Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 24, 2026

ਅੰਦੋਲਨ ‘ਚ ਫੁੱਟ ਦੀਆਂ ਖਬਰਾਂ ਦੌਰਾਨ ਹੁਣ 4 ਦਸੰਬਰ ਨੂੰ ਹੋਵੇਗੀ ਸੰਯੁਕਤ ਕਿਸਾਨ ਮੋਰਚਾ ਦੀ ਮੀਟਿੰਗ

ਜੇਐੱਨਐੱਨ, ਨਵੀਂ ਦਿੱਲੀ : ਸੰਯੁਕਤ ਕਿਸਾਨ ਮੋਰਚਾ ਦੀ ਬੁੱਧਵਾਰ (1 ਦਸੰਬਰ) ਦੁਪਹਿਰ ਬਾਅਦ ਰੱਖੀ ਗਈ ਮੀਟਿੰਗ ਰਾਕੇਸ਼ ਟਿਕੈਤ ਸਮੇਤ ਕਈ ਹੋਰ ਕਿਸਾਨ ਆਗੂਆਂ ਦੇ ਅੰਦੋਲਨ ਸਬੰਧੀ ਵੱਖ-ਵੱਖ ਬਿਆਨਾਂ ਦਰਮਿਆਨ ਮੁਲਤਵੀ ਕਰ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਯੁਕਤ ਕਿਸਾਨ ਮੋਰਚਾ ਨੇ ਕਿਹਾ ਹੈ ਕਿ ਪਹਿਲਾਂ ਕੀਤੇ ਐਲਾਨ ਦੇ ਮੱਦੇਨਜ਼ਰ ਕਿਸਾਨ ਅੰਦੋਲਨ ਦੇ ਅਗਲੇਰੇ ਕਦਮ ਬਾਰੇ ਫੈਸਲਾ ਕਰਨ ਲਈ ਅਗਲੀ ਮੀਟਿੰਗ 4 ਦਸੰਬਰ ਨੂੰ ਕੀਤੀ ਜਾਵੇਗੀ। ਦੱਸ ਦਈਏ ਕਿ ਇਹ ਮੀਟਿੰਗ ਪਹਿਲਾਂ 4 ਦਸੰਬਰ ਨੂੰ ਹੋਣੀ ਸੀ, ਪਰ ਅੱਧ ਵਿਚਕਾਰ 1 ਦਸੰਬਰ ਦੀ ਤਰੀਕ ਦਾ ਐਲਾਨ ਕਰ ਦਿੱਤਾ ਗਿਆ। ਇਸ ਬਾਰੇ ਲਗਾਤਾਰ ਭੰਬਲਭੂਸਾ ਬਣਿਆ ਹੋਇਆ ਸੀ। ਦੱਸਿਆ ਜਾ ਰਿਹਾ ਹੈ ਕਿ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਵਿਚਾਲੇ ਕਈ ਵਾਰ ਮਤਭੇਦ ਸਾਹਮਣੇ ਆ ਚੁੱਕੇ ਹਨ, ਅਜਿਹੇ ‘ਚ ਭੰਬਲਭੂਸੇ ਦੀ ਸਥਿਤੀ ਬਣੀ ਹੋਈ ਹੈ।

ਮੀਟਿੰਗ ਦਾ ਮੁਲਤਵੀ ਹੋਣਾ ਵੀ ਭੰਬਲਭੂਸੇ ਦਾ ਕਾਰਨ ਹੈ। ਤਿੰਨ ਕੇਂਦਰੀ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਬਾਅਦ ਹੁਣ ਘੱਟੋ-ਘੱਟ ਸਮਰਥਨ ਮੁੱਲ ਸਮੇਤ 6 ਮੰਗਾਂ ਨੂੰ ਲੈ ਕੇ ਦਿੱਲੀ-ਐਨਸੀਆਰ ਦੀਆਂ ਚਾਰ ਸਰਹੱਦਾਂ (ਟਿਕਰੀ, ਸ਼ਾਹਜਹਾਂਪੁਰ, ਸਿੰਘੂ ਅਤੇ ਗਾਜ਼ੀਪੁਰ) ‘ਤੇ ਧਰਨਾ ਪ੍ਰਦਰਸ਼ਨ ਸ਼ੁਰੂ ਹੋ ਗਿਆ ਹੈ।

ਇਸ ਦੇ ਨਾਲ ਹੀ ਮੀਟਿੰਗ ਨੂੰ ਲੈ ਕੇ ਪੈਦਾ ਹੋਈ ਗਲਤਫਹਿਮੀ ਸਬੰਧੀ ਕਿਸਾਨ ਆਗੂ ਦਰਸ਼ਨ ਪਾਲ ਨੇ ਮੀਡੀਆ ਦੇ ਸਾਹਮਣੇ ਆਉਂਦਿਆਂ ਦੱਸਿਆ ਕਿ ਬੁੱਧਵਾਰ ਨੂੰ 32 ਕਿਸਾਨ ਜਥੇਬੰਦੀਆਂ ਅਤੇ ਉਨ੍ਹਾਂ ਲੋਕਾਂ ਦੀ ਮੀਟਿੰਗ ਬੁਲਾਈ ਗਈ ਹੈ ਜੋ ਸਰਕਾਰ ਨਾਲ ਗੱਲਬਾਤ ਲਈ ਜਾਂਦੇ ਸਨ। ਗ਼ਲਤੀ ਨਾਲ ਐਲਾਨ ਹੋ ਗਿਆ ਹੈ ਕਿ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਹੈ। ਸਾਡੇ ਲੋਕਾਂ ‘ਤੇ ਦਰਜ ਮਾਮਲਿਆਂ, ਐਮਐਸਪੀ ਦੀ ਕਮੇਟੀ ਦੇ ਮੁੱਦੇ ‘ਤੇ ਚਰਚਾ ਹੋਵੇਗੀ।

ਦੱਸਿਆ ਜਾ ਰਿਹਾ ਹੈ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ 4 ਦਸੰਬਰ ਨੂੰ ਹੋਣ ਵਾਲੀ ਇਹ ਅਹਿਮ ਮੀਟਿੰਗ ਦਿੱਲੀ-ਹਰਿਆਣਾ ਦੇ ਸਿੰਘੂ ਬਾਰਡਰ ‘ਤੇ ਹੋਵੇਗੀ। ਇਸ ਮੀਟਿੰਗ ‘ਚ ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ਵਿੱਚ ਉਠਾਏ ਗਏ ਵੱਖ-ਵੱਖ ਨੁਕਤਿਆਂ ਤੇ ਭਵਿੱਖ ਵਿੱਚ ਲਏ ਜਾਣ ਵਾਲੇ ਫੈਸਲਿਆਂ ਬਾਰੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ। ਇਸ ਦੌਰਾਨ ਹਰਿਆਣਾ ਦੀਆਂ ਜਥੇਬੰਦੀਆਂ ਅੱਜ ਨਵੀਂ ਪੈਦਾ ਹੋਈ ਸਥਿਤੀ ਦਾ ਜਾਇਜ਼ਾ ਲੈਣ ਲਈ ਮੀਟਿੰਗ ਕਰ ਰਹੀਆਂ ਹਨ।

Vinkmag ad
Share Our Daily Posts

News Desk

Read Previous

ਯਾਤਰੀ ਧਿਆਨ ਦੇਣ! ਫਿਰੋਜ਼ਪੁਰ ਮੰਡਲ ਨੇ ਧੁੰਦ ਕਾਰਨ ਰੱਦ ਕੀਤੀਆਂ 15 ਰੇਲਗੱਡੀਆਂ

Read Next

Omicron Variant: ਕੋਰੋਨਾ ਦੇ ਨਵੇਂ ਵੇਰੀਐਂਟ Omicron ਨੇ ਵਧਾਇਆ ਤਣਾਅ, ਜਾਣੋ ਕੀ ਹਨ ਇਸ ਦੇ ਲੱਛਣ ਅਤੇ ਕਿਵੇਂ ਕੀਤੀ ਜਾਂਦੀ ਹੈ ਜਾਂਚ