ ਬੰਗਾ ਵਿਖੇ ਪੁਲਿਸ ਨੂੰ ਦਿੱਤੇ ਬਿਆਨ ਵਿਚ ਰਣਜੀਤ ਕੌਰ ਪਤਨੀ ਹਰਜੀਤ ਸਿੰਘ ਵਾਸੀ ਪਿੰਡ ਲਿੱਦੜ ਖੁਰਦ ਨੇ ਦੱਸਿਆ ਕਿ ਉਸ ਦਾ ਪਤੀ ਹਰਜੀਤ ਸਿੰਘ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਤੋਂ ਚੈੱਕਅਪ ਕਰਾਉਣ ਤੋਂ ਬਾਅਦ ਮੈਡੀਕਲ ਸਟੋਰ ਤੋਂ ਦਵਾਈਆਂ ਲੈਣ ਗਿਆ ਸੀ। ਜਦੋਂ ਉਹ ਵਾਪਸ ਆ ਰਿਹਾ ਸੀ ਤਾਂ ਬੰਗਾ ਸਾਈਡ ਤੋਂ ਆ ਰਹੀ ਤੇਜ ਰਫ਼ਤਾਰ ਕਾਰ ਨੰਬਰ ਪੀਬੀ 01- ਸੀ -5112 ਦੇ ਚਾਲਕ ਅਮਰਿੰਦਰ ਸਿੰਘ ਪੁੱਤਰ ਪਰਮਜੀਤ ਸਿੰਘ ਵਾਸੀ ਮਕਾਨ ਨੰਬਰ 37, ਨਿਊ ਦਿਓਲ ਨਗਰ ਨਕੋਦਰ ਨੇ ਅਣਗਹਿਲੀ ਨਾਲ ਕਾਰ ਉਸ ਦੇ ਮੋਟਰਸਾਈਕਲ ਵਿਚ ਮਾਰੀ ਜਿਸ ਨਾਲ ਹਰਜੀਤ ਸਿੰਘ ਦੇ ਗੰਭੀਰ ਸੱਟਾਂ ਲੱਗੀਆਂ। ਬਿਆਨ ਕਰਤੀ ਨੇ ਦੱਸਿਆ ਕਿ ਉਸ ਦੇ ਪਤੀ ਹਰਜੀਤ ਸਿੰਘ ਨੂੰ ਇਲਾਜ ਲਈ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਦਾਖਲ ਕਰਵਾਇਆ ਗਿਆ ਹੈ। ਏਐੱਸਆਈ ਪਵਿੰਦਰਜੀਤ ਸਿੰਘ ਵੱਲੋਂ ਮੁਲਜ਼ਮ ਅਮਰਿੰਦਰ ਸਿੰਘ ਉਕਤ ਦੇ ਖਿਲਾਫ਼ ਮਾਮਲਾ ਦਰਜ ਹਰ ਕੇ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ। ਉਕਤ ਦੋਹਾਂ ਮਾਮਲਿਆਂ ਦੇ ਮੁਲਜ਼ਮਾਂ ਦੀ ਗਿ੍ਫਤਾਰੀ ਹਾਲੇ ਬਾਕੀ ਹੈ। ਮਾਮਲੇ ਜ਼ੇਰੇ ਤਫਤੀਸ਼ ਹਨ।

Vinkmag ad
Share Our Daily Posts

News Desk

Read Previous

ਗੁਆਂਢ ‘ਚ ਰਹਿਣ ਵਾਲੀ ਔਰਤ ਦੀ ਘਟੀਆ ਕਰਤੂਤ; ਢਾਈ ਸਾਲਾ ਬੱਚੀ ਨੂੰ ਅਗਵਾ ਕਰਕੇ ਜਿਊਂਦੀ ਨੂੰ ਦੱਬਿਆ, ਮੌਤ

Read Next

ਤਲਵੰਡੀ ਭਾਈ ਨੇੜੇ ਵਾਪਰਿਆ ਦਰਦਨਾਕ ਹਾਦਸਾ, ਕਾਰ-ਆਟੋ ਦੀ ਟੱਕਰ ‘ਚ ਪਤੀ-ਪਤੀ ਦੀ ਮੌਤ