Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 25, 2026

ਗੋਲੀ ਮਾਰ ਕੇ ਕੀਤਾ ਜੰਗਲੀ ਰੋਜ ਦਾ ਸ਼ਿਕਾਰ, ਟੀਮ ਨੂੰ ਦੇਖ ਕੇ ਸ਼ਿਕਾਰੀ ਹੋਇਆ ਮੌਕੇ ਤੋਂ ਫਰਾਰ

ਲੁਧਿਆਣਾ : ਕਾਲੇਵਾਲ ਇਲਾਕੇ ਵਿਚ ਸ਼ਿਕਾਰੀ ਵੱਲੋਂ ਗੋਲੀ ਮਾਰ ਕੇ ਜੰਗਲੀ ਰੋਜ ਦਾ ਸ਼ਿਕਾਰ ਕਰਨ ਦੀ ਘਟਨਾ ਸਾਹਮਣੇ ਆਈ ਹੈ। ਜੰਗਲੀ ਜੀਵ ਰੇਂਜ ਦੀ ਟੀਮ ਨੂੰ ਆਪਣੇ ਵੱਲ ਆਉਂਦਿਆਂ ਦੇਖ ਸ਼ਿਕਾਰੀ ਜੀਪ ਵਿਚ ਸਵਾਰ ਹੋ ਕੇ ਮੌਕੇ ਤੋਂ ਫ਼ਰਾਰ ਹੋ ਗਿਆ। ਇਸ ਮਾਮਲੇ ਵਿਚ ਥਾਣਾ ਕੂੰਮਕਲਾਂ ਦੀ ਪੁਲਿਸ ਨੇ ਵਣ ਰੇਂਜ ਅਫ਼ਸਰ ਸ਼ਮਿੰਦਰ ਸਿੰਘ ਦੇ ਬਿਆਨ ਉੱਪਰ ਪਿੰਡ ਪਵਾਰ ਦੇ ਰਹਿਣ ਵਾਲੇ ਜੱਸੀ ਦੇ ਖਿਲਾਫ਼ ਮੁਕੱਦਮਾ ਦਰਜ ਕਰ ਲਿਆ ਹੈ ।ਪੁਲਿਸ ਨੂੰ ਜਾਣਕਾਰੀ ਦਿੰਦਿਆਂ ਸ਼ਮਿੰਦਰ ਸਿੰਘ ਨੇ ਦੱਸਿਆ ਕਿ ਜੰਗਲ ਜੀਵ ਰੇਂਜ ਦੀ ਟੀਮ ਨੂੰ ਸੂਚਨਾ ਮਿਲੀ ਕਿ ਕਾਲੇਵਾਲ ਇਲਾਕੇ ਦੇ ਕੋਲ ਪੈਂਦੇ ਜੰਗਲ ਵਿਚ ਕੁਝ ਲੋਕ ਗ਼ੈਰਕਾਨੂੰਨੀ ਢੰਗ ਦੇ ਨਾਲ ਸ਼ਿਕਾਰ ਕਰਨ ਲਈ ਦਾਖ਼ਲ ਹੋਏ ਹਨ। ਜਾਣਕਾਰੀ ਤੋਂ ਬਾਅਦ ਵਣ ਰੇਂਜ ਅਫਸਰ ਸ਼ਮਿੰਦਰ ਸਿੰਘ ਅਤੇ ਉਨ੍ਹਾਂ ਦੀ ਟੀਮ ਕਾਲੇਵਾਲ ਇਲਾਕੇ ਵਿਚ ਪਹੁੰਚੀ। ਟੀਮ ਨੇ ਦੇਖਿਆ ਕਿ ਜੰਗਲ ਵਿਚ ਇਕ ਰੋਜ ਦੀ ਮੌਤ ਹੋ ਚੁੱਕੀ ਸੀ। ਉਸ ਦੇ ਸਰੀਰ ਉੱਪਰ ਗੋਲੀ ਦੇ ਨਿਸ਼ਾਨ ਸਨ। ਰੋਜ ਦੇ ਕੋਲ ਹੀ ਇਕ ਵਿਅਕਤੀ ਵੀ ਮੌਜੂਦ ਸੀ ,ਜੋ ਟੀਮ ਨੂੰ ਆਪਣੇ ਵੱਲ ਆਉਂਦਿਆਂ ਦੇਖ ਜਿਪਸੀ ਵਿਚ ਸਵਾਰ ਹੋ ਕੇ ਫ਼ਰਾਰ ਹੋ ਗਿਆ।ਵਣ ਰੇਂਜ ਵਿਭਾਗ ਦੀ ਟੀਮ ਨੇ ਰੋਜ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜਿਆ।ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਥਾਣੇਦਾਰ ਹਜ਼ੂਰ ਲਾਲ ਨੇ ਦੱਸਿਆ ਕਿ ਪੁਲਿਸ ਨੇ ਵਣ ਰੇਂਜ ਅਫਸਰ ਸ਼ਮਿੰਦਰ ਸਿੰਘ ਦੇ ਬਿਆਨਾਂ ਉਪਰ ਜੱਸੀ ਨਾਮ ਦੇ ਵਿਅਕਤੀ ਦੇ ਖਿਲਾਫ਼ ਕੇਸ ਦਰਜ ਕਰਕੇ ਉਸਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ।

Vinkmag ad
Share Our Daily Posts

News Desk

Read Previous

ਸੜਕ ਹਾਦਸੇ ‘ਚ ਨੌਜਵਾਨ ਦੀ ਮੌਤ, ਹਾਦਸੇ ਤੋਂ ਬਾਅਦ ਅਣਪਛਾਤਾ ਵਾਹਨ ਚਾਲਕ ਮੌਕੇ ਤੋਂ ਫਰਾਰ

Read Next

ਕੈਪਟਨ ਧੜੇ ਨੂੰ ਇਕ ਹੋਰ ਝਟਕਾ, RP ਪਾਂਡਵ ਨੂੰ ਹਟਾ ਕੇ ਜਲਾਲਪੁਰ ਦੇ ਪੁੱਤਰ ਨੂੰ ਲਾਇਆ ਪਾਵਰਕਾਮ ਡਾਇਰੈਕਟਰ