Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 25, 2026

ਪੰਜਾਬ ‘ਚ ਸਾਰੀਆਂ ਯੂਨੀਵਰਸਿਟੀਆਂ ਤੇ ਕਾਲਜਾਂ ਦੇ ਅਧਿਆਪਕਾਂ ਨੇ ਕੀਤੀ ਮੁਕੰਮਲ ਹੜਤਾਲ

ਜਲੰਧਰ : ਸੱਤਵਾਂ ਤਨਖਾਹ ਕਮਿਸ਼ਨ ਲਾਗੂ ਕਰਨ ਤੇ ਪੰਜਾਬ ਸਰਕਾਰ ਵੱਲੋਂ ਨਵੇਂ ਅਧਿਆਪਕਾਂ ਨੂੰ ਯੂਜੀਸੀ ਦੀ ਤਨਖਾਹ ਤੋਂ ਡੀਲਿੰਕ ਕਰਨ ਦੇ ਵਿਰੋਧ ਵਿਚ ਅੱਜ ਪੰਜਾਬ ਦੇ ਸਾਰੇ ਕਾਲਜਾਂ ਤੇ ਯੂਨੀਵਰਸਿਟੀਆਂ ਦੇ ਅਧਿਆਪਕਾਂ ਨੇ ਅਣਮਿੱਥੇ ਸਮੇਂ ਲਈ ਹੜਤਾਲ ਉਤੇ ਜਾਣ ਦਾ ਐਲਾਨ ਕਰ ਦਿੱਤਾ। ਪੰਜਾਬ ਚੰਡੀਗੜ੍ਹ ਕਾਲਜ ਟੀਚਰਜ ਯੂਨੀਅਨ ਦੀ ਸੂਬਾਈ ਲੀਡਰਸ਼ਿਪ ਦੇ ਸੱਦੇ ਉਪਰ ਅੱਜ ਸਵੇਰੇ 10 ਵਜੇ ਤੋਂ ਕਾਲਜਾਂ ਦੇ ਅਧਿਆਪਕ ਲੈਕਚਰ ਲਾਉਣ, ਖੇਡ ਤੇ ਹੋਰ ਸਰਗਰਮੀਆਂ ਠੱਪ ਕਰਕੇ ਮੁਕੰਮਲ ਹੜਤਾਲ ਉਪਰ ਬੈਠ ਗਏ। ਜ਼ਿਲ੍ਹੇ ਦੇ ਸਾਰੇ ਏਡਿਡ ਕਾਲਜਾਂ ਦੇ ਅਧਿਆਪਕਾਂ ਨੇ ਹੜਤਾਲ ਕਰਕੇ ਧਰਨਾ ਲਾ ਦਿੱਤਾ ਅਤੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ। ਕਾਲਜ ਅਧਿਆਪਕਾਂ ਦੀ ਮੰਗ ਹੈ ਕਿ ਸੱਤਵਾਂ ਤਨਖਾਹ ਕਮਿਸ਼ਨ ਲਾਗੂ ਕੀਤਾ ਜਾਵੇ ਅਤੇ ਯੂਜੀਸੀ ਤਨਖਾਹ ਨਾਲ ਉਨ੍ਹਾਂ ਦੀ ਤਨਖਾਹ ਮੁੜ ਲਿੰਕ ਕੀਤੀ ਜਾਵੇ।

 

ਪੀਸੀਸੀਟੀਯੂ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਰੰਧਾਵਾ ਨੇ ਕਿਹਾ ਕਿ ਕਾਲਜ ਅਧਿਆਪਕਾਂ ਵੱਲੋਂ ਆਪਣੀਆਂ ਮੰਗਾਂ ਦੇ ਹੱਕ ਵਿਚ ਮੁੱਖ ਮੰਤਰੀ, ਵਿੱਤ ਮੰਤਰੀ ਤੇ ਸਪੀਕਰ ਨਾਲ ਮੁਲਾਕਾਤ ਕਰਕੇ ਆਪਣਾ ਮਾਮਲਾ ਰੱਖਿਆ। ਉਨ੍ਹਾਂ ਕਿਹਾ ਕਿ ਹਾਲੇ ਤੱਕ ਸਰਕਾਰ ਵੱਲੋਂ ਭਰੋਸੇ ਹੀ ਮਿਲੇ ਹਨ ਪਰ ਹੱਲ ਕੋਈ ਨਹੀਂ ਕੀਤਾ ਗਿਆ। ਇਸ ਲਈ ਅੱਜ ਤੋਂ ਪੂਰੇ ਪੰਜਾਬ ਵਿਚ ਕਾਲਜ ਅਧਿਆਪਕਾਂ ਵੱਲੋਂ ਅਣਮਿਥੇ ਸਮੇਂ ਲਈ ਹੜਤਾਲ ਕਰ ਦਿੱਤੀ ਹੈ। ਪੀਸੀਸੀਟੀਯੂ ਦੇ ਜ਼ਿਲ੍ਹਾ ਪ੍ਰਧਾਨ ਪ੍ਰੋ. ਸੰਜੀਵ ਧਵਨ ਨੇ ਦੱਸਿਆ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੋ ਜਾਂਦੀਆਂ ਧਰਨਾ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਸੱਤਵਾਂ ਤਨਖਾਹ ਕਮਿਸ਼ਨ ਸਾਰੇ ਸੂਬਿਆਂ ਵਿਚ ਲਾਗੂ ਕੀਤਾ ਜਾ ਚੁੱਕਾ ਹੈ ਪਰ ਪੰਜਾਬ ਸਰਕਾਰ ਵੱਲੋਂ ਲਾਗੂ ਨਹੀਂ ਕੀਤਾ ਗਿਆ ਜਿਸ ਦੀ ਕਾਲਜ ਅਧਿਆਪਕ ਕਈ ਸਾਲਾਂ ਤੋਂ ਉਡੀਕ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਯੂਨੀਅਨ ਦੇ ਆਗੂਆਂ ਨੇ ਸਿੱਖਿਆ ਮੰਤਰੀ ਪਰਗਟ ਸਿੰਘ ਤੇ ਉਚੇਰੀ ਸਿੱਖਿਆ ਸਕੱਤਰ ਨਾਲ ਮੁਲਾਕਾਤ ਕੀਤੀ ਸੀ ਪਰ ਕੁਝ ਨਹੀਂ ਕੀਤਾ ਗਿਆ।

Vinkmag ad
Share Our Daily Posts

News Desk

Read Previous

ਮਾਂ ਨਾਲ ਰੁੱਸ ਕੇ ਗਈ ਲੜਕੀ ਸ਼ੱਕੀ ਹਲਾਤਾਂ ‘ਚ ਲਾਪਤਾ, ਅਣਪਛਾਤੇ ਵਿਅਕਤੀ ਵੱਲੋਂ ਅਗਵਾ ਕਰ ਲੈਣ ਦਾ ਖਦਸ਼ਾ

Read Next

ਯਾਤਰੀ ਧਿਆਨ ਦੇਣ! ਫਿਰੋਜ਼ਪੁਰ ਮੰਡਲ ਨੇ ਧੁੰਦ ਕਾਰਨ ਰੱਦ ਕੀਤੀਆਂ 15 ਰੇਲਗੱਡੀਆਂ