Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 18, 2026

ਤਲਵੰਡੀ ਭਾਈ ਨੇੜੇ ਵਾਪਰਿਆ ਦਰਦਨਾਕ ਹਾਦਸਾ, ਕਾਰ-ਆਟੋ ਦੀ ਟੱਕਰ ‘ਚ ਪਤੀ-ਪਤੀ ਦੀ ਮੌਤ

ਤਲਵੰਡੀ ਭਾਈ : ਤਲਵੰਡੀ ਭਾਈ ਤੋਂ ਫਿਰੋਜ਼ਪੁਰ ਰੋਡ ‘ਤੇ ਜੋੜੀਆਂ ਨਹਿਰਾਂ ਨਜ਼ਦੀਕ ਅੱਜ ਸਵੇਰੇ ਇਕ ਨੋਵਾ ਕਾਰ ਅਤੇ ਆਟੋ ਦੀ ਟੱਕਰ ਹੋਣ ਕਰਕੇ ਪਤੀ-ਪਤਨੀ ਦੀ ਮੌਤ ਹੋ ਗਈ। ਹਾਦਸੇ ਵਿੱਚ ਆਟੋ ਚਾਲਕ ਸਮੇਤ ਦੋ ਬੱਚੇ ਤੇ ਇਕ ਔਰਤ ਗੰਭੀਰ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਜਿੱਥੇ ਉਨ੍ਹਾਂ ਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ।

ਮਰਨ ਵਾਲਿਆਂ ਵਿੱਚ ਨਿਰਮਲ ਸਿੰਘ ਪੁੱਤਰ ਗੁਰਦੇਵ ਸਿੰਘ ,ਕੁਲਵਿੰਦਰ ਕੌਰ ਪਤਨੀ ਨਿਰਮਲ ਸਿੰਘ ਸ਼ਾਮਿਲ ਹਨ। ਜ਼ਖ਼ਮੀਆਂ ‘ਚ ਇਨ੍ਹਾਂ ਦੀ ਬੇਟੀ ਸੁਖਵਿੰਦਰ ਕੌਰ ਪਤਨੀ ਗੁਰਸੇਵਕ ਸਿੰਘ,ਹਰਮਨ ਕੌਰ ਪੁੱਤਰੀ ਗੁਰਸੇਵਕ ਸਿੰਘ ਅਤੇ ਲੜਕਾ ਸਹਿਜ ਦੀਪ ਸਿੰਘ ਪੁੱਤਰ ਗੁਰਸੇਵਕ ਸਿੰਘ ਅਤੇ ਆਟੋ ਚਾਲਕ ਬਲਵੀਰ ਸਿੰਘ ਸਾਰੇ ਵਾਸੀ ਫਿਰੋਜ਼ਸ਼ਾਹ ਹਨ। ਮੌਕੇ ਤੋਂ ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਨਿਰਮਲ ਦਾ ਪਰਿਵਾਰ ਵਿਆਹ ਦੇ ਸਬੰਧ ਵਿੱਚ ਕੱਪੜੇ ਲੈਣ ਲਈ ਆਟੋ ਤੇ ਮੋਗੇ ਜਾ ਰਹੇ ਸਨ ਕੇ ਜੋੜੀਆਂ ਨਹਿਰਾਂ ਕੋਲ ਇਨ੍ਹਾਂ ਦੀ ਟੱਕਰ ਸਾਹਮਣੇ ਤੋਂ ਆ ਰਹੀ ਨੋਵਾ ਕਾਰ ਨਾਲ ਹੋ ਗਈ।ਇਸ ਹਾਦਸੇ ਵਿੱਚ ਉਕਤ ਵਿਅਕਤੀਆਂ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਫਿਰੋਜ਼ਪੁਰ ਮੋਗਾ ਰੋਡ ਤੋਂ ਲੰਬੇ ਸਮੇਂ ਤੋਂ ਸਰਹੰਦ ਅਤੇ ਰਾਜਸਥਾਨ ਨਹਿਰਾਂ ਤੇ ਪੁਲ ਦਾ ਨਿਰਮਾਣ ਚੱਲ ਰਿਹਾ। ਸੜਕ ਖ਼ਰਾਬ ਹੋਣ ਕਰਕੇ ਇੱਥੇ ਹਾਦਸੇ ਵਾਪਰਦੇ ਰਹਿੰਦੇ ਹਨ। ਇਸ ਸਬੰਧੀ ਪੁਲਿਸ ਨੇ ਮੌਕੇ ‘ਤੇ ਪੁੱਜ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Vinkmag ad
Share Our Daily Posts

News Desk

Read Previous

ਵੱਖ-ਵੱਖ ਦੋ ਸੜਕ ਹਾਦਸਿਆਂ ‘ਚ ਇਕ ਦੀ ਮੌਤ ਇਕ ਜ਼ਖਮੀ

Read Next

ਡੈਮੋਕ੍ਰੇਟਿਕ ਟੀਚਰਜ਼ ਫ੍ਰੰਟ ਨੇ ਮੁੱਖ ਮੰਤਰੀ ਚੰਨੀ ਤੇ ਸਿੱਖਿਆ ਮੰਤਰੀ ਪਰਗਟ ਸਿੰਘ ਦੇ ਫੂਕੇ ਪੁਤਲੇ