Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 18, 2026

ਮੁੱਖ ਮੰਤਰੀ ਚੰਨੀ ਦੀ ਰਿਹਾਇਸ਼ ਲਾਗੇ ਪਾਰਕ ‘ਚੋਂ ਨੌਜਵਾਨ ਦੀ ਲਾਸ਼ ਬਰਾਮਦ

ਜੇਐੱਨਐੱਨ, ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀ ਦੀਆਂ ਰਿਹਾਇਸ਼ਾਂ ਲਾਗੇ ਰਜਿੰਦਰਾ ਪਾਰਕ ਵਿੱਚੋਂ ਬੁੱਧਵਾਰ ਨੂੰ ਨੌਜਵਾਨ ਦੀ ਲਾਸ਼ ਸ਼ੱਕੀ ਹਾਲਾਤ ਵਿਚ ਬਰਾਮਦ ਹੋਈ ਹੈ। ਸੂਚਨਾ ਮਿਲਣ ‘ਤੇ ਪੁੱਜੀ ਪੁਲਿਸ ਨੇ ਉਸ ਨੂੰ ਜੀਐੱਮਐੱਸਐੱਚ-16 ਵਿਚ ਦਾਖ਼ਲ ਕਰਵਾਇਆ ਹੈ, ਜਿੱਥੇ ਡਿਊਟੀ ਦੇ ਰਹੇ ਡਾਕਟਰ ਨੇ ਉਸ ਨੂੰ ਮਿ੍ਤਕ ਐਲਾਨ ਦਿੱਤਾ। ਉਥੇ ਮਿ੍ਤਕ ਨੌਜਵਾਨ ਦੇ ਲਾਗੇ ਹਰਿਆਣਾ ਨੰਬਰ ਦੀ ਬਾਈਕ ਖੜ੍ਹੀ ਮਿਲੀ ਹੈ।

ਹਾਲਾਂਕਿ ਦੇਰ ਰਾਤ ਖ਼ਬਰ ਲਿਖੇ ਜਾਣ ਤਕ ਸੈਕਟਰ-3 ਥਾਣਾ ਦੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਬਾਰੇ ਖ਼ਦਸ਼ਾ ਜ਼ਾਹਰ ਕਰਦਿਆਂ ਜਾਂਚ ਸ਼ੁਰੂ ਕਰ ਚੁੱਕੀ ਸੀ। ਸੈਕਟਰ-3 ਥਾਣੇ ਦੀ ਪੁਲਿਸ ਨੂੰ ਬੁੱਧਵਾਰ ਸਵੇਰੇ ਸੂਚਨਾ ਮਿਲੀ ਕਿ ਰਜਿੰਦਰਾ ਪਾਰਕ ਵਿਚ ਨੌਜਵਾਨ ਬੇਸੁੱਧ ਹਾਲਤ ਵਿਚ ਪਿਆ ਹੈ। ਇਸ ਮਗਰੋਂ ਪੁਲਿਸ ਪੁੱਜੀ ਤੇ ਕਾਰਵਾਈ ਸ਼ੁਰੂ ਕਰ ਦਿੱਤੀ। ਪੁਲਿਸ ਨੂੰ ਜ਼ਮੀਨ ‘ਤੇ ਡਿੱਗੇ ਨੌਜਵਾਨ ਲਾਗੇ ਨੀਲੇ ਰੰਗ ਦੀ ਬਾਈਕ ਖੜ੍ਹੀ ਮਿਲੀ ਹੈ। ਪੁਲਿਸ ਬਾਈਕ ਦੇ ਰਜਿਸਟ੍ਰੇਸ਼ਨ ਨੰਬਰ ਤੋਂ ਮਿ੍ਤਕ ਦੀ ਸ਼ਨਾਖ਼ਤ ਕਰਨ ਦੇ ਯਤਨਾਂ ਵਿਚ ਹੈ।

Vinkmag ad
Share Our Daily Posts

News Desk

Read Previous

ਕਾਰਬਾਈਨ ਸਾਫ ਕਰਦੇ ਚੌਕੀ ’ਚ ਚੱਲੀ ਗੋਲੀ, ਹੋਮਗਾਰਡ ਜਵਾਨ ਦੀ ਮੌਤ

Read Next

ਕਾਰ ਮਾਲਕ ਨੇ ਭੋਗਪੁਰ ਨੇੜਿਓਂ ਸੀਸੀਟੀਵੀ ਫੁਟੇਜ ‘ਚ ਲੁੱਟੀ ਕਾਰ