Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 18, 2026

ਸੜਕ ਹਾਦਸੇ ‘ਚ ਨੌਜਵਾਨ ਦੀ ਮੌਤ, ਹਾਦਸੇ ਤੋਂ ਬਾਅਦ ਅਣਪਛਾਤਾ ਵਾਹਨ ਚਾਲਕ ਮੌਕੇ ਤੋਂ ਫਰਾਰ

ਲੁਧਿਆਣਾ : ਸੇਖੋਵਾਲ ਗੇਟ ਦੇ ਲਾਗੇ ਵਾਪਰੇ ਸੜਕ ਹਾਦਸੇ ਦੇ ਦੌਰਾਨ ਦਸਮੇਸ਼ ਕਾਲੋਨੀ ਨੂਰਾਂਵਾਲ ਰੋਡ ਦੇ ਰਹਿਣ ਵਾਲੇ ਵਿਮਲ ਕੁਮਾਰ(18) ਦੀ ਮੌਤ ਹੋ ਗਈ। ਇਸ ਮਾਮਲੇ ਵਿਚ ਥਾਣਾ ਦਰੇਸੀ ਦੀ ਪੁਲਿਸ ਨੇ ਅਣਪਛਾਤੇ ਵਾਹਨ ਚਾਲਕ ਦੇ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਥਾਣਾ ਦਰੇਸੀ ਦੀ ਪੁਲਿਸ ਨੂੰ ਜਾਣਕਾਰੀ ਦਿੰਦਿਆਂ ਦਸਮੇਸ਼ ਕਲੋਨੀ ਨੂਰਾਂਵਾਲ ਰੋਡ ਦੇ ਰਹਿਣ ਵਾਲੇ ਅਮਨ ਕੁਮਾਰ ਨੇ ਦੱਸਿਆ ਕਿ ਉਸ ਦਾ ਛੋਟਾ ਭਰਾ ਵਿਮਲ ਕੁਮਾਰ ਦਾਣਾ ਮੰਡੀ ਲੁਧਿਆਣਾ ਵਿਚ ਮਜ਼ਦੂਰੀ ਕਰਦਾ ਹੈ। ਰਾਤ ਸਵਾ 9 ਵਜੇ ਦੇ ਕਰੀਬ ਉਹ ਘਰ ਵਾਪਸ ਆ ਰਿਹਾ ਸੀ ਇਸੇ ਦੌਰਾਨ ਸੇਖੇਵਾਲ ਗੇਟ ਦੇ ਸਾਹਮਣੇ ਕਿਸੇ ਅਣਪਛਾਤੇ ਵਾਹਨ ਨੇ ਉਸ ਨੂੰ ਟੱਕਰ ਮਾਰ ਦਿੱਤੀ। ਹਾਦਸੇ ਦੇ ਦੌਰਾਨ ਉਸ ਦੀ ਥਾਂ ਤੇ ਹੀ ਮੌਤ ਹੋ ਗਈ। ਮੌਕਾ ਦੇਖਦੇ ਹੀ ਵਾਹਨ ਚਾਲਕ ਫ਼ਰਾਰ ਹੋ ਗਿਆ, ਇਸ ਮਾਮਲੇ ਵਿਚ ਜਾਂਚ ਅਧਿਕਾਰੀ ਰਜਿੰਦਰ ਸਿੰਘ ਦਾ ਕਹਿਣਾ ਹੈ ਕਿ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਿਸ ਨੇ ਅਣਪਛਾਤੇ ਵਾਹਨ ਚਾਲਕ ਦੇ ਖਿਲਾਫ਼ ਮੁਕੱਦਮਾ ਦਰਜ ਕਰਕੇ ਹਾਦਸੇ ਵਾਲੀ ਥਾਂ ਦੇ ਆਲੇ ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਚੈੱਕ ਕਰਨੀ ਸ਼ੁਰੂ ਕਰ ਦਿੱਤੀ ਹੈ।

Vinkmag ad
Share Our Daily Posts

News Desk

Read Previous

ਚਿੱਟੇ ਦਿਨ ਪਲਸਰ ਸਵਾਰਾਂ ਨੇ ਨੌਜਵਾਨ ਨੂੰ ਮਾਰੀਆਂ ਗੋਲੀਆਂ, ਗੰਭੀਰ

Read Next

ਗੋਲੀ ਮਾਰ ਕੇ ਕੀਤਾ ਜੰਗਲੀ ਰੋਜ ਦਾ ਸ਼ਿਕਾਰ, ਟੀਮ ਨੂੰ ਦੇਖ ਕੇ ਸ਼ਿਕਾਰੀ ਹੋਇਆ ਮੌਕੇ ਤੋਂ ਫਰਾਰ