Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

November 24, 2026

ਥਾਣਾ ਸਦਰ ਵਿਖੇ ਅਲਕੋਹਲ ਖੁਰਦ-ਬੁਰਦ ਕਰਨ ਦੇ ਮਾਮਲੇ ‘ਚ ਏਐੱਸਆਈ ਗ੍ਰਿਫ਼ਤਾਰ, ਥਾਣਾ ਮੁਖੀ ਲਾਈਨ ਹਾਜ਼ਰ

ਰਾਜਪੁਰਾ : ਥਾਣਾ ਸਿਟੀ ਪੁਲਿਸ ਨੇ ਥਾਣਾ ਸਦਰ ਵਿਖੇ ਅਲਕੋਹਲ ਖੁਰਦ-ਬੁਰਦ ਕਰਨ ਦੇ ਮਾਮਲੇ ਸਮੇਤ ਹੋਰਨਾਂ ਮਾਮਲਿਆਂ ਦੇ ਦੋਸ਼ ਹੇਠ ਥਾਣਾ ਸਦਰ ਦੇ ਮੁਨਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ ਜਿਸ ’ਤੇ ਪੁਲਿਸ ਵਿਭਾਗ ਵੱਲੋਂ ਥਾਣਾ ਮੁਨਸ਼ੀ ਨੂੰ ਜੁਡੀਸ਼ੀਅਲ ਰਿਮਾਂਡ ’ਤੇ ਜੇਲ੍ਹ ਭੇਜ ਦਿੱਤਾ ਅਤੇ ਥਾਣਾ ਸਦਰ ਦੇ ਐੱਸਐੱਚਓ ਨੂੰ ਲਾਈਨ ਹਾਜ਼ਰ ਕਰ ਦਿੱਤਾ ਹੈ।

ਜਾਣਕਾਰੀ ਅਨੁਸਾਰ ਥਾਣਾ ਸਦਰ ਪੁਲਿਸ ਨੇ ਕੈਂਟਰ ’ਚੋਂ ਭਾਰੀ ਮਾਤਰਾ ਵਿੱਚ ਅਲਕੋਹਲ ਬਰਾਮਦ ਹੋਣ ’ਤੇ ਦਸੰਬਰ 2019 ਵਿੱਚ ਕੇਸ ਦਰਜ ਕੀਤਾ ਸੀ।

ਪੁਲਿਸ ਨੇ ਬਰਾਮਦ ਕੀਤੀ ਅਲਕੋਹਲ ਨੂੰ ਪਲਾਸਟਿਕ ਦੇ ਕੈਨ ਵਿੱਚ ਸੀਲ ਲਗਾ ਕੇ ਮਾਲ ਮੁਕੱਦਮੇ ਦੇ ਤੌਰ ਉੱਤੇ ਰੱਖ ਦਿੱਤਾ ਪਰ ਬੀਤੇ ਕੁਝ ਦਿਨ ਪਹਿਲਾਂ ਪੁਲਿਸ ਅਧਿਕਾਰੀਆਂ ਦੀ ਟੀਮ ਨੇ ਫਿਜੀਕਲ ਵੈਰੀਫਿਕੇਸ਼ਨ ਕਰਨ ਉੱਤੇ ਮਾਲ ਮੁਕੱਦਮਾ ਨੂੰ ਰੱਖੇ ਗਏ ਕੁਝ ਪਲਾਸਟਿਕ ਕੈਨ ਦੀਆਂ ਸੀਲਾਂ ਟੁੱਟੀ ਹੋਈਆਂ ਪਾਈਆਂ ਗਈਆਂ।

ਜਦੋਂ ਚੈੱਕ ਕੀਤਾ ਗਿਆ ਤਾਂ ਅਲਕੋਹਲ ਗਾਇਬ ਪਾਈ ਗਈ ਜਿਸ ਉੱਤੇ ਅਧਿਕਾਰੀਆਂ ਨੇ ਉਕਤ ਮਾਮਲੇ ਨੂੰ ਲੈ ਕੇ ਤਤਕਾਲੀਨ ਥਾਣਾ ਸਦਰ ਮੁਨਸ਼ੀ ਅਤੇ ਏਐੱਸਆਈ ਸਰਬਜੀਤ ਕੁਮਾਰ ਨਾਲ ਤਾਲਮੇਲ ਕੀਤਾ ਗਿਆ ਪ੍ਰੰਤੂ ਐੱਸਐੱਸਓ ਕਿਸੇ ਤਰ੍ਹਾਂ ਦਾ ਵੀ ਤਸੱਲੀਬਖਸ਼ ਜਵਾਬ ਨਹੀਂ ਦੇ ਸਕਿਆ ਅਤੇ ਨਾ ਹੀ ਰੋਜ਼ਾਨਮਚਾ ਥਾਣੇ ਵਿੱਚ ਕਿਸੇ ਤਰ੍ਹਾਂ ਦੀ ਰਪਟ ਵਿੱਚ ਇਤਰਾਜ਼ ਦਰਜ ਹੋਣਾ ਪਾਇਆ ਗਿਆ ਹੈ।

ਆਬਕਾਰੀ ਵਿਭਾਗ ਅਨੁਸਾਰ ਕਥਿਤ ਦੋਸ਼ ਹੈ ਕਿ ਤਤਕਾਲੀਨ ਮੁਨਸ਼ੀ ਅਤੇ ਏਐੱਸਆਈ ਸਰਬਜੀਤ ਕੁਮਾਰ ਨੇ ਅਣਪਛਾਤੇ ਮੁਲਜ਼ਮਾਂ ਨਾਲ ਮਿਲੀਭਗਤ ਕਰਕੇ ਮਾਲ ਖੁਰਦ-ਬੁਰਦ ਕੀਤਾ ਅਤੇ ਵੇਚਿਆ ਗਿਆ ਹੋਵੇਗਾ ਜਿਸ ਉੱਤੇ ਸਿਟੀ ਪੁਲਿਸ ਨੇ ਏਐੱਸਆਈ ਸਰਬਜੀਤ ਕੁਮਾਰ ਖ਼ਿਲਾਫ਼ ਮਾਮਲਾ ਦਰਜ ਕਰ ਲਿਆ। ਇਸ ਸਬੰਧੀ ਜਦੋਂ ਡੀਐੱਸਪੀ ਸਰਕਲ ਘਨੌਰ ਜਸਵਿੰਦਰ ਸਿੰਘ ਟਿਵਾਣਾ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਏਐੱਸਆਈ ਸਰਬਜੀਤ ਕੁਮਾਰ ਨੂੰ ਜੁਡੀਸ਼ੀਅਲ ਰਿਮਾਂਡ ’ਤੇ ਜੇਲ੍ਹ ਭੇਜ ਦਿੱਤਾ ਹੈ ਜਦ ਕਿ ਥਾਣਾ ਸਦਰ ਦੇ ਐੱਸਐੱਚਓ ਗੁਰਪ੍ਰੀਤ ਸਿੰਘ ਨੂੰ ਲਾਈਨ ਹਾਜ਼ਰ ਕਰ ਦਿੱਤਾ ਹੈ।

ਇਸੇ ਤਰ੍ਹਾਂ ਏਐੱਸਆਈ ਸਰਬਜੀਤ ਕੁਮਾਰ ਨੂੰ ਨੌਕਰੀ ਤੋਂ ਬਰਖਾਸਤ ਕੀਤੇ ਜਾਣ ਸਬੰਧੀ ਹੈੱਡਕੁਆਰਟਰ ਤੋਂ ਕੋਈ ਪੱਤਰ ਪ੍ਰਾਪਤ ਨਹੀਂ ਹੋਇਆ।

Vinkmag ad
Share Our Daily Posts

News Desk

Read Previous

ਓਮੀਕ੍ਰੋਨ ਵੇਰੀਐਂਟ ਨੂੰ ਲੈ ਕੇ ਚਿੰਤਾ ਦਰਮਿਆਨ ਸੀਰਮ ਨੇ ਬੂਸਟਰ ਡੋਜ਼ ਲਈ ਡੀਸੀਜੀਆਈ ਤੋਂ ਮੰਗੀ ਮਨਜ਼ੂੁਰੀ

Read Next

ਤੇਜ਼ ਰਫ਼ਤਾਰ ਲਿਆ ਗੱਡੀ ਮਾਰਨ ਦੇ ਮਾਮਲੇ ’ਚ ਅਣਪਛਾਤੇ ਖ਼ਿਲਾਫ਼ ਕੇਸ ਦਰਜ