Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 18, 2026

ਵੋਟਾਂ ਬਟੋਰਨ ਲਈ ਕਾਂਗਰਸ ਕਰ ਰਹੀ ਮਜ਼ਦੂਰਾਂ ਨੂੰ ਗੁਮਰਾਹ : ਖੇਤ ਮਜ਼ਦੂਰ ਆਗੂ

ਸ੍ਰੀ ਮੁਕਤਸਰ ਸਾਹਿਬ :ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵੱਲੋਂ ਭਖਦੀਆਂ ਮਜ਼ਦੂਰ ਮੰਗਾਂ ਨੂੰ ਲੈ ਕੇ 12 ਦਸੰਬਰ ਨੂੰ ਰੇਲਾਂ ਜਾਮ ਕਰਨ ਦੇ ਸੱਦੇ ਨੂੰ ਸਫਲ ਬਣਾਉਣ ਲਈ ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਪਿੰਡ ਖੁੰਡੇ ਹਲਾਲ ‘ਚ ਮੀਟਿੰਗ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਬਲਾਕ ਪ੍ਰਧਾਨ ਨੇ ਆਖਿਆ ਕਿ 23 ਨਵੰਬਰ ਨੂੰ ਮੁੱਖ ਮੰਤਰੀ ਵੱਲੋਂ ਮਜ਼ਦੂਰ ਜਥੇਬੰਦੀਆਂ ਨਾਲ ਕੀਤੀ ਮੀਟਿੰਗ ਦੌਰਾਨ ਬੇਘਰਿਆਂ ਤੇ ਲੋੜਵੰਦਾਂ ਨੂੰ ਪਲਾਟ ਦੇਣ, ਬਿਜਲੀ ਬਿੱਲਾਂ ਦੇ ਬਕਾਏ, ਸਰਚਾਰਜ ਤੇ ਜੁਰਮਾਨੇ ਮੁਆਫ ਕਰਕੇ ਮਜਦੂਰਾਂ ਦੇ ਪੁੱਟੇ ਬਿਜਲੀ ਮੀਟਰ ਜੋੜਨ ਤੇ ਡਿਪੂਆਂ ਰਾਹੀਂ ਰਸੋਈ ਵਰਤੋਂ ਦੀਆਂ ਵਸਤਾਂ ਸਸਤੇ ਭਾਅ ਮੁਹੱਈਆ ਕਰਾਉਣ ਸਬੰਧੀ ਸੋਧੇ ਪੱਤਰ ਤੁਰੰਤ ਜਾਰੀ ਕਰਨ, ਸਹਿਕਾਰੀ ਸਭਾਵਾਂ ‘ਚ ਮਜ਼ਦੂਰਾਂ ਨੂੰ ਮੈਂਬਰ ਬਣਾ ਕੇ ਕਰਜ਼ਾ ਰਾਸ਼ੀ 25 ਹਜ਼ਾਰ ਤੋਂ ਵਧਾਕੇ 50 ਹਜ਼ਾਰ ਰੁਪਏ ਕਰਨ, ਦਲਿਤਾਂ ‘ਤੇ ਜਬਰ ਦੇ ਮਾਮਲੇ ਨਿਪਟਾਉਣ ਲਈ ਸਿੱਟ ਬਨਾਉਣ ਅਤੇ ਸਿੰਘੂ ਬਾਰਡਰ ‘ਤੇ ਕਤਲ ਕੀਤੇ ਲਖਵੀਰ ਸਿੰਘ ਦੇ ਮਾਮਲੇ ‘ਚ ਬਣਾਈ ਸਿੱਟ ਦੀ ਰਿਪੋਰਟ ਫੌਰੀ ਜਾਰੀ ਕਰਨ ਵਰਗੀਆਂ ਮੰਗਾਂ ਮੰਨਣ ਦੇ ਬਾਵਜੂਦ ਅਜੇ ਤੱਕ ਢੁੱਕਵੀਂ ਕਰਵਾਈ ਨਹੀਂ ਕੀਤੀ ਹੈ।

ਉਨਾਂ੍ਹ ਕਿਹਾ ਕਿ ਕਾਂਗਰਸ ਪਾਰਟੀ ਵੋਟਾਂ ਬਟੋਰਨ ਲਈ ਮਜ਼ਦੂਰ ਵਰਗ ਨੂੰ ਗੁੰਮਰਾਹ ਕਰ ਰਹੀ ਹੈ। ਚਰਨਜੀਤ ਸਿੰਘ ਚੰਨੀ ਨੂੰ ਮਜ਼ਦੂਰਾਂ ਦੀਆਂ ਵੋਟਾਂ ਬਟੋਰ ਕੇ ਰਾਜ ਗੱਦੀ ਹਾਸਲ ਕਰਨ ਲਈ ਹੀ ਤਿੰਨ ਮਹੀਨੇ ਲਈ ਮੁੱਖ ਮੰਤਰੀ ਬਣਾਇਆ ਗਿਆ ਹੈ। ਮਜ਼ਦੂਰਾਂ ਦੇ ਮਸਲੇ ਹੱਲ ਕਰਨ ਦਾ ਕਾਂਗਰਸ ਸਰਕਾਰ ਦਾ ਕੋਈ ਏਜੰਡਾ ਨਹੀਂ। ਇਸ ਲਈ ਮਜ਼ਦੂਰ ਜਥੇਬੰਦੀਆਂ ਦੇ ਮੋਰਚੇ ਵੱਲੋਂ 12 ਦਸੰਬਰ ਨੂੰ 12 ਵਜੇ ਤੋਂ 3 ਵਜੇ ਤਕ ਰੇਲਾਂ ਜਾਮ ਕਰਨ ਦੇ ਪੋ੍ਗਰਾਮ ਤਹਿਤ ਗਿੱਦੜਬਾਹਾ ਵਿਖੇ ਰੇਲ ਜਾਮ ਕੀਤੀ ਜਾਵੇਗੀ। ਇਸ ਸਮੇਂ ਸੁਖਵੰਤ ਸਿੰਘ ਬਾਬੂ, ਹਰਪ੍ਰਰੀਤ ਸਿੰਘ ਨਿੱਘ, ਗੁਰਦੇਵ ਸਿੰਘ ਮੈਂਬਰ ਆਦਿ ਸ਼ਾਮਲ ਸਨ।

Vinkmag ad
Share Our Daily Posts

News Desk

Read Previous

ਆਟੋ ਤੇ ਮੋਟਰਸਾਈਕਲ ਦੀ ਟੱਕਰ ‘ਚ ਇਕ ਦੀ ਮੌਤ, ਦੋ ਫੱਟੜ

Read Next

ਜਲੰਧਰ ’ਚ ਡੇਰਾ ਸੰਚਾਲਕ ਦਾ ਨਾਬਾਲਗ ਨਾਲ ਅਸ਼ਲੀਲ ਵੀਡੀਓ ਵਾਇਰਲ, ਪਤਨੀ ਤੇ ਸੱਸ ਪਹੁੰਚੀਆਂ ਪੁਲਿਸ ਕੋਲ