Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 18, 2026

ਓਮੀਕ੍ਰੋਨ ਵੇਰੀਐਂਟ ਨੂੰ ਲੈ ਕੇ ਚਿੰਤਾ ਦਰਮਿਆਨ ਸੀਰਮ ਨੇ ਬੂਸਟਰ ਡੋਜ਼ ਲਈ ਡੀਸੀਜੀਆਈ ਤੋਂ ਮੰਗੀ ਮਨਜ਼ੂੁਰੀ

ਨਵੀਂ ਦਿੱਲੀ (ਪੀਟੀਆਈ) : ਸੀਰਮ ਇੰਸਟੀਚਿਊਟ ਆਫ ਇੰਡੀਆ (ਐੱਸਆਈਆਈ) ਨੇ ਕੋਵੀਸ਼ੀਲਡ ਨੂੰ ਬੂਸਟਰ ਡੋਜ਼ ਦੇ ਤੌਰ ’ਤੇ ਲਗਾਉਣ ਲਈ ਦਵਾ ਰੈਗੂਲੇਟਰੀ ਤੋਂ ਮਨਜ਼ੂਰੀ ਮੰਗੀ ਹੈ। ਕੰਪਨੀ ਨੇ ਕਿਹਾ ਕਿ ਦੇਸ਼ ’ਚ ਲੋੜੀਂਦੀ ਗਿਣਤੀ ’ਚ ਵੈਕਸੀਨ ਉਪਲਬਧ ਹੈ ਤੇ ਕੋਰੋਨਾ ਵਾਇਰਸ ਦੇ ਨਵੇਂ ਵੇਰੀਐਂਟ ਦੇ ਸਾਹਮਣੇ ਆਉਣ ਤੋਂ ਬਾਅਦ ਬੂਸਟਰ ਡੋਜ਼ ਦੀ ਲੋੜ ਹੈ।

ਐੱਸਆਈਆਈ ’ਚ ਸਰਕਾਰ ਤੇ ਰੈਗੂਲੇਟਰੀ ਮਾਮਲਿਆਂ ਦੇ ਨਿਰਦੇਸ਼ਕ ਪ੍ਰਕਾਸ਼ ਕੁਮਾਰ ਸਿੰਘ ਨੇ ਭਾਰਤ ਦੇ ਦਵਾ ਮਹਾਕੰਟਰੋਲਰ (ਡੀਸੀਜੀਆਈ) ਨੂੰ ਇਸ ਸਬੰਧੀ ਇਕ ਅਰਜ਼ੀ ਦਿੱਤੀ ਹੈ। ਸਿੰਘ ਨੇ ਕਿਹਾ ਕਿ ਬ੍ਰਿਟੇਨ ਦੀਆਂ ਦਵਾਈਆਂ ਤੇ ਸਿਹਤ ਦੇਖਭਾਲ ਉਤਪਾਦ ਰੈਗੂਲੇਟਰੀ ਏਜੰਸੀ ਨੇ ਆਪਣੇ ਇੱਥੇ ਪਹਿਲਾਂ ਹੀ ਐਸਟ੍ਰਾਜੈਨਿਕਾ ਦੀ ਵੈਕਸੀਨ ਨੂੰ ਬੂਸਟਰ ਡੋਜ਼ ਦੇ ਰੂਪ ’ਚ ਮਨਜ਼ੂਰੀ ਦੇ ਦਿੱਤੀ ਹੈ। ਸੀਰਮ ਵੀ ਐਸਟ੍ਰਾਜੈਨਿਕਾ ਦੀ ਵੈਕਸੀਨ ਨੂੰ ਭਾਰਤ ’ਚ ਕੋਵੀਸ਼ੀਲਡ ਦੇ ਨਾਂ ਨਾਲ ਬਣਾਉਂਦੀ ਤੇ ਵੇਚਦੀ ਹੈ। ਉਨ੍ਹਾਂ ਕਈ ਹੋਰਨਾਂ ਦੇਸ਼ਾਂ ’ਚ ਵੀ ਬੂਸਟਰ ਡੋਜ਼ ਦਿੱਤੇ ਜਾਣ ਦਾ ਹਵਾਲਾ ਦਿੱਤਾ ਹੈ।

ਸੀਰਮ ਇਸ ਸਾਲ ਕੋਵੈਕਸ ਨੂੰ ਚਾਰ ਕਰੋੜ ਡੋਜ਼ ਦੇਵੇਗੀ

ਸੀਰਮ ਨੇ ਇਸ ਸਾਲ ਕੋਵੈਕਸ ਨੂੰ ਐਸਟ੍ਰਾਜੈਨਿਕਾ ਦੀਆਂ ਚਾਰ ਕਰੋੜ ਡੋਜ਼ ਸਪਲਾਈ ਕਰਨ ਦਾ ਵੀ ਵਾਅਦਾ ਕੀਤਾ ਹੈ। ਵਿਸ਼ਵ ਵੈਕਸੀਨ ਵੰਡ ਨੈੱਟਵਰਕ ਕੋਵੈਕਸ ਦੀ ਸਹਿ ਅਗਵਾਈ ਕਰਨ ਵਾਲੀ ਏਜੰਸੀ ਗਵੀ ਨੇ ਇਹ ਜਾਣਕਾਰੀ ਦਿੱਤੀ ਹੈ। ਇਕ ਦਿਨ ਪਹਿਲਾਂ ਹੀ ਕੇਂਦਰ ਸਰਕਾਰ ਨੇ ਕਿਹਾ ਸੀ ਕਿ ਉਹ ਅਫ਼ਰੀਕੀ ਦੇਸ਼ਾਂ ਨੂੰ ਕੋਵੈਕਸ ਜਾਂ ਦੁਵੱਲੇ ਆਧਾਰ ’ਤੇ ਵੈਕਸੀਨ ਦੀ ਸਪਲਾਈ ਨੂੰ ਮਨਜ਼ੂਰੀ ਦੇਣ ਲਈ ਤਿਆਰ ਹੈ।

ਸੀਰਮ ਨੇ ਕੋਵੈਕਸ ਨਾਲ ਵੈਕਸੀਨ ਦੀਆਂ 55 ਕਰੋੜ ਡੋਜ਼ ਸਪਲਾਈ ਕਰਨ ਦਾ ਸੌਦਾ ਕੀਤਾ ਹੈ। ਕੋਵੈਕਸ ਰਾਹੀਂ ਘੱਟ ਤੇ ਮੱਧਮ ਆਮਦਨ ਵਾਲੇ ਦੇਸ਼ਾਂ ਨੂੰ ਵੈਕਸੀਨ ਉਪਲਬਧ ਕਰਵਾਈ ਜਾਂਦੀ ਹੈ। ਪਿਛਲੇ ਹਫ਼ਤੇ ਕੋਵੈਕਸ ਰਾਹੀਂ ਹੀ ਨੇਪਾਲ ਤੇ ਤਜ਼ਾਕਿਸਤਾਨ ਨੂੰ ਵੈਕਸੀਨ ਦੀਆਂ 14 ਲੱਖ ਡੋਜ਼ ਦੀ ਸਪਲਾਈ ਕੀਤੀ ਸੀ। ਸੀਰਮ ਨੇ ਨੋਵਾਵੈਕਸ ਦੀ ਪਹਿਲੀ ਖੇਪ ਇੰਡੋਨੇਸ਼ੀਆ ਵੀ ਭੇਜੀ ਹੈ। ਨੋਵਾਵੈਕਸ ਵੈਕਸੀਨ ਨੂੰ ਹਾਲੇ ਭਾਰਤ ’ਚ ਐਮਰਜੈਂਸੀ ਵਰਤੋਂ ਦੀ ਮਨਜ਼ੂਰੀ ਨਹੀਂ ਮਿਲੀ ਹੈ।

 

Vinkmag ad
Share Our Daily Posts

News Desk

Read Previous

ਜਲੰਧਰ ’ਚ ਡੇਰਾ ਸੰਚਾਲਕ ਦਾ ਨਾਬਾਲਗ ਨਾਲ ਅਸ਼ਲੀਲ ਵੀਡੀਓ ਵਾਇਰਲ, ਪਤਨੀ ਤੇ ਸੱਸ ਪਹੁੰਚੀਆਂ ਪੁਲਿਸ ਕੋਲ

Read Next

ਥਾਣਾ ਸਦਰ ਵਿਖੇ ਅਲਕੋਹਲ ਖੁਰਦ-ਬੁਰਦ ਕਰਨ ਦੇ ਮਾਮਲੇ ‘ਚ ਏਐੱਸਆਈ ਗ੍ਰਿਫ਼ਤਾਰ, ਥਾਣਾ ਮੁਖੀ ਲਾਈਨ ਹਾਜ਼ਰ