Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

November 24, 2026

ਜਲੰਧਰ ’ਚ ਡੇਰਾ ਸੰਚਾਲਕ ਦਾ ਨਾਬਾਲਗ ਨਾਲ ਅਸ਼ਲੀਲ ਵੀਡੀਓ ਵਾਇਰਲ, ਪਤਨੀ ਤੇ ਸੱਸ ਪਹੁੰਚੀਆਂ ਪੁਲਿਸ ਕੋਲ

ਜੇਐੱਨਐੱਨ, ਜਲੰਧਰ : ਅਪਰਾ ਖੇਤਰ ’ਚ ਇਕ ਡੇਰਾ ਸੰਚਾਲਕ ਦਾ ਨਾਬਾਲਗ ਨਾਲ ਇਕ ਕਥਿਤ ਅਸ਼ਲੀਲ ਵੀਡੀਓ ਇੰਟਰਨੈਟ ਮੀਡੀਆ ’ਤੇ ਵਾਇਰਲ ਹੋ ਰਿਹਾ ਹੈ। ਇਸ ਦੀ ਸ਼ਿਕਾਇਤ ਡੇਰਾ ਸੰਚਾਲਕ ਦੀ ਪਤਨੀ ਅਤੇ ਸੱਸ ਨੇ ਮਿਲ ਕੇ ਐੱਸਐੱਸਪੀ ਨੂੰ ਕੀਤੀ ਹੈ। ਉਨ੍ਹਾਂ ਨੇ ਡੇਰਾ ਸੰਚਾਲਕ ’ਤੇ ਨਾਬਾਲਗ ਨਾਲ ਜਬਰ-ਜਨਾਹ ਕਰਨ ਦਾ ਦੋਸ਼ ਲਾਇਆ ਹੈ। ਦੂਜੇ ਪਾਸੇ ਡੇਰਾ ਸੰਚਾਲਕ ਨੇ ਵੀਡੀਓ ਨੂੰ ਫ਼ਰਜ਼ੀ ਦੱਸਿਆ ਹੈ।

ਉਸ ਦੀ ਪਤਨੀ ਅਤੇ ਸੱਸ ਨੇ ਐੱਸਐੱਸਪੀ ਨੂੰ ਦਿੱਤੀ ਸ਼ਿਕਾਇਤ ’ਚ ਡੇਰਾ ਸੰਚਾਲਕ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਡੇਰਾ ਸੰਚਾਲਕ ਦੀ ਪਤਨੀ ਨੇ ਡੇਰਾ ਸੰਚਾਲਕ ਦੇ ਕੲਂ ਔਰਤਾਂ ਨਾਲ ਸਬੰਧ ਹੋਣ ਅਤੇ ਉਨ੍ਹਾਂ ’ਤੇ ਵੀ ਜ਼ਿਆਦਤੀ ਕਰਨ ਦਾ ਦੋਸ਼ ਲਾਇਆ ਹੈ। ਵਾਇਰਲ ਵੀਡੀਓ ’ਚ ਜੋ ਨਾਬਾਲਗ ਡੇਰਾ ਸੰਚਾਲਕ ਨਾਲ ਵਿਖਾਈ ਦੇ ਰਹੀ ਹੈ, ਉਸ ਦੀ ਉਮਰ 14 ਸਾਲ ਦੇ ਕਰੀਬ ਦੱਸੀ ਜਾ ਰਹੀ ਹੈ। ਸ਼ਿਕਾਇਤ ਕੀਤੇ ਜਾਣ ਤੋਂ ਬਾਅਦ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਵਾਇਰਲ ਵੀਡੀਓ ਡੇਰੇ ਦੇ ਅੰਦਰ ਦਾ ਹੀ ਦੱਸਿਆ ਜਾ ਰਿਹਾ ਹੈ। ਇਸ ’ਚ ਡੇਰਾ ਸੰਚਾਲਕ ਇਕ ਨਾਬਾਲਕ ਲੜਕੀ ਨਾਲ ਅਸ਼ਲੀਲ ਹਰਕਤਾਂ ਕਰਦਾ ਨਜ਼ਰ ਆ ਰਿਹਾ ਹੈ।

ਪਤਨੀ ਆਪਣੀ ਮਾਂ ਦੇ ਬਹਿਕਾਵੇ ’ਚ ਆ ਕੇ ਫਸਾਉਣ ਦਾ ਯਤਨ ਕਰ ਰਹੀ ਹੈ।

ਮਾਮਲੇ ਨੂੰ ਲੈ ਕੇ ਡੇਰਾ ਸੰਚਾਲਕ ਦਾ ਕਹਿਣਾ ਹੈ ਕਿ ਉਸ ਦੀ ਪਤਨੀ ਨੇ ਆਪਣੀ ਮਾਂ ਦੇ ਬਹਿਕਾਵੇ ’ਚ ਆ ਕੇ ਇਕ ਫ਼ਰਜ਼ੀ ਵੀਡੀਓ ਵਾਇਰਲ ਕਰ ਕੇ ਉਸ ਨੂੰ ਫਸਾਉਣ ਦਾ ਯਤਨ ਕੀਤਾ ਹੈ। ਮਾਮਲੇ ਨੂੰ ਲੈ ਕੇ ਡੀਐੱਸਪੀ ਹਰਨੀਲ ਸਿੰਘ ਦਾ ਕਹਿਣਾ ਹੈ ਕਿ ਇੰਟਰਨੈੱਟ ’ਤੇ ਵਾਇਰਲ ਹੋਇਆ ਵੀਡੀਓ ਕਰੀਬ ਦੋ ਸਾਲ ਪੁਰਾਣਾ ਹੈ। ਇਹ ਕੋਰੋਨਾ ਵਾਇਰਸ ਮਹਾਮਾਰੀ ਦੌਰਾਨ ਲੱਗੇ ਲਾਕਡਾਊਨ ਤੋਂ ਪਹਿਲਾਂ ਵੀ ਇਕ ਵਾਰ ਵਾਇਰਲ ਹੋਇਆ ਸੀ। ਹੁਣ ਦੁਬਾਰਾ ਵਾਇਰਲ ਹੋ ਰਿਹਾ ਹੈ। ਮਾਮਲੇ ਦੀ ਤਫ਼ਤੀਸ਼ ਕੀਤੀ ਜਾ ਰਹੀ ਹੈ। ਡੇਰਾ ਸੰਚਾਲਕ ਨੂੰ ਪੁੱਛਗਿੱਛ ਲਈ ਥਾਣੇ ਬੁਲਾਇਆ ਗਿਆ ਸੀ ਪਰ ਉਹ ਨਹੀਂ ਆਇਆ। ਮਾਮਲੇ ਦੀ ਜਾਂਚ ਤੋਂ ਬਾਅਦ ਕੇਸ ਦਰਜ ਕਰਕੇ ਬਣਦੀ ਕਾਰਵਾਈ ਕੀਤੀ ਜਾਵੇਗੀ।

Vinkmag ad
Share Our Daily Posts

News Desk

Read Previous

ਵੋਟਾਂ ਬਟੋਰਨ ਲਈ ਕਾਂਗਰਸ ਕਰ ਰਹੀ ਮਜ਼ਦੂਰਾਂ ਨੂੰ ਗੁਮਰਾਹ : ਖੇਤ ਮਜ਼ਦੂਰ ਆਗੂ

Read Next

ਓਮੀਕ੍ਰੋਨ ਵੇਰੀਐਂਟ ਨੂੰ ਲੈ ਕੇ ਚਿੰਤਾ ਦਰਮਿਆਨ ਸੀਰਮ ਨੇ ਬੂਸਟਰ ਡੋਜ਼ ਲਈ ਡੀਸੀਜੀਆਈ ਤੋਂ ਮੰਗੀ ਮਨਜ਼ੂੁਰੀ